- ਕੋਵਿਡ-19 ਅਧੀਨ ਡਿਊਟੀ ਕਰ ਰਹੇ ਕਰਮਚਾਰੀ ਜੁਆਇੰਨ ਕਰਨ ਆਪਣਾ ਪਿਤਰੀ ਵਿਭਾਗ – ਵਰਿੰਦਰ ਕੁਮਾਰ ਸ਼ਰਮਾ
ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੋਵਿਡ-19 ਦੇ ਪਿਛਲੇ ਸਮੇਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਲਗਾਈਆਂ ਡਿਊਟੀਆਂ ਨੂੰ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਸ੍ਰੀ ਸ਼ਰਮਾ ਨੇ ਆਪਣੇ ਹੁਕਮਾਂ ਵਿੱਚ, ਕੋਵਿਡ-19 ਅਧੀਨ ਡਿਊਟੀ ਕਰ ਰਹੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤੁੰਰਤ ਆਪਣੇ ਪਿਤਰੀ ਵਿਭਾਗ ਨੂੰ ਮੁੜ ਜੁਆਇਨ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਭਵਿੱਖ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕਿਸੇ ਵੀ ਵਿਭਾਗ ਦੇ ਕਰਮਚਾਰੀ ਦੀ ਲੋੜ ਪੈਂਦੀ ਹੈ ਤਾਂ ਉਨ੍ਹਾਂ ਦੇ ਡਿਊਟੀ ਆਰਡਰ ਵੱਖਰੇ ਤੌਰ ‘ਤੇ ਭੇਜੇ ਜਾਣਗੇ।
ਇਹ ਹੁਕਮ ਤੁਰੰਤ ਲਾਗੂ ਹੋਣਗੇ।