Wednesday, September 17

ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕੀਤਾ ਜਾਵੇ ਕਵਰ -ਡਿਪਟੀ ਕਮਿਸ਼ਨਰ

  • ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਕਰਨ ਸ਼ਾਮਲ
  • ਕਿਹਾ! ਯੋਗ ਲਾਭਪਾਤਰੀ 5 ਲੱਖ ਤੱਕ ਕੈਸ਼ਲੈਸ ਸਿਹਤ ਬੀਮਾ ਯੋਜਨਾ ਦਾ ਲੈ ਸਕਦੇ ਹਨ ਲਾਭ

ਲੁਧਿਆਣਾ, (ਸੰਜੇ ਮਿੰਕਾ) – ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਨ। ਇਸ ਸਕੀਮ ਤਹਿਤ ਸੂਬੇ ਦੇ ਲੋੜਵੰਦ ਲੋਕਾਂ ਲਈ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਚਤ ਭਵਨ ਵਿਖੇ ਇਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ 13 ਮਾਰਕੀਟ ਕਮੇਟੀਆਂ ਵਿੱਚ ਸਥਾਈ ਕੈਂਪ ਲਗਾਏ ਜਾ ਰਹੇ ਹਨ, ਜਦੋਂਕਿ ਇਸ ਯੋਜਨਾ ਦੇ ਈ-ਕਾਰਡ ‘ਕਾਮਨ ਸਰਵਿਸ ਸੈਂਟਰਾਂ’ (ਸੀ.ਐਸ.ਸੀਜ.) ‘ਤੇ ਵੀ ਬਣਾਏ ਜਾ ਸਕਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇ, ਜਿਨ੍ਹਾਂ ਅਜੇ ਤੱਕ ਇਸ ਸਕੀਮ ਦੇ ਲਾਭਹਿੱਤ ਕਾਰਡ ਨਹੀਂ ਬਣਵਾਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ ਉਹ ਆਪਣੇ ਆਪ ਨੂੰ ਐਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਰਜਿਸਟਰਡ ਕਰਵਾ ਸਕਦੇ ਹਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਦੇ ਕਾਰਡ ਅਤੇ ਈ-ਕਾਰਡ ਜਾਰੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਨੂੰ ਇਹ ਸਹੂਲਤ ਤੁਰੰਤ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਵੇਂ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧ ਵਿਚ ਹਰ ਹਫ਼ਤੇ ਇਕ ਸਮੀਖਿਆ ਮੀਟਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਏ.ਬੀ.ਐੱਸ.ਐੱਸ.ਬੀ.ਵਾਈ. ਸਕੀਮ ਦੇ ਈ-ਕਾਰਡ ਪ੍ਰਾਪਤ ਕਰਨ ਤਾਂ ਜੋ ਉਨ੍ਹਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ.ਸਕੱਤਰ ਸਿੰਘ ਬੱਲ, ਐਸ.ਡੀ.ਐਮ. (ਪੂਰਬੀ) ਡਾ. ਬਲਜਿੰਦਰ ਸਿੰਘ ਢਿੱਲੋਂਂ, ਏ.ਈ.ਟੀ.ਸੀ. ਸ੍ਰੀ ਦਮਨਜੀਤ ਸਿੰਘ ਮਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਸਨ।

About Author

Leave A Reply

WP2Social Auto Publish Powered By : XYZScripts.com