Friday, May 9

ਰੋਸ਼ ਧਰਨੇ ਤੇ ਰੈਲੀਆਂ ਦੌਰਾਨ ਡਰੋਨ ਕੈਮਰੇ ਦੀ ਵਰਤੋਂ ‘ਤੇ ਪਾਬੰਦੀ ਲਾਗੂ

ਲੁਧਿਆਣਾ,(ਸੰਜੇ ਮਿੰਕਾ)- ਪੁਲਿਸ ਕਮਿਸ਼ਨਰ ਲੁਧਿਆਣਾ ਸ਼੍ਰੀ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿੱਚ ਰੋਸ਼ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰੇ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਤੁਰੰਤ ਲਾਗੂ ਹੋਣਗੇ। ਜੇਕਰ ਕਿਸੇ ਨੇ ਡਰੋਨ ਦੀ ਵਰਤੋਂ ਕਰਨੀ ਹੈ ਤਾਂ ਉਹ ਨਿਯਮਾਂ ਅਨੁਸਾਰ ਮਨਜ਼ੂਰੀ ਹਾਸਲ ਕਰਕੇ ਹੀ ਉਸਦੀ ਵਰਤੋਂ ਕਰ ਸਕਦਾ ਹੈ। ਜਾਰੀ ਹੁਕਮਾਂ ਵਿੱਚ ਸ੍ਰੀ ਅਗਰਵਾਲ ਨੇ ਦੱਸਿਆ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਡੀ ਮਾਤਰਾ ਵਿੱਚ ਰੋਸ਼ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰੇ ਦੀ ਮੱਦਦ ਨਾਲ ਵੀਡੀਓ ਰਿਕਾਰਡਿੰਗ ਅਤੇ ਕਵਰੇਜ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਇਹ ਡਰ ਪ੍ਰਗਟ ਕੀਤਾ ਗਿਆ ਹੈ ਕਿ ਇਸ ਡਰੋਨ ਦੀ ਵਰਤੋਂ ਸਮਾਜ ਵਿਰੋਧੀ ਤੱਤਾਂ ਵੱਲੋਂ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਲਈ ਵੀ ਕੀਤੀ ਜਾ ਸਕਦੀ ਹੈ।

About Author

Leave A Reply

WP2Social Auto Publish Powered By : XYZScripts.com