Saturday, May 10

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਬੰਧੀ ਫੁੱਲ ਡ੍ਰੈਸ ਰਿਹਰਸਲ ਹੋਵੇਗੀ 23 ਜਨਵਰੀ ਨੂੰ – ਡਿਪਟੀ ਕਮਿਸ਼ਨਰ

  • ਡਿਪਟੀ ਕਮਿਸ਼ਨਰ ਵੱਲੋਂ ਬੱਚਤ ਭਵਨ ਵਿਖੇ ਰੱਖੀ ਮੀਟਿੰਗ ਦੌਰਾਨ, ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਬੰਧੀ ਫੁੱਲ ਡ੍ਰੈਸ ਰਿਹਰਸਲ 23 ਜਨਵਰੀ, 2021 ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ ਹੋਵੇਗੀ। 26 ਜਨਵਰੀ ਵਾਲੇ ਦਿਨ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਬਚਤ ਭਵਨ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਂਸ, ਜੁਆਇੰਟ ਪੁਲਿਸ ਕਮਿਸ਼ਨਰ ਸ੍ਰੀ ਜੇ. ਐਲਚੇਜ਼ੀਅਨ, ਐਸ.ਡੀ.ਐਮ. ਸਹਿਬਾਨ ਅਤੇ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀ ਵੀ ਮੌਜੂਦ ਸਨ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਅਤੇ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਸ ਮੌਕੇ ਕੋਈ ਸਭਿਆਚਾਰਕ ਸਮਾਗਮ ਜਾਂ ਪੀ.ਟੀ. ਸ਼ੋਅ ਆਯੋਜਿਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਡੇ ਗਣਤੰਤਰ ਦਿਵਸ ਨੂੰ ਰਾਸ਼ਟਰੀ ਤਿਉਹਾਰ ਵਜੋਂ ਮਨਾਉਣ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੱਡੀ ਗਿਣਤੀ ਵਿਚ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਦੀ ਸਮਰੱਥਾ ਮੁਤਾਬਿਕ 50 ਪ੍ਰਤੀਸ਼ਤ ਲੋਕਾਂ ਦੇ ਇਕੱਠੇ ਹੋਣ ਦੀ ਆਗਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਾਏ ਹੋਣੇ ਚਾਹੀਦੇ ਹਨ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਜ਼ਿਲ੍ਹਾ ਲੋਕ ਸੰਪਰਕ ਅਫਸਰ, ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ http://www.facebook.com/dproludhianapage ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਨੂੰ ਲਾਜ਼ਮੀ ਤੌਰ ‘ਤੇ ਇਹ ਸੁਨਿਸ਼ਚਿਤ ਕਰਨਾ ਚਾਹੀਦਾ ਹੈ ਕਿ ਇਸ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

About Author

Leave A Reply

WP2Social Auto Publish Powered By : XYZScripts.com