Saturday, July 5

ਵਿਦੇਸ਼ੀ ਕਾਊਂਸਲਿੰਗ ਲਈ ਰਜਿਸਟਰੇਸ਼ਨ ਲਿੰਕ 25 ਫਰਵਰੀ ਤੱਕ ਰਹੇਗਾ ਚਾਲੂ

  • ਪਹਿਲੀ ਮਾਰਚ ਤੋਂ 31 ਮਾਰਚ ਤੱਕ ਕਾਊਂਸਲਿੰਗ ਦਾ ਪਹਿਲਾ ਰਾਉੂਂਡ ਹੋਵੇਗਾ ਸੁਰੂ – ਡਿਪਟੀ ਡਾਇਰੈਕਟਰ

ਲੁਧਿਆਣਾ, (ਸੰਜੇ ਮਿੰਕਾ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦੇਸ਼ੀ ਕਾਊਂਸਲਿੰਗ ਲਈ ਰਜਿਸਟਰੇਸ਼ਨ ਕਰਨ ਲਈ ਲਿੰਕ 21 ਤੋਂ 25 ਫਰਵਰੀ 2021 ਤੱਕ ਚਾਲੂ ਰਹੇਗਾ। 1 ਮਾਰਚ ਤੋਂ 31 ਮਾਰਚ 2021 ਤੱਕ ਕਾਊਂਸਲਿੰਗ ਦਾ ਪਹਿਲਾ ਰਾਊਂਡ ਸ਼ੁਰੂ ਕੀਤਾ ਜਾ ਰਿਹਾ ਹੈ । ਸ੍ਰੀਮਤੀ ਸ਼ਰਮਾ ਨੇ ਅੱਗੇ ਦੱਸਿਆ ਕਿ ਵਿਦੇਸ਼ ਸਟੱਡੀ ਕਾਊਂਸਲਿੰਗ ਦੇ ਚਾਹਵਾਨ ਨੌਜਵਾਨ https://tinyurl.com/foreignstudyLdh ‘ਤੇ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ ਅਤੇ ਵਿਦੇਸ਼ ਪਲੇਸਮੈਂਟ ਕਾਊਂਸਿਲਿੰਗ ਲਈ ਚਾਹਵਾਨ ਵਿਦਿਆਰਥੀ https://tinyurl.com/foreignplacementLdh ‘ਤੇ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ’ ਤਹਿਤ ਵਿਦੇਸ਼ ਸਟੱਡੀ ਕਰਨ ਦੇ ਚਾਹਵਾਨ ਵਿਦਿਆਰਥੀਆਂ/ਨੌਜਵਾਨਾਂ ਦੀ ਸਹੂਲਤ ਲਈ ਵਿਦੇਸ਼ ਸਟੱਡੀ ਅਤੇ ਕਾਊਂਸਲਿੰਗ ਲਈ ਪਲੇਸਮੈਂਟ ਸੈੱਲ ਸਥਾਪਤ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ/ਨੌਜਵਾਨਾਂ ਨੂੰ ਸਹੀ ਸੇਧ ਮਿਲ ਸਕੇ ਅਤੇ ਉਨ੍ਹਾਂ ਦੀ ਏਜੰਟਾਂ ਹੱਥੋਂ ਲੁੱਟ ਖਸੁੱਟ ਨਾ ਹੋਵੇ। ਇਸ ਤੋਂ ਇਲਾਵਾ ਵਿਦਿਆਰਥੀ/ਨੌਜਵਾਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਸੰਗੀਤ ਸਿਨੇਮਾ ਪ੍ਰਤਾਪ ਚੌਂਕ, ਲੁਧਿਆਣਾ ਵਿਖੇ ਵੀ ਸੰਪਰਕ ਕਰ ਸਕਦੇ ਹਨ, ਜਾਂ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 77400-01682 ਜਾਂ ਈ-ਮੇਲ dbeeludhelp@gmail.com ‘ਤੇ ਵੀ ਸੰਪਰਕ ਕਰ ਸਕਦੇ ਹਨ।  

About Author

Leave A Reply

WP2Social Auto Publish Powered By : XYZScripts.com