Friday, May 9

ਗੌਰਵ ਬੱਬਾ ਵੱਲੋਂ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਬੋਰਡ ਆਫ ਡਾਇਰੈਕਟਰਜ਼ ਵਿੱਚ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

  • ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਇਸ ਨਵੀਂ ਜਿੰਮੇਵਾਰੀ ਲਈ ਦਿੱਤੀਆਂ ਸੁ਼ਭਕਾਮਨਾਵਾਂ

ਲੁਧਿਆਣਾ, (ਸੰਜੇ ਮਿੰਕਾ,ਰਾਜੀਵ) – ਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਗੌਰਵ ਬੱਬਾ ਨੂੰ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਬੋਰਡ ਆਫ ਡਾਇਰੈਕਟਰਜ਼ ਵਿੱਚ ਬਤੌਰ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ। ਹਲਕਾ ਗਿੱਲ ਵਿਧਾਇਕ ਸ.ਕੁਲਦੀਪ ਸਿੰਘ ਵੈਦ ਵੱਲੋਂ ਸ੍ਰੀ ਗੌਰਵ ਬੱਬਾ ਨੂੰ ਇਸ ਨਵੀਂ ਜਿੰਮੇਵਾਰੀ ਲਈ ਸੁਭ ਕਾਮਨਾਵਾਂ ਦਿੱਤੀਆਂ। ਕਾਬਿਲੇਗੌਰ ਹੈ ਕਿ ਸ੍ਰੀ ਬੱਬਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਟੀਮ ਦੇ ਅਣਥੱਕ, ਮਿਹਨਤੀ ਤੇ ਜੁਝਾਰੂ ਮੈਂਬਰ ਹਨ। ਜ਼ਿਕਰਯੋਗ ਹੈ ਕਿ ਵਧੀਕ ਮੁੱਖ ਸਕੱਤਰ(ਵਿਕਾਸ), ਪੰਜਾਬ ਸਰਕਾਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਰਾਹੀਂ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਆਰਟੀਕਲ ਆਫ ਐਸੋਸੀਏਸ਼ਨ ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਸਾਰੇ ਅਖਿਤਿਆਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਦੇ ਰਾਜਪਾਲ ਵੱਲੋਂ ਪ੍ਰਸੰਨਤਾ ਪੂਰਵਕ ਸ੍ਰੀ ਗੋਰਵ ਬੱਬਾ ਵਾਸੀ ਮਕਾਨ ਨੰਬਰ 16/596, ਸਰਦਾਰ ਨਗਰ ਮੋਗਾ ਨੂੰ ਆਰਟੀਕਲ ਆਫ ਐਸੋਸੀਏਸ਼ਨ ਦੀ ਧਾਰਾ 122-ਏ ਅਧੀਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਬੋਰਡ ਆਫ ਡਾਇਰੈਕਟਰਜ਼ ਵਿੱਚ ਬਤੌਰ ਡਾਇਰੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ।

About Author

Leave A Reply

WP2Social Auto Publish Powered By : XYZScripts.com