Saturday, April 26

ਭਾਰਤ ਭੂਸ਼ਣ ਆਸ਼ੂ, ਰਵਨੀਤ ਸਿੰਘ ਬਿੱਟੂ ਵੱਲੋਂ ਵਿਧਾਇਕ ਸੰਜੇ ਤਲਵਾੜ ਦੀ ਪਤਨੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

  • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਫੋਨ ਰਾਹੀਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
  • ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਕੁਲਦੀਪ ਸਿੰਘ ਵੈਦ,ਅਮਰੀਕ ਸਿੰਘ ਢਿੱਲੋਂ, ਗੁਰਕੀਰਤ ਸਿੰਘ ਕੋਟਲੀ, ਲੱਖਵੀਰ ਸਿੰਘ ਲੱਖਾ ਨੇ ਵੀ ਸ਼ੋਕ ਪ੍ਰਗਟ ਕੀਤਾ
  • ਸ੍ਰੀਮਤੀ ਮੀਨੂ ਤਲਵਾੜ ਦਾ ਅੱਜ ਲੁਧਿਆਣਾ ਵਿਖੇ ਹੋਇਆ ਅੰਤਿਮ ਸਸਕਾਰ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਾਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭਾਸ਼ਣ ਆਸ਼ੂ ਵੱਲੋਂ ਵਿਧਾਇਕ ਲੁਧਿਆਣਾ ਪੂਰਬੀ ਸ੍ਰੀ ਸੰਜੇ ਤਲਵਾੜ ਦੀ ਪਤਨੀ ਸ੍ਰੀਮਤੀ ਮੀਨੂ ਤਲਵਾੜ (47) ਦੇ ਅਚਾਨਕ ਅਕਾਲ ਚਲਾਣਾ ਕਰਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀਮਤੀ ਤਲਵਾੜ ਨੂੰ ਸਥਾਨਕ ਦਯਾਨੰਦ ਮੈਡੀਕਲ ਕਾਲਜ਼ ਤੇ ਹਸਪਤਾਲ (ਡੀ.ਐਮ.ਸੀ.) ਵਿਖੇ ਕੈਂਸਰ ਦੀ ਜਾਂਚ ਤੋਂ ਬਾਅਦ ਮੇਦਾਂਤਾ ਹਸਪਤਾਲ, ਗੁੜਗਾਓਂ ਵਿਖੇ ਦਾਖਲ ਕਰਵਾਇਆ ਜਾ ਰਿਹਾ ਸੀ, ਜਦੋਂ ਉਨ੍ਹਾਂ ਅੱਜ ਸਵੇਰੇ ਅੰਤਿਮ ਸਾਹ ਲਿਆ।
ਸ੍ਰੀ ਆਸ਼ੂ ਅਤੇ ਉਨ੍ਹਾਂ ਦੀ ਪਤਨੀ ਕੌਸ਼ਲਰ ਮਮਤਾ ਆਸ਼ੂ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਸਮੇਤ ਸ਼ਰੀਕ ਹੁੰਦਿਆ ਤਲਵਾੜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਵਿਧਾਇਕ ਤਲਵਾੜ ਦੇ ਪਿੱਛੇ ਦੋ ਪੁੱਤਰ ਕੁੰਵਰ ਤਲਵਾੜ ਤੇ ਕਨਵ ਤਲਵਾੜ ਹਨ। ਸ੍ਰੀਮਤੀ ਤਲਵਾੜ ਦਾ ਅੰਤਿਮ ਸੰਸਕਾਰ ਅੱਜ ਗਊਸ਼ਾਲਾ ਸ਼ਮਸ਼ਾਨਘਾਟ ਨੇੜੇ ਪ੍ਰਾਚੀਨ ਗਊਸ਼ਾਲਾ, ਨੇੜੇ ਡਵੀਜ਼ਨ ਨੰਬਰ 3 ਵਿਖੇ ਕੀਤਾ ਗਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ.ਰਵਨੀਤ ਸਿੰਘ ਬਿੱਟੂ ਵੱਲੋਂ ਪਰਿਵਾਰ ਨਾਲ ਟੈਲੀਫੋਨ ਰਾਹੀਂ ਵੀ ਦੁੱਖ ਸਾਂਝਾ ਕੀਤਾ। ਸ੍ਰੀ ਤਲਵਾੜ ਨਾਲ ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਕੁਲਦੀਪ ਸਿੰਘ ਵੈਦ, ਅਮਰੀਕ ਸਿੰਘ ਢਿੱਲੋਂ, ਗੁਰਕੀਰਤ ਸਿੰਘ ਕੋਟਲੀ ਅਤੇ ਲੱਖਵੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਵੀ ਸ਼ੋਕ ਪ੍ਰਗਟ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਸਾਬਕਾ ਮੰਤਰੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਸ.ਮਲਕੀਤ ਸਿੰਘ ਦਾਖਾ, ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਚੇਅਰਮੈਨ ਸ੍ਰੀ ਕੇ.ਕੇ.ਬਾਵਾ, ਚੇਅਰਮੈਨ ਸ੍ਰੀ ਪਵਨ ਦਿਵਾਨ, ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ ਬੱਸੀ, ਕੌਸ਼ਲਰ ਸ੍ਰੀ ਸੰਨੀ ਭੱਲਾ, ਰਾਕੇਸ਼ ਪਰਾਸ਼ਰ ਅਤੇ ਗੁਰਦੀਪ ਸਿੰਘ ਨੀਟੂ, ਵਾਈਸ ਚੇਅਰਮੈਨ ਮੁਹੰਮਦ ਗੁਲਾਬ,  ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਂਸ, ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਸਮਾਜਸੇਵੀ ਸੰਗਠਨਾਂ, ਐਨ.ਜੀ.ਓਜ਼ ਅਤੇ ਹਜ਼ਾਰਾਂ ਇਲਕਾ ਨਿਵਾਸੀਆਂ ਵੱਲੋਂ ਸ੍ਰੀਮਤੀ ਮੀਨੂ ਤਲਵਾੜ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

About Author

Leave A Reply

WP2Social Auto Publish Powered By : XYZScripts.com