Tuesday, March 19

ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਦੋ ਹਫਤਿਆਂ ਦਾ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ 15 ਫਰਵਰੀ ਤੋਂ

  • 9 ਫਰਵਰੀ ਨੂੰ ਕੀਤੀ ਜਾਵੇਗੀ ਯੋਗ ਉਮੀਦਵਾਰਾਂ ਦੀ ਚੋਣ
  • ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 0161-2400223 ‘ਤੇ ਵੀ ਕੀਤਾ ਜਾ ਸਕਦਾ ਹੈ ਸੰਪਰਕ

ਲੁਧਿਆਣਾ,(ਸੰਜੇ ਮਿੰਕਾ) – ਕੋਵਿਡ-19 ਮਹਾਂਮਾਰੀ ਕਾਰਨ ਜਿੱਥੇ ਦੇਸ ਦੀ ਅਰਥ ਵਿਵਸਥਾ ‘ਤੇ ਮਾੜਾ ਅਸਰ ਪਾਇਆ ਹੈ, ਉੱਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੋਤ ਆਈ ਹੈ। ਸਮਾਜਿਕ ਦੂਰੀ ਅਤੇ ਇੱਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਤੇ ਵੀ ਕਾਫੀ ਅਸਰ ਪਿਆ ਹੈ। ਇਸ ਖੜੋਤ ਨੂੰ ਤੋੜਨ ਲਈ ਭਾਵੇਂ ਆਨਲਾਈਨ ਸਿਖਲਾਈਆਂ ਵਿਭਾਗ ਵਲੋਂ ਸੁਰੂ ਕੀਤੀਆਂ ਗਈਆਂ ਹਨ, ਪ੍ਰੰਤੂ ਹੁਣ ਕੋਵਿਡ-19 ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਐਸ.ਸੀ. ਵਰਗ ਨਾਲ ਸਬੰਧਤ ਲਾਭਪਾਤਰੀਆਂ ਲਈ ਵਿਭਾਗ ਦੇ ਸਾਰੇ ਸਿਖਲਾਈ ਕੇਂਦਰਾਂ ‘ਤੇ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸੁਰੂ ਕੀਤਾ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ ਸ.ਬਲਵਿੰਦਰ ਸਿੰਘ ਪੰਧੇਰ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵਲੋਂ ਸਿਖਲਾਈ ਲਈ ਕੋਵਿਡ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ, 15 ਫਰਵਰੀ, 2021 ਤੋਂ ਅਗਲਾ ਬੈਚ ਵਿਭਾਗ ਦੇ ਸਾਰੇ ਸਿਖਲਾਈ ਕੇਂਦਰਾਂ ਤੇ ਸੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਲਈ ਖਾਸ ਤੌਰ ਤੇ ਚਲਾਈ ਜਾਣ ਵਾਲੀ ਇਹ ਸਿਖਲਾਈ ਬਿਲਕੁਲ ਮੁਫਤ ਹੋਵੇਗੀ ਅਤੇ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਮੁਫਤ ਰਿਫਰੈਸਮੈਂਟ, ਖਾਣਾ ਤੋਂ ਇਲਾਵਾ ਵਜੀਫਾ ਵੀ ਦਿੱਤਾ ਜਾਵੇਗਾ।
ਇਸ ਮੌਕੇ ਹਾਜ਼ਰ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ.ਕਰਨੈਲ ਸਿੰਘ ਨੇ ਦੱਸਿਆ ਕਿ ਡੇਅਰੀ ਫਾਰਮਿੰਗ ਸੂਰੁ ਕਰਨ ਤੋਂ ਪਹਿਲਾਂ ਕੁੱਝ ਗੱਲਾਂ ਧਿਆਨ ਵਿੱਚ ਰੱਖਣੀਆਂ ਲਾਜ਼ਮੀ ਹਨ ਜਿਵੇਂ ਕਿ ਦੁਧਾਰੂ ਪਸੂਆਂ ਦੀ ਖਰੀਦ ਤੋਂ ਲੈ ਕੇ ਦੁਧਾਰੂ ਪਸੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸੀ, ਬਨਾਵਟੀ ਗਰਭਾਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪਸੂਆਂ ਦੀਆਂ ਆਮ ਬੀਮਾਰੀਆਂ ਬਾਰੇ, ਦੁੱਧ ਦੀ ਫੈਟ/ਐਸ਼.ਐਨ਼.ਐਫ. ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ ਸਿਖਲਾਈ ਦਿੱਤੀ ਜਾਵੇਗੀ ਅਤੇ ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੂਲਿਤ ਪਸੂ ਖੁਰਾਕ ਤਿਆਰ ਕਰਨ ਅਤੇ ਵਰਤੋਂ, ਸਾਫ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗੀ ਲਿਟਰੇਚਰ ਵੀ ਮੁਫਤ ਦਿੱਤਾ ਜਾਵੇਗਾ। ਸਫਲਤਾਪੂਰਵਕ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ।
ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਸ.ਬਲਵਿੰਦਰ ਸਿੰਘ ਪੰਧੇਰ ਨੇ ਕਿਹਾ ਕਿ ਅਨੁਸੂਚਿਤ ਵਰਗ ਦੇ ਨੌਜਵਾਨਾਂ ਇਹ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਡੇਅਰੀ ਧੰਦੇ ਰਾਹੀਂ ਆਪਣਾ ਰੋਜ਼ਗਾਰ ਸਥਾਪਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈਂਦਿਆਂ ਆਪਣੇ ਡੇਅਰੀ ਫਾਰਮ ਦੀ ਵਧੀਆ ਦੇਖਭਾਲ, ਮਨਸੂਈ ਗਰਭਦਾਨ ਰਾਹੀਂ ਨਸਲ ਸੁਧਾਰ ਕਰਨ ਦੇ ਨਾਲ-ਨਾਲ ਆਪਣੀ ਆਰਥਿਕਤਾ ਨੂੰ ਵੀ ਮਜਬੂਤ ਕਰਨ ਸਕਣਗੇ।
ਸ.ਪੰਧੇਰ ਨੇ ਕਿਹਾ ਇਸ ਸਕੀਮ ਤਹਿਤ ਯੋਗ ਉਮੀਦਵਾਰਾਂ ਦੀ ਚੋਣ 09 ਫਰਵਰੀ, 2021 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, 598-ਐਲ, ਮਾਡਲ ਟਾਊਨ, ਲੁਧਿਆਣਾ ਵਿਖੇ ਕੀਤੀ ਜਾਵੇਗੀ। ਪੇਂਡੂ ਪਿਛੋਕੜ ਵਾਲੇ ਅਨੁਸੂਚਿਤ ਜਾਤੀ ਨਾਲ ਸਬੰਧਤ ਘੱਟੋ ਘੱਟ ਪੰਜਵੀ ਪਾਸ ਚਾਹਵਾਨ ਬਿਨੈਕਾਰ ਜਿਹਨਾਂ ਦੀ ਉਮਰ 18 ਤੋਂ 50 ਸਾਲ ਤੱਕ ਹੋਵੇ ਉਹ ਆਪਣਾ ਆਧਾਰ ਕਾਰਡ, ਜਾਤੀ, ਯੋਗਤਾ ਤੇ ਉਮਰ ਸਬੰਧੀ ਅਸਲ ਦਸਤਾਵੇਜ ਸਮੇਤ ਫੋਟੋ ਕਾਪੀ ਅਤੇ 2 ਪਾਸਪੋਰਟ ਸਾਈਜ ਫੋਟੋਆਂ 09 ਫਰਵਰੀ, 2021 ਨੂੰ ਸਵੇਰੇ 9 ਵਜੇ ਆਪਣਾ ਬਿਨੈ ਪੱਤਰ ਦੇ ਸਕਦੇ ਹਨ ਅਤੇ ਚੋਣ ਪ੍ਰੀਕਿਰਆ 11 ਵਜੇ ਸੂਰੂ ਹੋ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 0161-2400223 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

About Author

Leave A Reply

WP2Social Auto Publish Powered By : XYZScripts.com