Friday, May 9

ਡੀ.ਸੀ. ਵੱਲੋਂ ਸਾਰੇ ਸਬੰਧਤ ਵਿਭਾਗਾਂ ਨੂੰ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਈ-ਕਾਰਡ ਜਨਰੇਸ਼ਨ ਲਈ ਰੋਜ਼ਾਨਾ ਟੀਚੇ ਨਿਰਧਾਰਤ ਕੀਤੇ

  • ਸਪੈਸ਼ਲ ਮੁਹਿੰਮ ਤਹਿਤੇ ਵੱਧ ਤੋਂ ਵੱਧ ਕਾਰਡ ਜਾਰੀ ਕਰਨ ਦੇ ਦਿੱਤੇ ਨਿਰਦੇਸ਼

ਲੁਧਿਆਣਾ, (ਸੰਜੇ ਮਿੰਕਾ) – ਇਹ ਸੁਨਿਸ਼ਚਿਤ ਕਰਨ ਲਈ ਕਿ ਜ਼ਿਲ੍ਹੇ ਵਿੱਚ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਈ-ਕਾਰਡ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਵੱਡੀ ਗਿਣਤੀ ਵਿੱਚ ਵਸਨੀਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਾਰੇ ਸਬੰਧਤ ਸਰਕਾਰੀ ਵਿਭਾਗਾਂ ਦੇ ਮੁਖੀਆਂ ਲਈ ਰੋਜ਼ਾਨਾ ਟੀਚੇ ਨਿਰਧਾਰਤ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਰੋਜ਼ਾਨਾ ਸਾਰੇ ਵਿਭਾਗਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ ਕਿਉਂਕਿ ਸੂਬਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਕੀਮ ਤਹਿਤ ਲਾਭ ਪਹੁੰਚਾਇਆ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਭਪਾਤਰੀਆਂ, ਵਸਨੀਕਾਂ, ਚੁਣੇ ਹੋਏ ਨੁਮਾਇੰਦਿਆਂ ਅਤੇ ਸਾਰੇ ਭਾਗੀਦਾਰਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਵੱਲੋਂ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਵਧਾਉਣ ਲਈ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ 5 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ਼ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਈ-ਸਮਾਰਟ ਰਾਸ਼ਨ ਕਾਰਡ ਧਾਰਕ, ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਜਿਨ੍ਹਾਂ ਕਿਸਾਨਾਂ ਨੂੰ ਪੰਜਾਬ ਮੰਡੀ ਬੋਰਡ ਨੇ ਜੇ-ਫਾਰਮ ਜਾਰੀ ਕੀਤੇ ਹਨ, ਆਬਕਾਰੀ ਅਤੇ ਕਰ ਵਿਭਾਗ ਕੋਲ ਰਜਿਸਟਰਡ ਵਪਾਰੀ ਅਤੇ ਉਸਾਰੀ ਕਰਮਚਾਰੀ ਭਲਾਈ ਬੋਰਡ ਕੋਲ ਰਜਿਸਟਰਡ ਉਸਾਰੀ ਕਾਮੇ ਅਤੇ ਸੂਬਾ ਸਰਕਾਰ ਵੱਲੋਂ ਐਕਰੀਡੇਟਿਡ ਜਾਂ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰ ਯੋਗ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲੋਕਾਂ ਨੂੰ ਪੰਜਾਬ ਦੇ ਸਰਕਾਰੀ ਅਤੇ ਪ੍ਰਮਾਣਿਤ ਪ੍ਰਾਈਵੇਟ ਹਸਪਤਾਲਾਂ ਵਿੱਚ 1396 ਪੈਕੇਜਾਂ ਦਾ ਕੈਸ਼ਲੈੱਸ ਸੈਕੰਡਰੀ ਦੇਖਭਾਲ ਅਤੇ ਤੀਸਰੀ ਦੇਖਭਾਲ ਦਾ ਇਲਾਜ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੱਸਿਆ ਕਿ ਪ੍ਰਮਾਣਿਤ ਹਸਪਤਾਲਾਂ ਅਤੇ ਲਾਭਪਾਤਰੀਆਂ ਦੀ ਸੂਚੀ sha.punjab.gov.in ‘ਤੇ ਵੇਖੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਦਿਹਾਤੀ ਲੁਧਿਆਣਾ ਵਿੱਚ ਕਈ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ ਸ਼ਹਿਰੀ ਆਬਾਦੀ ਲਈ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ(ਸੀ.ਐਸ.ਸੀ.) ਅਤੇ ਸੁਵਿਧਾ ਕੇਂਦਰ ਪਹਿਲਾਂ ਤੋਂ ਹੀ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਕਾਰਜ਼ਸੀਲ ਹਨ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀ ਆਪਣੇ ਈ-ਕਾਰਡ ਨੂੰ ਜਿਲ੍ਹੇ ਭਰ ਦੇ 100 ਕਾਮਨ ਸਰਵਿਸ ਸੈਂਟਰਾਂ ਦੇ ਨੈਟਵਰਕ ਰਾਹੀਂ 30 ਰੁਪਏ ਵਿਚ ਪ੍ਰਾਪਤ ਕਰ ਸਕਦੇ ਹਨ ਅਤੇ ਇਹ ਸੇਵਾ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਪ੍ਰਾਪਤ ਕੀਤੀ ਜਾ ਸਕਦੀ ਹੈ।

About Author

Leave A Reply

WP2Social Auto Publish Powered By : XYZScripts.com