Monday, August 25

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਨਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

  • ਪ੍ਰਸ਼ਾਸ਼ਨ ਵੱਲੋਂ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਵਧਾਉਣ ਲਈ ਬਹੁਪੱਖੀ ਰਣਨੀਤੀ ਤਿਆਰ – ਡਿਪਟੀ ਕਮਿਸ਼ਨਰ
  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਸਨੀਕਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਸਹਿਯੋਗ ਦੀ ਅਪੀਲ

ਲੁਧਿਆਣਾ, (ਸੰਜੇ ਮਿੰਕਾ) – ਜ਼ਮੀਨੀ ਪੱਧਰ ‘ਤੇ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਕਈ ਕੈਂਪ ਲਗਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਭਪਾਤਰੀਆਂ, ਵਸਨੀਕਾਂ, ਚੁਣੇ ਹੋਏ ਨੁਮਾਇੰਦਿਆਂ ਅਤੇ ਸਾਰੇ ਭਾਗੀਦਾਰਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਵੱਲੋਂ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਵਧਾਉਣ ਲਈ ਬਹੁਪੱਖੀ ਰਣਨੀਤੀ ਤਿਆਰ ਕੀਤੀ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ 5 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ਼ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਈ-ਸਮਾਰਟ ਰਾਸ਼ਨ ਕਾਰਡ ਧਾਰਕ, ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਜਿਨ੍ਹਾਂ ਕਿਸਾਨਾਂ ਨੂੰ ਪੰਜਾਬ ਮੰਡੀ ਬੋਰਡ ਨੇ ਜੇ-ਫਾਰਮ ਜਾਰੀ ਕੀਤੇ ਹਨ, ਆਬਕਾਰੀ ਅਤੇ ਕਰ ਵਿਭਾਗ ਕੋਲ ਰਜਿਸਟਰਡ ਵਪਾਰੀ ਅਤੇ ਉਸਾਰੀ ਕਰਮਚਾਰੀ ਭਲਾਈ ਬੋਰਡ ਕੋਲ ਰਜਿਸਟਰਡ ਉਸਾਰੀ ਕਾਮੇ ਅਤੇ ਸੂਬਾ ਸਰਕਾਰ ਵੱਲੋਂ ਐਕਰੀਡੇਟਿਡ ਜਾਂ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰ ਯੋਗ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲੋਕਾਂ ਨੂੰ ਪੰਜਾਬ ਦੇ ਸਰਕਾਰੀ ਅਤੇ ਪ੍ਰਮਾਣਿਤ ਪ੍ਰਾਈਵੇਟ ਹਸਪਤਾਲਾਂ ਵਿੱਚ 1396 ਪੈਕੇਜਾਂ ਦਾ ਕੈਸ਼ਲੈੱਸ ਸੈਕੰਡਰੀ ਦੇਖਭਾਲ ਅਤੇ ਤੀਸਰੀ ਦੇਖਭਾਲ ਦਾ ਇਲਾਜ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੱਸਿਆ ਕਿ ਪ੍ਰਮਾਣਿਤ ਹਸਪਤਾਲਾਂ ਅਤੇ ਲਾਭਪਾਤਰੀਆਂ ਦੀ ਸੂਚੀ ਤੀ਼।ਬਚਅਹ਼ਲ।ਪਰਡ।ਜਅ ‘ਤੇ ਵੇਖੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਦਿਹਾਤੀ ਲੁਧਿਆਣਾ ਵਿੱਚ ਕਈ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ ਸ਼ਹਿਰੀ ਆਬਾਦੀ ਲਈ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ(ਸੀ.ਐਸ.ਸੀ.) ਅਤੇ ਸੁਵਿਧਾ ਕੇਂਦਰ ਪਹਿਲਾਂ ਤੋਂ ਹੀ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਕਾਰਜ਼ਸੀਲ ਹਨ। ਚੁਣੇ ਹੋਏ ਨੁਮਾਇੰਦਿਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਲੋਕਾਂ ਨੂੰ ਇਸ ਯੋਜਨਾ ਦੇ ਲਾਭ ਬਾਰੇ ਜਾਗਰੂਕ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਦੇ ਖੇਤਰਾਂ ਵਿੱਚ ਕੈਂਪ ਵੀ ਲਗਾਏਗਾ ਜਿਥੇ ਲੋਕ ਆਪਣੀ ਰਜਿਸ਼ਟ੍ਰੇਸ਼ਨ ਕਰਵਾ ਸਕਣ ਅਤੇ ਅਤੇ ਅਧਿਕਾਰੀਆਂ ਨੂੰ ਕੈਂਪਾਂ ਦਾ ਰੋਸਟਰ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਲਾਭਪਾਤਰੀ ਸਕੀਮ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀ ਆਪਣੇ ਈ-ਕਾਰਡ ਨੂੰ ਜਿਲ੍ਹੇ ਭਰ ਦੇ 100 ਕਾਮਨ ਸਰਵਿਸ ਸੈਂਟਰਾਂ ਦੇ ਨੈਟਵਰਕ ਰਾਹੀਂ 30 ਰੁਪਏ ਵਿਚ ਪ੍ਰਾਪਤ ਕਰ ਸਕਦੇ ਹਨ ਅਤੇ ਇਹ ਸੇਵਾ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਪ੍ਰਾਪਤ ਕੀਤੀ ਜਾ ਸਕਦੀ ਹੈ।

About Author

Leave A Reply

WP2Social Auto Publish Powered By : XYZScripts.com