Friday, May 9

ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜ਼ਾਂ ‘ਤੇ ਜਨਤਾ ਲਾਏਗੀ ਆਪਣੀ ਮੋਹਰ – ਅਮਰਜੀਤ ਸਿੰਘ ਟਿੱਕਾ

ਲੁਧਿਆਣਾ, (ਸੰਜੇ ਮਿੰਕਾ)-ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ ਨੇ ਦਾਅਵਾ ਕੀਤਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਸ. ਟਿੱਕਾ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜ਼ਾਂ ‘ਤੇ ਆਪਣੀ ਮੋਹਰ ਲਾਉਣਗੇ।ਸ. ਟਿੱਕਾ ਨੇ ਕਿਹਾ ਇਹ ਚੋਣਾਂ-2022 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਹੈ। ਉਨ੍ਹਾਂ ਪੰਜਾਬ ਭਾਜਪਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾਂ ਵੱਲੋਂ ਕਾਂਗਰਸੀ ਵਰਕਰਾਂ ‘ਤੇ ਲਾਏ ਗਏ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਭਾਜਪਾ ਪ੍ਰਧਾਨ ਝੂਠ ਬੋਲ ਰਹੇ ਹਨ। ਉਨ੍ਹਾਂ ਦੱਸਿਆ ਕਿ ਅਸਲ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਭਾਜਪਾ ਆਗੂਆਂ ਦਾ ਬਾਈਕਾਟ ਕੀਤਾ ਹੋਇਆ ਹੈ, ਕਿਉਂਕਿ ਭਾਜਪਾ ਆਗੂ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਝੂਠੀ ਬਿਆਨਬਾਜ਼ੀ ਕਰ ਰਹੇ ਹਨ। ਸ. ਟਿੱਕਾ ਨੇ ਕਿਹਾ ਕਿ ਭਾਜਪਾ ਇਨ੍ਹਾਂ ਚੋਣਾਂ ਵਿੱਚ ਆਪਣਾ ਖਾਤਾ ਵੀ ਨਹੀਂ ਖੋਲ ਸਕੇਗੀ।ਚੇਅਰਮੈਨ ਟਿੱਕਾ ਅੱਜ ਵਿਧਾਨ ਸਭਾ ਹਲਕਾ ਸਰਹੰਦ ਵਿਖੇ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਆਏ ਸਨ। ਇਸ ਮੌਕੇ ਉਨ੍ਹਾਂ ਨਾਲ ਸਥਾਨਕ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾਂ ਕਾਂਗਰਸ ਕਮੇਟੀ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਸ੍ਰੀ ਸੁਭਾਸ਼ ਸੂਦ ਵੀ ਸਨ।

About Author

Leave A Reply

WP2Social Auto Publish Powered By : XYZScripts.com