Tuesday, May 13

ਡੀ.ਸੀ. ਵੱਲੋਂ ਅਧਿਕਾਰੀਆਂ ਨੂੰ ਇੱਕ ਹਫ਼ਤੇ ‘ਚ ਹੀਟ ਵੇਵ ਐਕਸ਼ਨ ਪਲਾਨ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਲੁਧਿਆਣਾ, (ਸੰਜੇ ਮਿੰਕਾ) – ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ (ਐਨ.ਡੀ.ਐਮ.ਏ.) ਵੱਲੋਂ ਹੀਟ ਵੇਵ – 2021 ਬਾਰੇ ਜਾਰੀ ਅਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ੳਹ ਇੱਕ ਹਫ਼ਤੇ ਦੇ ਅੰਦਰ ਹੀਟ ਵੇਵ ਐਕਸ਼ਨ ਪਲਾਨ ਜਮ੍ਹਾਂ ਕਰਵਾਉਣ । ਅਧਿਕਾਰੀਆਂ ਨੂੰ ਇੱਕ ਸੰਦੇਸ਼ ਵਿੱਚ, ਡਿਪਟੀ ਕਮਿਸ਼ਨਰ ਨੇ ਭਾਰਤੀ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਜਾਰੀ ਅਡਵਾਈਜ਼ਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ 2021 ਵਿੱਚ ਹੈਡ ਵੇਵ ਨੂੰ ਘਟਾਉਣ ਅਤੇ ਪ੍ਰਬੰਧਨ ਲਈ ਢੁੱਕਵੀਂ ਤਿਆਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹੇ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਅਸਥਾਈ ਪਨਾਹਗਾਹਾਂ ਅਤੇ ਸ਼ੈੱਡਾਂ, ਬਾਹਰੀ ਲੇਬਰ ਲਈ ਕੰਮ ਕਰਨ ਦੇ ਸਮੇਂ ਦਾ ਸਮਾਂ ਨਿਰਧਾਰਤ ਕਰਨਾ ਅਤੇ ਪਾਰਕਾਂ ਦੀ ਵਰਤੋਂ, ਬਿਹਤਰ ਐਮਰਜੈਂਸੀ ਡਾਕਟਰੀ ਸੇਵਾਵਾਂ, ਜਨਤਕ ਸਿਹਤ, ਬਿਜਲੀ ਦਾ ਢੁੱਕਵਾਂ ਪ੍ਰਬੰਧ ਮੁਹੱਈਆ ਕਰਵਾਉਣ ਵਰਗੀਆਂ ਗਤੀਵਿਧੀਆਂ ਸ਼ਾਮਲ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਗਰਮੀ ਦੀ ਸੰਭਾਵਤ ਲਹਿਰ ਦੇ ਮਾੜੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਸ਼ੁਰੂਆਤੀ ਯੋਜਨਾਬੰਦੀ ਢੁੱਕਵੇਂ ਉਪਾਅ ਕਰਨ ਵਿੱਚ ਸਹਿਯੋਗ ਕਰ ਸਕਦੀ ਹੈ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਨੂੰ ਗਰਮੀ ਦੀ ਲਹਿਰ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਆਪਣੇ ਆਪ ਨੂੰ ਤਿਆਰ ਕਰਨ ਦੇ ਯੋਗ ਬਣਾਉਣ ਲਈ ਇਸ ਯੋਜਨਾ ਨੂੰ ਇਕ ਹਫ਼ਤੇ ਦੇ ਅੰਦਰ ਪੇਸ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਸ ਅਨੁਸਾਰ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਯੋਜਨਾ ਤਿਆਰ ਕਰਦੇ ਸਮੇਂ ਲੋਕਾਂ ਵਿਚ ਹੀਟ ਵੇਵ ਦੇ ਸਾਵਧਾਨੀ ਉਪਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ‘ਤੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਸ੍ਰੀ ਸ਼ਰਮਾ ਨੇ ਕਿਹਾ ਕਿ ਕਾਰਜ ਯੋਜਨਾ ਅਨੁਸਾਰ ਸੂਰਜ ਦੀ ਮਾਰ ਤੋਂ ਬਚਾਅ ਲਈ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।

About Author

Leave A Reply

WP2Social Auto Publish Powered By : XYZScripts.com