Sunday, March 16

ਕੋਵਿਡ ਪ੍ਰੋਟੋਕਾਲ ਦੀ ਸ਼ਖਤੀ ਨਾਲ ਕੀਤੀ ਜਾਵੇ ਪਾਲਣਾ – ਡੀ.ਸੀ.

  • ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਵੱਧ ਰਹੇ ਕੋਰੋਨਾ ਕੇਸਾਂ ‘ਤੇ ਚੌਕਸੀ ਰੱਖੀ ਜਾਵੇ

ਲੁਧਿਆਣਾ,(ਸੰਜੇ ਮਿੰਕਾ) – ਕੋਵਿਡ ਪੋਜ਼ਟਿਵ ਮਾਮਲਿਆਂ ਵਿਚ ਹੋਏ ਤਾਜ਼ਾ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਵੇਸਲੇ ਨਾ ਹੋਣ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਜਿਸ ਵਿਚ ਮਾਸਕ ਪਹਿਨਣਾ, ਆਪਸੀ ਵਿੱਥ ਅਤੇ ਹੱਥਾਂ ਦੀ ਸਫਾਈ ਸ਼ਾਮਲ ਹਨ, ਦੀ ਪਾਲਣਾ ਕੀਤੀ ਜਾਵੇ ਅਤੇ ਜਦੋਂ ਤੱਕ ਮਹਾਂਮਾਰੀ ਵਿਰੁੱਧ ਲੜਾਈ ਖ਼ਤਮ ਨਹੀਂ ਹੁੰਦੀ ਉਦੋਂ ਤਕ ਸਮਾਜਕ ਦੂਰੀ ਬਣਾ ਕੇ ਰੱਖੀ ਜਾਵੇ। ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਵਿੱਚ, ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦਾ ਮੁਕਾਬਲਾ ਕਰਨ ਲਈ ਹਰ ਪੱਖੋਂ ਤਿਆਰ ਹੈ ਅਤੇ ਕੋਰੋਨਾ ਵਿਰੁੱਧ ਚੱਲ ਰਹੀ ਲੜਾਈ ਨੂੰ ਜਿੱਤਣ ਲਈ ਲੋਕਾਂ ਦੇ ਸਹਿਯੋਗ ਨਾਲ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਂਮਾਰੀ ਬਾਰੇ ਪ੍ਰੇਸ਼ਾਨ ਨਾ ਹੋਣ ਅਤੇ ਸੁਰੱਖਿਆ ਦੀਆਂ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਨ। ਉਨ੍ਹਾਂ ਵਸਨੀਕਾਂ ਨੂੰ ਦੱਸਿਆ ਕਿ ਸਾਰੀਆਂ ਕੋਵਿਡ ਸਂੈਪਲ ਟੀਮਾਂ ਨੂੰ ਸੈਂਪਲਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ  ਕੀਤੇ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ। ਉਨ੍ਹਾਂ ਵਸਨੀਕਾਂ ਨੂੰ ਜ਼ਿਲ੍ਹੇ ਵਿੱਚ ਫੈਲ ਰਹੀ ਮਹਾਂਮਾਰੀ ਦੀ ਰੋਕਥਾਮ ਲਈ ਟੈਸਟਿੰਗ ਲਈ ਅੱਗੇ ਆਉਣ ਅਤੇ ਇਸ ਵਿਸ਼ਾਲ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਅਤੇ ਕੋਰੋਨਾ ਪੋਜ਼ਟਿਵ ਮਰੀਜ਼ਾਂ ਨੂੰ ਜਲਦ ਤੋਂ ਜਲਦ ਘਰ ਵਿੱਚ ਇਕਾਂਤਵਾਸ ਰਹਿਣ ਲਈ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਇਰਸ ਫੈਲਣ ਨੂੰ ਰੋਕਣ ਦਾ ਇਕੋ ਇਕ ਢੰਗ ਹੈ ਵੱਧ ਤੋਂ ਵੱਧ ਲੋਕਾਂ ਦੀ ਜਾਂਚ ਕਰਨਾ ਅਤੇ ਪੋਜ਼ਟਿਵ ਮਰੀਜ਼ਾਂ ਦੀ ਲਾਗ ਤੋਂ ਬਚਾਉਣ ਲਈ ਆਮ ਲੋਕਾਂ ਨੂੰ ਵੱਖਰਾ ਕਰਨਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ 1 ਮਾਰਚ ਤੋਂ 100 ਲੋਕਾਂ ਦੇ ਇੰਡੋਰ ਇਕੱਠ ਅਤੇ 200 ਲੋਕਾਂ ਆਊਟਡੋਰ ਇਕੱਠ ਬਾਰੇ ਐਲਾਨੀ ਗਈ ਪਾਬੰਦੀ ਬਾਰੇ ਵੀ ਦੱਸਿਆ।

About Author

Leave A Reply

WP2Social Auto Publish Powered By : XYZScripts.com