Friday, June 27

ਮੁੱਖ ਮੰਤਰੀ ਵੱਲੋਂ ਭੀਮਾ ਸਿੰਘ ਨੂੰ ਦਿਵਾਇਆ ਭਰੋਸਾ, ਬਸੇਰਾ ਸਕੀਮ ਸੱਚੀ ਭਾਵਨਾ ਨਾਲ ਕੀਤੀ ਜਾਵੇਗੀ ਲਾਗੂ

  • ਮੁੱਖ ਮੰਤਰੀ ਪੰਜਾਬ ਅੱਜ ‘ਕੈਪਟਨ ਨੂੰ ਸਵਾਲ’ ਫੇਸਬੁੱਕ ਲਾਈਵ ਦੇ 20ਵੇਂ ਸੈਸ਼ਨ ਦੌਰਾਨ ਵਸਨੀਕਾਂ ਨਾਲ ਹੋਏ ਰੂ-ਬਰੂ

ਲੁਧਿਆਣਾ, (ਸੰਜੇ ਮਿੰਕਾ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਲੁਧਿਆਣਾ ਨਿਵਾਸੀ ਭੀਮਾ ਸਿੰਘ ਨੂੰ ਭਰੋਸਾ ਦਿਵਾਇਆ ਗਿਆ ਕਿ ਬਸੇਰਾ ਸਕੀਮ, ਜਿਸ ਤਹਿਤ ਰਾਜ ਦੇ ਤਕਰੀਬਨ 1 ਲੱਖ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕੀ ਅਧਿਕਾਰ ਦਿੱਤੇ ਜਾਣਗੇ, ਨੂੰ ਸੱਚੀ ਭਾਵਨਾ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਭੀਮਾ ਸਿੰਘ ਨੂੰ ਵੀ ਅਪੀਲ ਕੀਤੀ ਕਿ ਜੇ ਕੋਈ ਮੁਸ਼ਕਲ ਆਉਂਦੀ ਹੈ ਤਾਂ ਸੰਪਰਕ ਵਿੱਚ ਰਹੇ. ਉਨ੍ਹਾਂ ਭੀਮਾ ਸਿੰਘ ਦਾ ਧੰਨਵਾਦ  ਕਰਦਿਆਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਤੁਹਾਨੂੰ ਇਸ ਗੱਲ ਦਾ ਵਿਸ਼ਵਾਸ ਹੈ ਕਿ ਬਸੇਰਾ ਯੋਜਨਾ ਛੇਤੀ ਤੋਂ ਛੇਤੀ ਲਾਗੂ ਹੋਵੇਗੀ ਅਤੇ ਲੋੜਵੰਦਾਂ ਨੂੰ ਇਸ ਦਾ ਲਾਭ ਮਿਲੇਗਾ।
ਮੁੱਖ ਮੰਤਰੀ ਪੰਜਾਬ ਅੱਜ ‘ਕੈਪਟਨ ਨੂੰ ਸਵਾਲ’ ਫੇਸਬੁੱਕ ਲਾਈਵ ਦੇ 20ਵੇਂ ਸੈਸ਼ਨ ਦੌਰਾਨ ਵਸਨੀਕਾਂ ਨਾਲ ਗੱਲਬਾਤ ਕਰ ਰਹੇ ਸਨ।
ਜਿਕਰਯੋਗ ਹੈ ਕਿ ਨਗਰ ਨਿਗਮ ਲੁਧਿਆਣਾ ਵੱਲੋਂ ‘ਦ ਪੰਜਾਬ ਸਲੱਮ ਡਵੈਲਰਜ਼(ਪ੍ਰਾਪਰਟੀ ਰਾਈਟਸ) ਐਕਟ 2020 ਅਧੀਨ 13 ਸਲੱਮ ਬਸਤੀਆਂ ਦੀ ਪਛਾਣ ਕੀਤੀ ਹੈ, ਜੋ ਕਿ ਸਰਕਾਰੀ ਜ਼ਮੀਨ ‘ਤੇ ਕਾਬਜ਼ ਹਨ। ਇਸ ਪਹਿਲਕਦਮੀ ਨੂੰ ਸ਼ਹਿਰੀ ਵਿਕਾਸ ਅਤੇ ਸੂਬਾ ਸਰਕਾਰ ਦੀ ਯੋਜਨਾਬੰਦੀ ਲਈ ਇਕ ਮੀਲ ਪੱਥਰ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਰਾਜਨੀਤਿਕ ਕੈਰੀਅਰ ਦੇ ਪਿਛਲੇ 52 ਸਾਲਾਂ ਤੋਂ ਇਸ ਸੁਪਨੇ ਦਾ ਪਾਲਣ ਪੋਸ਼ਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਸਵੱਛ ਪੀਣ ਵਾਲਾ ਪਾਣੀ, ਸਟਰੀਟ ਲਾਈਟਿੰਗ ਅਤੇ ਸਲੱਮ ਲਾਈਟਾਂ ਅਤੇ ਸਲੱਮ ਵਸਨੀਕਾਂ ਨੂੰ ਸੁੱਖ ਸਹੂਲਤਾਂ ਭਰੀ ਜ਼ਿੰਦਗੀ ਜਿਉਣ ਲਈ ਬੁਨਿਆਦੀ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਏਗਾ।
ਲੁਧਿਆਣਾ ਤੋਂ ਸ੍ਰੀ ਭੀਮਾ ਸਿੰਘ ਨੇ ਮੁੱਖ ਮੰਤਰੀ ਨੂੰ ਲਿਖਿਆ ਸੀ, ”ਸਰ ਬਸੇਰਾ ਸਕੀਮ ਦਾ ਬਹੁਤ ਧੰਨਵਾਦ. ਗਰੀਬ ਦੀ ਦੁਆ ਮਿਲੇਗੀ”। ਇਸ ‘ਤੇ ਪ੍ਰਤੀਕ੍ਰਿਆ ਜ਼ਾਹਿਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਸ਼ਹਿਰੀ ਖੇਤਰ ਦੀ ਝੁੱਗੀ ਵਿਚ ਰਾਜ ਦੀ ਸਰਕਾਰੀ ਜ਼ਮੀਨ ‘ਤੇ ਕਾਬਜ਼ ਹਰ ਝੁੱਗੀ ਝੌਂਪੜੀ ਵਾਲੇ ਪਰਿਵਾਰ ਨੂੰ ਮਲਕੀਅਤ ਅਧਿਕਾਰ ਦੇਣ ਲਈ ਮੁੱਖ ਮੰਤਰੀ ਸਲੱਮ ਵਿਕਾਸ ਪ੍ਰੋਗਰਾਮ ‘ਬਸੇਰਾ’ ਸ਼ੁਰੂ ਕੀਤਾ ਗਿਆ ਹੈ।
ਇਥੋਂ ਤੱਕ ਕਿ ਜਦੋਂ ਉਨ੍ਹਾਂ ਅਕਾਲੀਆਂ ਅਤੇ ਆਪ ਨੂੰ ਖ਼ੇਤੀ ਕਾਨੂੰਨਾਂ ਬਾਰੇ ਝੂਠ ਫੈਲਾਉਣ ਲਈ ਨਿੰਦਾ ਕੀਤੀ ਅਤੇ ਕੇਂਦਰ ਵੱਲੋਂ ਉਨ੍ਹਾਂ ਨੂੰ ‘ਅਣਮਨੁੱਖੀ’ ਕਰਾਰ ਦੇਣ ਤੋਂ ਇਨਕਾਰ ਕਰ ਦਿੱਤਾ, ਤਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਕਿ ਪੰਜਾਬ ਸੂਬੇ ਵਿੱਚ ਜਿਸ ਕਿਸਾਨ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਵਿੱਢੇ ਕਿਸਾਨੀ ਸੰਘਰਸ਼ ਦੌਰਾਨ ਆਪਣੀ ਜਾਨ ਗੁਆਈ ਹੈ, ਉਸਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਦੁਖਦਾਈ ਗੱਲ ਇਹ ਹੈ ਕਿ, ”ਅਸੀਂ ਹਰ ਦਿਨ ਆਪਣੇ ਕਿਸਾਨਾਂ ਠੰਡ ਵਿੱਚ ਗੁਆ ਰਹੇੇ ਹਾਂ, ਹੁੱਕ ਤੱਕ ਕਰੀਬ 76 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ”। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਜਾ ਰਹੇ 5 ਲੱਖ ਰੁਪਏ ਮੁਆਵਜ਼ੇ ਦੇ ਨਾਲ-ਨਾਲ ਪੰਜਾਬ ਸਰਕਾਰ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਵੀ ਦੇਵੇਗੀ।

About Author

Leave A Reply

WP2Social Auto Publish Powered By : XYZScripts.com