- ਕੋਵਿਡ-19 ਦੇ ਟੀਕਾਕਰਨ ਦਾ ਦੂਜਾ ਪੜਾਅ ਸਫਲਤਾਪੂਰਵਕ ਸ਼ੁਰੂਅੱਜ ਹਫ਼ਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਡਿਪਟੀ ਕਮਿਸ਼ਨਰ ਨੇ ਕੀਤੀ ਗੱਲਬਾਤ
ਲੁਧਿਆਣਾ, (ਸੰਜੇ ਮਿੰਕਾ)-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 15 ਤੋ 26 ਮਾਰਚ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੈਦਾਨ ਵਿੱਚ ਸਰਸ ਮੇਲਾ ਆਯੋਜਿਤ ਕੀਤਾ ਜਾਵੇਗਾ, ਜੋ ਕਿ ਲੁਧਿਆਣਾ ਸ਼ਹਿਰ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਦੇਸ਼ ਦੇ 22 ਰਾਜਾਂ ਦੇ ਸੈਂਕੜੇ ਕਾਰੀਗਰ ਅਤੇ ਕਲਾਕਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ਵਿੱਚ ਹੋਣ ਵਾਲੇ ਸਰਸ ਮੇਲੇ ਵਿੱਚ ਭਾਗ ਲੈਣਗੇ।ਡਿਪਟੀ ਕਮਿਸ਼ਨਰ ਲੁਧਿਆਣਾ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ ‘ਤੇ ਆਪਣੇ ਹਫ਼ਤਾਵਾਰੀ ਫੇਸਬੁੱਕ ਲਾਈਵ ਸ਼ੈਸ਼ਨ ਦੌਰਾਨ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਰਸ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ 12 ਦਿਨਾਂ ਤੱਕ ਆਯੋਜਿਤ ਹੋਣ ਵਾਲੇ ਇਸ ਸਰਸ ਮੇਲੇ ਦੇ ਆਲ ਓਵਰ ਇੰਚਾਰਜ਼ ਹੋਣਗੇ। ਡਿਪਟੀ ਕਮਿਸ਼ਨਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਕੋਵਿਡ-19 ਦੇ ਟੀਕਾਕਰਣ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਟੀਕਾਕਰਣ ਦੇ ਪਹਿਲੇ ਪੜਾਅ ਵਿੱਚ ਕੁੱਲ 18251 ਸਿਹਤ ਕਰਮਚਾਰੀਆਂ ਅਤੇ 5869 ਫਰੰਟ ਲਾਈਨ ਕਰਮਚਾਰੀਆਂ ਨੇ ਟੀਕਾ ਲਗਾਇਆ ਹੈ। ਉਹਨਾਂ ਕਿਹਾ ਕਿ ਟੀਕਾਕਰਣ ਦਾ ਦੂਜਾ ਪੜਾਅ ਵੀ ਸਫ਼ਲਤਾਪੂਰਵਿਕ ਚੱਲ ਰਿਹਾ ਹੈ, ਇਸ ਲਈ ਜ਼ਿਲ੍ਹੇ ਵਿੱਚ ਹੁਣ ਤੱਕ 675 ਸਿਹਤ ਕਰਮਚਾਰੀਆਂ ਨੂੰ ਦੂਜਾ ਟੀਕਾਕਰਣ ਲਗਾਇਆ ਜਾ ਚੁੱਕਾ ਹੈ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋ ਜ਼ਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਨਾਉਣ।