
- ਜ਼ਿਲ੍ਹਾ ਲੁਧਿਆਣਾ ਬਾਸਕਟਬਾਲ ਚੈਂਪੀਅਨਸ਼ਿਪ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਜ ਗੁਰੂ ਨਾਨਕ ਸਟੇਡੀਅਮ ਦੇ ਇੰਡੋਰ ਬਾਸਕਟਬਾਲ ਕੋਰਟ ਵਿੱਚ ਪੰਜਾਬ ਬਾਸਕਟਬਾਲ ਐਸੋਸੀਏਸ਼ਨ (ਪੀ.ਬੀ.ਏ.) ਦੀ ਅਗਵਾਈ ਹੇਠ ਜ਼ਿਲ੍ਹਾ ਬਾਸਕਟਬਾਲ ਐਸੋਸੀਏਸ਼ਨ, ਲੁਧਿਆਣਾ (ਡੀ.ਬੀ.ਏ.) ਦੁਆਰਾ ਆਯੋਜਿਤ ਜ਼ਿਲ੍ਹਾ ਲੁਧਿਆਣਾ ਬਾਸਕਟਬਾਲ ਚੈਂਪੀਅਨਸ਼ਿਪ ਅੰਡਰ-17 ਅਤੇ ਅੰਡਰ-19 (ਲੜਕੀਆਂ ਅਤੇ ਲੜਕੇ) ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ.ਤੇਜਾ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਸੂਬੇ ਦੇ ਖਿਡਾਰੀਆਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਵਿਚ ਸਹਾਈ ਸਿੱਧ ਹੋਣਗੀਆਂ।