Friday, May 9

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ

ਲੁਧਿਆਣਾ, (ਵਿਸ਼ਾਲ,ਸਚਿਨ)-ਸ਼ਬਦ ਗੁਰੂ ਨਾਲ ਸੰਗਤਾਂ ਨੂੰ ਜੋੜਨ ਦੇ ਮਕਸਦ ਤਹਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਦਾ ਆਯੋਜਨ ਸ਼ਰਧਾ ਅਤੇ ਸਤਿਕਾਰ ਨਾਲ ਕੀਤਾ ਗਿਆ । ਭਾਈ ਰਵਿੰਦਰਪਾਲ ਸਿੰਘ ਖ਼ਾਲਸਾ ਨੇ ਆਪਣੇ ਜਥੇ ਸਮੇਤ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਜੀ ਦੇ ਪਾਠ ਸਰਵਣ ਕਰਵਾਏ ।ਭਾਈ ਗੁਰਪ੍ਰੀਤ ਸਿੰਘ ਅਤੇ ਬੀਬੀ ਰਣਜੀਤ ਕੌਰ ਖਾਲਸਾ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦਾ ਸੱਦਾ ਦਿੱਤਾ। ਭਾਈ ਬਲਵਿੰਦਰ ਸਿੰਘ ਨੇ ਭਾਈ ਗੁਰਦਾਸ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨਾਲ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ।ਵਿਦਵਾਨ ਭਾਈ ਕੁਲਵਿੰਦਰ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਚ ਵਿਆਖਿਆ ਕਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।ਸ਼੍ਰੋਮਣੀ ਗੁਰਦੁਆਰਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਦਿਆਂ ਸੰਗਤਾਂ ਨੂੰ ਇਹ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਦਾ ਉਪਰਾਲਾ ਕਰਨ।ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਜਿੰਦਰ ਕੌਰ , ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ, ਰਣਦੀਪ ਸਿੰਘ ਡਿੰਪਲ, ਕੁਲਦੀਪ ਸਿੰਘ ਦੂਆ, ਕੰਵਲਪ੍ਰੀਤ ਸਿੰਘ, ਅਮਰਜੀਤ ਸਿੰਘ ਹੈਪੀ , ਜਤਿੰਦਰ ਸਿੰਘ ਰੋਬਿਨ, ਗੁਰਪ੍ਰੀਤ ਸਿੰਘ ਵਿੰਕਲ, ਰਾਜਿੰਦਰਪਾਲ ਸਿੰਘ ਟਿੰਕੂ, ਜਗਜੀਤ ਸਿੰਘ, ਹਰਜੋਤ ਸਿੰਘ ਹੈਰੀ, ਹਰਵਿੰਦਰ ਸਿੰਘ ਧੰਜਲ ਆਦਿ ਨੇ ਵੀ ਹਾਜ਼ਰੀ ਭਰੀ ।

About Author

Leave A Reply

WP2Social Auto Publish Powered By : XYZScripts.com