
ਲੁਧਿਆਣਾ,(ਸੰਜੇ ਮਿੰਕਾ) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਮਨਾਇਆ ਜਾਣ ਵਾਲਾ ਮਹੀਨੇ ਦੇ ਪਹਿਲੇ ਦਿਨ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼੍ਰੀਮਤੀ ਰਜਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਕੁਲਦੀਪ ਸਿੰਘ ਵੱਲੋਂ ਜਗਰਾਓ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਰਸੂਲਪੁਰ ਵਿਖੇ ਪਹੁੰਚ ਕੇ ਸਕੂਲ ਦੇ 2 ਕਮਰਿਆਂ ਦਾ ਉਦਘਾਟਨ ਕੀਤਾ ਅਤੇ ਪਿੰਡ ਦੀ ਪੰਚਾਇਤ ਦੀ ਹਾਜ਼ਰੀ ਵਿੱਚ ਸਕੂਲ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਸਬੰਧੀ ਜਾਗਰੂਕ ਕੀਤਾ ਅਤੇ ਬੱਚਿਆ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੱਤੀ ਗਈ। ਇਸ ਮੌਕੇ ਉਨ੍ਹਾਂ ਸਕੂਲ ਦੇ ਬੱਚਿਆ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਰਧਾ ਅਤੇ ਭਾਵਨਾ ਨਾਲ ਮਨਾਉਣ ਲਈ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਪਿੰਡ ਦੇ ਸਰਪੰਚ ਸ੍ਰੀ ਗੁਰਸਿਮਰਤ ਸਿੰਘ, ਸਾਬਕਾ ਸਰਪੰਚ ਸ੍ਰੀ ਤਰਲੋਕ ਸਿੰਘ ਤੋਂ ਇਲਾਵਾ ਪਿੰਡ ਦੇ ਪੰਚਾਇਤ ਮੈਂਬਰ, ਪਤਵੰਤੇ ਵਿਅਕਤੀ ਅਤੇ ਸਕੂਲ ਦਾ ਸਾਰਾ ਸਟਾਫ ਵੀ ਹਾਜ਼ਰ ਸੀ।