Sunday, April 28

ਨਗਰ ਕੌਂਸਲ ਚੋਣਾਂ ਚ ਕਾਂਗਰਸ ਦੀ ਜਿੱਤ ਦਾ ਸਿਹਰਾ ਕੈਪਟਨ ਅਮਰਿੰਦਰ ਸਿੰਘ ਨੂੰ- ਨਿਰਮਲ ਕੈਡ਼ਾ ਸੁਨੀਲ ਕੁਮਾਰ ਹੈਪੀ ਨੂੰ ਸੌਂਪਿਆ ਜਨਰਲ ਸਕੱਤਰ ਪੰਜਾਬ ਦਾ ਨਿਯੁਕਤੀ ਪੱਤਰ

ਲੁਧਿਆਣਾ,(ਸੰਜੇ ਮਿੰਕਾ)- ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਸਿੰਘ ਕੈਡ਼ਾ ਨੇ ਮਿਹਨਤੀ ਨੌਜਵਾਨ ਸੁਨੀਲ ਕੁਮਾਰ ਹੈਪੀ ਨੂੰ ਕਾਂਗਰਸ ਸੇਵਾ ਦਲ ਪੰਜਾਬ ਦਾ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਕਿਹਾ ਕਿ ਅੱਜ ਜੋ ਨਗਰ ਕੌਂਸਲ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਹਾਸਲ ਹੋਈ ਹੈ , ਉਸ ਦਾ ਸਿਹਰਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਜਾਂਦਾ ਹੈ । ਪ੍ਰਧਾਨ ਨਿਰਮਲ ਕੈਡ਼ਾ ਨੇ ਕਿਹਾ ਕਿ ਇਸ ਜਿੱਤ ਨਾਲ ਹੀ ਸਾਬਤ ਹੋ ਗਿਆ ਕਿ ਇਕ ਵਾਰ ਫਿਰ ਤੋਂ ਪੰਜਾਬ ਭਰ ਦੇ ਲੋਕਾਂ ਦੇ ਭਰਪੂਰ ਸਹਿਯੋਗ ਸਦਕਾ ਕਾਂਗਰਸ ਪਾਰਟੀ ਦੀ ਸਪਸ਼ਟ ਬਹੁਮੱਤ ਵਾਲੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਚ ਬੰਨ੍ਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਲੋਕਾਂ ਨੇ ਅਕਾਲੀ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਨਗਰ ਕੌਂਸਲ ਚੋਣਾਂ ਚ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਪੰਜਾਬ ਦੇ ਹਰ ਵਰਗ ਦੇ ਲੋਕ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ, ਚੱਲ ਰਹੇ ਵਿਕਾਸ ਕਾਰਜਾਂ ਅਤੇ ਭਵਿੱਖ ਲਈ ਬਣਾਏ ਗਏ ਪ੍ਰੋਗਰਾਮਾਂ ਨੂੰ ਲੈ ਕੇ ਖ਼ੁਸ਼ ਅਤੇ ਸੰਤੁਸ਼ਟ ਹਨ। ਇਸ ਲਈ ਹੀ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਦੇ ਪੱਖ ਚ ਰਿਕਾਰਡ ਤੋੜ ਨਤੀਜੇ ਸਾਹਮਣੇ ਆਏ ਹਨ। ਇਸ ਮੌਕੇ ਤੇ ਤਿਲਕ ਰਾਜ ਸੋਨੂੰ, ਪਰਮਿੰਦਰ ਸਿੰਘ, ਰਾਜੇਸ਼ ਕੋਹਲੀ, ਭੁਪਿੰਦਰ ਸਿੰਘ,ਜਸਵਿੰਦਰ ਸਿੰਘ, ਅਰਜੁਨ, ਅਨਿਲ ਕੁਮਾਰ ਅਤੇ ਧੀਰਜ ਆਦਿ ਮੌਜੂਦ ਸਨ  

About Author

Leave A Reply

WP2Social Auto Publish Powered By : XYZScripts.com