Friday, May 9

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗਾਜ਼ੀਪੁਰ ਵਿਖੇ ਆਰਸੈਨਿਕ ਰਿਮੂਵਲ ਪਲਾਂਟ ਕੀਤਾ ਜਾ ਰਿਹਾ ਸਥਾਪਤ

  • ਆਈ.ਆਈ.ਟੀ. ਮਦਰਾਸ ਦੇ ਮਾਹਰਾਂ ਦੀ ਟੀਮ ਵੱਲੋਂ ਤਿਆਰ ਕੀਤਾ ਜਾ ਰਿਹਾ
  • ਕੰਮ ਸੁਰੂ ਹੋ ਚੁੱਕਾ ਹੈ, ਮਾਰਚ 2021 ਤੱਕ ਮੁਕੰਮਲ ਹੋਣ ਦੀ ਹੈ ਸੰਭਾਵਨਾ

ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਲੁਧਿਆਣਾ ਦੇ ਖੰਨਾ ਨੇੜੇ ਪਿੰਡ ਗਾਜ਼ੀਪੁਰ ਦੇ ਵਸਨੀਕਾਂ ਨੂੰ ਪੀਣ ਯੋਗ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਆਰਸੈਨਿਕ ਰਿਮੁਵਲ ਪਲਾਂਟ ਸਥਾਪਤ ਕਰਨ ਦਾ ਕੰਮ ਸੁਰੂ ਹੋ ਚੱਕਾ ਹੈ। ਵਾਟਰ ਸਪਲਾਈ, ਲੁਧਿਆਣਾ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਸਾਹਿਲ ਆਨੰਦ ਨੇ ਦੱਸਿਆ ਕਿ ਇਹ ਪਲਾਂਟ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (ਆਈ.ਆਈ.ਟੀ.), ਮਦਰਾਸ ਦੇ ਮਾਹਰਾਂ ਦੀ ਟੀਮ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ ਅਤੇ 31 ਮਾਰਚ, 2021 ਤੱਕ ਪੂਰਾ ਹੋ ਜਾਵੇਗਾ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਰਚ, 2022 ਤੱਕ ਸੂਬੇ ਦੇ ਸਾਰੇ ਪੇਂਡੂ ਘਰਾਂ ਵਿੱਚ 100 ਫੀਸਦ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਟੀਚੇ ਨੂੰ ਪੂਰਾ ਕਰਨ ਲਈ ‘ਹਰ ਘਰ ਪਾਣੀ, ਹਰ ਘਰ ਸਫਾਈ’ ਮਿਸ਼ਨ ਦੀ ਸ਼ੁਰੂਆਤ ਕੀਤੀ ਸੀ। ਇਸ ਨਾਲ ਪੰਜਾਬ ਇਹ ਮਾਣ ਹਾਸਲ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਕ ਵਿਆਪਕ ਯੋਜਨਾ ਤਿਆਰ ਕੀਤੀ ਹੈ ਜਿਸ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਆਰਸੈਨਿਕ ਹਟਾਉਣ ਵਾਲੇ ਪਲਾਂਟ ਲਗਾਏ ਜਾਣਗੇ ਜਿੱਥੇ ਧਰਤੀ ਹੇਠਲੇ ਪਾਣੀ ਵਿਚ ਆਰਸੈਨਿਕ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਪਿੰਡ ਗਾਜ਼ੀਪੁਰ ਦੇ ਸਮੂਹ ਵਸਨੀਕਾਂ ਲਈ ਬਹੁਤ ਲਾਹੇਵੰਦ ਸਿੱਧ ਹੋਵੇਗਾ।
ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਪੀਣ ਵਾਲੇ ਪਾਣੀ ਅਤੇ ਭੋਜਨ ਤੋਂ ਆਰਸੈਨਿਕ ਦਾ ਲੰਬੇ ਸਮੇਂ ਤੱਕ ਸੰਪਰਕ ਕੈਂਸਰ ਅਤੇ ਚਮੜੀ ਦੇ ਰੋਗਾਂ ਦਾ ਕਾਰਨ ਬਣ ਸਕਦਾ ਹੈ। ਇਹ ਵਿਕਾਸ ਦੇ ਪ੍ਰਭਾਵ, ਦਿਲ ਦੀ ਬਿਮਾਰੀ, ਨਯੂਰੋਟੋਕਸੀਸਿਟੀ ਅਤੇ ਸ਼ੂਗਰ ਨਾਲ ਵੀ ਜੁੜਿਆ ਹੋਇਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਆਰਸੈਨਿਕ ਰਿਮੁਵਲ ਪਲਾਂਟ 18 ਲੱਖ ਰੁਪਏ ਦੀ ਲਾਗਤ ਨਾਲ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ, ਮਦਰਾਸ ਦੇ ਮਾਹਰਾਂ ਦੁਆਰਾ ਤਿਆਰ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਸ਼ੁੱਧੀਕਰਨ ਇਕਾਈ ਉਨ੍ਹਾਂ ਦੁਆਰਾ ਵਿਕਸਤ ਕੀਤੀ ਗਈ ਤਕਨੀਕ ‘ਤੇੇ ਅਧਾਰਤ ਹੈ।

About Author

Leave A Reply

WP2Social Auto Publish Powered By : XYZScripts.com