Thursday, April 17

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 2766 ਸੈਂਪਲ ਲਏ

  • ਮਰੀਜ਼ਾਂ ਦੇ ਠੀਕ ਹੋਣ ਦੀ ਦਰ 94.23% ਹੋਈ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 2766 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 26991 ਮਰੀਜ਼ਾਂ ਵਿਚੋਂ 94.23% (25434 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 2766 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 528 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 25434 ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 99 ਮਰੀਜ਼ (75 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 24 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 661138 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 659324 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 628147 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1814 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 26991 ਹੈ, ਜਦਕਿ 4186 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 6 ਮੌਤਾਂ ਦੀ ਪੁਸ਼ਟੀ ਹੋਈ ਹੈ (3 ਜ਼ਿਲ੍ਹਾ ਲੁਧਿਆਣਾ, 1 ਜਲੰਧਰ, 1 ਨਵਾਂਸ਼ਹਿਰ ਅਤੇ 1 ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਹੈੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1026 ਅਤੇ 505 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 57526 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 979 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 47 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।

About Author

Leave A Reply

WP2Social Auto Publish Powered By : XYZScripts.com