- ਇਹ ਹੁਕਮ 9 ਤੇ 10 ਜਨਵਰੀ ਦਿਨ ਸ਼ਨੀਵਾਰ ਅਤੇ ਐਤਵਾਰ ਤੱਕ ਰਹਿਣਗੇ ਲਾਗੂ
ਲੁਧਿਆਣਾ,(ਸੰਜੇ ਮਿੰਕਾ)- ਪੁਲਿਸ ਕਮਿਸ਼ਨਰ ਲੁਧਿਆਣਾ ਸ਼੍ਰੀ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ ਦੀ ਧਾਰਾ 144 ਅਧੀਨ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿੱਚ ਪੈਂਦੇ ਮਾਸਟਰ ਕਾਡਰ ਦੇ ਪ੍ਰੀਖਿਆ ਕੇਂਦਰ ਦੇ ਇਰਦ ਗਿਰਦ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਪ੍ਰੀਖਿਆ ਸਮੇਂ ਦੌਰਾਨ ਪ੍ਰੀਖਿਆ ਕੇਂਦਰ ਤੋਂ 200 ਮੀਟਰ ਦੇ ਅੰਦਰ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 2 ਦਿਨ, 09 ਤੇ 10 ਜਨਵਰੀ, 2021 ਦਿਨ ਸ਼ਨੀਵਾਰ ਅਤੇ ਐਤਵਾਰ ਲਈ ਪੇਪਰ ਸਮੇਂ ਤੱਕ ਲਾਗੂ ਰਹਿਣਗੇ। ਇਹ ਹੁਕਮ ਵਿਦਿਆਰਥੀਆਂ ਅਤੇ ਅਧਿਆਪਕਾਂ ‘ਤੇ ਲਾਗੂ ਨਹੀਂ ਹੋਵੇਗਾ।ਜਾਰੀ ਹੁਕਮਾਂ ਵਿੱਚ ਸ੍ਰੀ ਅਗਰਵਾਲ ਨੇ ਦੱਸਿਆ ਕਿ ਪ੍ਰੀਖਿਆ ਵਾਲੇ ਦਿਨ ਕੇਂਦਰਾਂ ਦੇ ਬਾਹਰ ਕਈ ਵਾਰ ਬਹੁਤ ਇਕੱਠ ਹੋ ਜਾਂਦਾ ਹੈ, ਜਿਸ ਕਾਰਨ ਆਵਾਜਾਈ ਦੀ ਸਮੱਸਿਆ ਪੇਸ਼ ਆਉਂਦੀ ਹੈ। ਕਈ ਵਾਰ ਕਾਨੂੰਨ ਵਿਵਸਥਾ ਵਿਗੜਨ ਦਾ ਵੀ ਖ਼ਦਸ਼ਾ ਬਣ ਜਾਂਦਾ ਹੈ। ਜਿਸ ਕਾਰਨ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਦੇਣ ਸਮੇਂ ਬਹੁਤ ਸਮੱਸਿਆ ਪੇਸ਼ ਆਉਂਦੀ ਹੈ।