Sunday, April 28

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ’ਤੇ ਨਿਰਭਰ ਲੋਕਾਂ ਨੂੰ’ਮਿਸ਼ਨ ਰੈੱਡ ਸਕਾਈ’ ਅਧੀਨ ਮੁੱਖ ਧਾਰਾ’ਚ ਲਿਆਂਦਾ ਜਾਵੇਗਾ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

  • ਨਸ਼ਿਆਂ’ਤੇ ਨਿਰਭਰ500ਲੋਕਾਂ ਦੀ ਪਹਿਚਾਣ ਕਰ ਕੇ ਉਨ੍ਹਾਂ ਨੂੰ ਸਕਿੱਲ ਡਿਵੈਲਪਮੈਂਟ ਰਾਹੀਂ ਰੋਜ਼ਗਾਰ ਯਕੀਨੀ ਬਣਾਉਣ ਲਈ50ਅਧਿਕਾਰੀ ਤਾਇਨਾਤ

ਲੁਧਿਆਣਾ, (ਸੰਜੇ ਮਿੰਕਾ) – ਨਸ਼ਿਆਂ’ਤੇ ਨਿਰਭਰ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆ ਕੇ ਆਮ ਜ਼ਿੰਦਗੀ ਜਿਊਣ ਲਈ ਮਦਦ ਕਰਨ ਦੇ ਉਦੇਸ਼ ਨਾਲ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ50ਅਧਿਕਾਰੀਆਂ ਨੂੰ ਨਸ਼ਿਆਂ’ਤੇ ਨਿਰਭਰ500ਵਿਅਕਤੀਆਂ ਦੀ ਪਹਿਚਾਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਹੁਨਰ ਵਿਕਾਸ ਅਤੇ ਸਿਖਲਾਈ ਪ੍ਰੋਗਰਾਮ ਤਹਿਤ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ.
ਡਿਪਟੀ ਕਮਿਸ਼ਨਰ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂਮਿਸ਼ਨ ਰੈੱਡ ਸਕਾਈ (ਹੁਨਰ ਅਤੇ ਰੋਜ਼ਗਾਰ ਰਾਹੀਂ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਮਿਸ਼ਨ) ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਹਰ ਅਧਿਕਾਰੀ ਵੱਲੋਂ ਨਸ਼ਿਆਂ’ਤੇ ਨਿਰਭਰ10ਵਿਅਕਤੀਆਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਹੁਨਰ ਵਿਕਾਸ ਅਤੇ ਸਿਖਲਾਈ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਦੀ ਯੋਗਤਾ ਨੂੰ ਵਧਾ ਕੇ ਉਨ੍ਹਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਉਹ ਵੀ ਹੋਰਨਾਂ ਵਾਂਗ ਸਨਮਾਨ ਨਾਲ ਰੋਜ਼ੀ-ਰੋਟੀ ਕਮਾ ਸਕਣ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਅਧਿਕਾਰੀਆਂ ਨੂੰ ਇਸ ਅਹਿਮ ਕੰਮ ਦੀ ਜ਼ਿੰਮੇਵਾਰੀ ਸੌਂਪੀ ਗਈ ਹੈਤਾਂ ਜੋ ਨਸ਼ਿਆਂ’ਤੇ ਨਿਰਭਰ ਲੋਕਾਂ ਨੂੰ ਇਲਾਜ਼ ਦੇ ਨਾਲ ਨਾਲ ਰੋਜ਼ਗਾਰ ਪ੍ਰਾਪਤੀ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਦਿੱਤੇ ਗਏ ਟੀਚੇ ਨੂੰ ਪ੍ਰਾਪਤ ਕਰਕੇ ਨਸ਼ਿਆਂ’ਤੇ ਨਿਰਭਰ ਲੋਕਾਂ ਦੀ ਸਹਾਇਤਾ ਕਰਨ ਤਾਂ ਜੋ ਅਜਿਹੇ ਲੋਕ ਰੋਜ਼ਗਾਰ ਜਾਂ ਆਪਣਾ ਕੰਮ ਸ਼ੁਰੂ ਕਰਕੇ ਦੇਸ਼ ਅਤੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸ਼ਕਰਾਂ ਖਿਲਾਫ਼ ਵੱਡੇ ਪੱਧਰ’ਤੇ ਕਾਰਵਾਈ ਕਰਨ ਤੋਂ ਇਲਾਵਾ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਲਈ ਡੈਪੋ,ਬੱਡੀ ਅਤੇ ਹੋਰ ਅਨੇਕਾਂ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ ਹਨ,ਜਿਨ੍ਹਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਯਤਨ ਉਦੋਂ ਤੱਕ ਜਾਰੀ ਰੱਖੇ ਜਾਣਗੇ ਜਦੋਂ ਤੱਕ ਜ਼ਿਲ੍ਹਾ ਲੁਧਿਆਣਾ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਸਿੰਘ ਬੈਂਂਸ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com