Saturday, April 27

ਸੁਖਬੀਰ ਸਿੰਘ ਬਾਦਲ ਤੇ ਹਮਲਾ ਕਾਂਗਰਸੀ ਗੁੰਡਾਗਰਦੀ ਦਾ ਨੰਗਾ ਨਾਚ-. ਮਨਪ੍ਰੀਤ ਸਿੰਘ ਬੰਟੀ

ਲੁਧਿਆਣਾ (ਵਿਸ਼ਾਲ,ਅਰੁਣ ਜੈਨ)-ਜਲਾਲਾਬਾਦ ਵਿਖੇ ਸੁਖਬੀਰ ਸਿੰਘ ਬਾਦਲ ਤੇ ਹਮਲਾ ਕੀਤੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਤੇ ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਮਨਪ੍ਰੀਤ ਸਿੰਘ ਬੰਟੀ ਨੇ ਗੱਲਬਾਤ ਦੌਰਾਨ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਆਪਣੇ ਵਰਕਰਾਂ ਨਾਲ ਕਾਗਜ਼ ਭਰਨ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਉੱਪਰ ਕਾਂਗਰਸੀ ਆਗੂਆਂ ਵੱਲੋਂ ਕਾਤਲਾਨਾ ਹਮਲਾ ਕੀਤਾ ਜਾਣਾ ਬਹੁਤ ਹੀ ਮੰਦਭਾਗਾ ਹੈ।ਉਨਾਂ ਕਿਹਾ ਕਿ ਸੱਤਾ ਵਿੱਚ ਕਾਬਿਜ ਹੋਣ ਤੋਂ ਬਾਅਦ ਹੀ ਕਾਂਗਰਸੀਆਂ ਵੱਲੋਂ ਗੁੰਡਾਗਰਦੀ ਕੀਤੇ ਜਾਣ ਦੀਆਂ ਖਬਰਾਂ ਅਕਸਰ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ। ਪਰੰਤੂ ਅੱਜ ਉਨਾਂ ਸਾਰੀਆਂ ਹੱਦਾਂ ਪਾਰ ਕਰਦਿਆਂ ਸ਼ੇਰ ਦੇ ਜਬੜੇ ਨੂੰ ਹੱਥ ਪਾਉਣ ਵਾਲੀ ਕੋਸ਼ਿਸ਼ ਕੀਤੀ ਹੈ।ਜਿਸ ਨੂੰ ਸ੍ਰੋਮਣੀ ਅਕਾਲੀ ਦਲ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।ਉਨਾਂ ਕਿਹਾ ਕਿ ਇਸ ਹਮਲੇ ਵਿੱਚ ਜਲਾਲਾਬਾਦ ਤੋਂ ਕਾਂਗਰਸੀ ਵਿਧਾਇਕ ਰਮਿੰਦਰ ਆਵਲੇ ਦੇ ਮੁੰਡੇ ਯਤਿਨ ਆਂਵਲੇ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਖੇਡਿਆ ਜਾਣਾ ਕਾਂਗਰਸ ਦੀ ਅਸਲੀ ਤਸਵੀਰ ਪੇਸ਼ ਕਰਦਾ ਹੈ।ਬੰਟੀ ਨੇ ਕਿਹਾ ਕਿ ਕਾਂਗਰਸ ਰਾਜ ਵਿੱਚ ਜੇਕਰ ਸੁਖਬੀਰ ਸਿੰਘ ਬਾਦਲ ਵਰਗੇ ਸਿਆਸਤਦਾਨ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਤਾਂ ਰੱਬ ਹੀ ਰਾਖਾ ਹੋਵੇਗਾ।ਉਨਾਂ ਕਿਹਾ ਕਿ ਇੱਕ ਪਾਸੇ ਜਿੱਥੇ ਪੂਰਾ ਸੂਬਾ ਦਿੱਲੀ ਦੀਆਂ ਸਰਕਾਰਾਂ ਨਾਲ ਲੜਾਈ ਲੜ ਰਿਹਾ ਹੈ ਉੱਥੇ ਹੀ ਕਾਂਗਰਸੀ ਆਗੂਆਂ ਵੱਲੋਂ ਅਜਿਹੀ ਘਿਨੋਣੀ ਹਰਕਤ ਕੀਤੀ ਜਾਣੀ ਬਹੁਤ ਹੀ ਸ਼ਰਮਨਾਕ ਕਰਤੂਤ ਹੈ।

About Author

Leave A Reply

WP2Social Auto Publish Powered By : XYZScripts.com