Thursday, May 15

ਨਗਰ ਕੌਸ਼ਲ ਚੋਣਾਂ ‘ਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਫੱਤਵਾ ਦੇਣ ਲਈ ਪੰਜਾਬ ਦੇ ਲੋਕਾਂ ਦੇ ਧੰਨਵਾਦੀ ਹਾਂ – ਚੇਅਰਮੈਨ ਅਮਰਜੀਤ ਸਿੰਘ ਟਿੱਕਾ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ ਵੱਲੋਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨਗਰ ਨਿਗਮ ਅਤੇ ਨਗਰ ਕੌਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਫੱਤਵਾ ਦਿੱਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ‘ਤੇ ਆਪਣੀ ਮੋਹਰ ਲਗਾਈ ਹੈ। ਸ.ਟਿੱਕਾ ਨੇ ਕਿਹਾ ਕਿ ਚੋਣ ਨਤੀਜਿਆਂ ਨੇ ਨਾ ਸਿਰਫ ਕਾਂਗਰਸ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਪ੍ਰੋੜਤਾ ਕੀਤੀ ਸਗੋਂ ਅਕਾਲੀ ਦਲ ਭਾਜਪਾ ਤੇ ਆਪ ਦੀਆਂ ਲੋਕ ਮਾਰੂ ਅਤੇ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਆਪਣਾ ਫੱਤਵਾ ਦਿੱਤਾ ਹੈ। ਸ. ਟਿੱਕਾ ਨੇ ਇਨ੍ਹਾਂ ਚੋਣਾਂ ਨੂੰ 2022 ਦੀਆਂ ਆਮ ਚੋਣਾਂ ਦਾ ਸੈਮੀਫਾਈਨਲ ਕਰਾਰ ਦਿੱਤਾ ਜਿਸ ਵਿੱਚ ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਕਾਂਗਰਸ ਪਾਰਟੀ ਨੂੰ ਜਿਤਾਇਆ ਹੈ। ਸ. ਟਿੱਕਾ ਨੇ ਪੰਜਾਬ ਦੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਆਉਣ ਵਾਲੇ ਸਮੇਂ ਅੰਦਰ ਕਾਂਗਰਸ ਸਰਕਾਰ ਕੀਤੇ ਵਾਅਦੇ ਪੂਰੇ ਕਰੇਗੀ ਅਤੇ ਪੰਜਾਬ ਦੇ ਬਹੁਪੱਖੀ ਵਿਕਾਸ ਵੱਲ ਆਪਣਾ ਸਾਰਾ ਧਿਆਨ ਲਾਵੇਗੀ। ਸ.ਟਿੱਕਾ ਨੇ ਦਾਅਵਾ ਕੀਤਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਕੇ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਹੇਠ ਸਰਕਾਰ ਬਣਾਏਗੀ।

About Author

Leave A Reply

WP2Social Auto Publish Powered By : XYZScripts.com