- ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਇੱਕ ਸੁਰੱਖਿਆ ਕਰਮਚਾਰੀ ਤਾਇਨਾਤ ਹੋਣਾ ਲਾਜ਼ਮੀ
ਲੁਧਿਆਣਾ, (ਸੰਜੇ ਮਿੰਕਾ) – ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਸਥਿਤ ਸਮੂਹ ਏ.ਟੀ.ਐਮਜ਼ ‘ਤੇ ਸ਼ਾਮ 08:00 ਵਜੇ ਤੋਂ ਸਵੇਰੇ 06:00 ਵਜੇ ਤੱਕ ਘੱਟੋ ਘੱਟ ਇੱਕ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦਾ ਹੁਕਮ ਦਿੱਤਾ ਹੈ, ਉਕਤ ਸਮੇਂ ਦੌਰਾਨ ਬਿਨਾਂ ਸੁਰੱਖਿਆ ਕਰਮਚਾਰੀ ਦੇ ਕੋਈ ਵੀ ਏ.ਟੀ.ਐਮ ਨੂੰ ਚਲਾਉਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਜਾਰੀ ਹੁਕਮਾਂ ਵਿੱਚ ਸ੍ਰੀ ਅਗਰਵਾਲ ਨੇ ਦੱਸਿਆ ਕਿ ਕੁਝ ਗੈਰ ਕਾਨੂੰਨੀ ਅਨਸਰਾਂ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਏ.ਟੀ.ਐਮ. ਨੂੰ ਲੁੱਟਣ ਜਾਂ ਭੰਨ ਤੋੜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨਾਲ ਆਮ ਜਨਤਾ ਦੇ ਮਨਾਂ ਵਿੱਚ ਸਹਿਮ ਅਤੇ ਡਰ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਲਈ ਏ.ਟੀ.ਐਮਜ਼. ਦੀ ਲੁੱਟ ਅਤੇ ਭੰਨ ਤੋੜ ਨੂੰ ਰੋਕਣ ਲਈ ਪਬਲਿਕ ਹਿੱਤ ਵਿੱਚ ਠੋਸ ਕਦਮ ਚੁੱਕਣ ਦੀ ਜ਼ਰੂਰਤ ਹੈ ਤਾਂ ਜੋ ਪਬਲਿਕ ਵਿਚ ਵਿਸਵਾਸ਼ ਦੀ ਭਾਵਨਾਂ ਨੂੰ ਬਰਕਰਾਰ ਰੱਖਿਆ ਜਾ ਸਕੇ। ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਜਾਰੀ ਮਿਤੀ ਤੋਂ ਦੋ ਮਹੀਨੇ ਤੱਕ ਅਮਲ ਵਿੱਚ ਰਹਿਣਗੇ।