
- ਕਿਹਾ! ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਮੀਨ ਪੱਧਰ ‘ਤੇ ਨੌਜਵਾਨਾਂ ਦੀ ਭਲਾਈ ਲਈ ਹੈ ਵਚਨਬੱਧ
ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਦੀ ਂਯੂਥ ਆਫ਼ ਪੰਜਾਬਂ ਮੁਹਿੰਮ ਤਹਿਤ ਅੱਜ ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸਥਾਨਕ ਖਾਲਸਾ ਕਾਲਜ(ਲੜਕੀਆਂ) ਵਿਖੇ ਆਯੋਜਿਤ ਸਮਾਗਮ ਮੌਕੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ। ਖਾਲਸਾ ਕਾਲਜ ਫਾਰ ਵੂਮੈਨ, ਸਿਵਲ ਲਾਈਨਜ਼ ਵਿਖੇ ਸਮਾਗਮ ਦੌਰਾਨ ਸ਼ਿਰਕਤ ਕਰਦਿਆਂ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਦਿਆਂ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ, ਯੂਥ ਆਫ਼ ਪੰਜਾਬ ਮੁਹਿੰਮ ਆਰੰਭੀ ਗਈ ਹੈ ਜਿਸਦੇ ਤਹਿਤ ਬੋਰਡ ਦੁਆਰਾ ਸੂਬੇ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਿਸ਼ਨ ਦਾ ਉਦੇਸ਼ ਸੂਬੇ ਦੀ ਜਵਾਨੀ ਨੂੰ ਖੇਡਾਂ ਲਈ ਉਤਸ਼ਾਹਤ ਕਰਦਿਆਂ ਉਨ੍ਹਾਂ ਦੀ ਅਸੀਮ ਊਰਜ਼ਾ ਨੂੰ ਸਹੀ ਦਿਸ਼ਾ ਵਿੱਚ ਬਦਲਣਾ ਹੈ ਜਿਸ ਨਾਲ ਸਾਡੇ ਨੌਜਵਾਨ ਸਮਾਜ ਅਤੇ ਦੇਸ਼ਹਿੱਤ ਵਿੱਚ ਅਹਿਮ ਯੋਗਦਾਨ ਪਾਉਣ ਦੇ ਕਾਬਲ ਬਣ ਸਕਣ। ਉਨ੍ਹਾਂ ਕਿਹਾ ਕਿ ਇਹ ਕਿੱਟਾਂ ਪੇਂਡੂ ਖੇਤਰਾਂ ਵਿਚ ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਿਚ ਪ੍ਰਮੁੱਖ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਹਮੇਸ਼ਾਂ ਪੱਬਾਂ ਭਾਰ ਰਹੀ ਹੈ ਅਤੇ ਭਵਿੱਖ ਵਿੱਚ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਕਿੱਟਾਂ ਦੀ ਵੰਡ ਹੇਠਲੇ ਪੱਧਰ ‘ਤੇ ਖੇਡਾਂ ਵਿੱਚ ਕ੍ਰਾਂਤੀ ਲਿਆਉਣ ਲਈ ਉਤਪ੍ਰੇਰਕ ਸਾਬਤ ਹੋਵੇਗੀ ਅਤੇ ਆਉਣ ਵਾਲੇ ਪੜਾਵਾਂ ਵਿੱਚ ਸੂਬੇ ਦੇ ਸਮੂਹ ਯੂਥ ਕਲੱਬਾਂ ਨੂੰ ਸਪੋਰਟਸ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿੱਟਾਂ ਦੇ ਪ੍ਰਾਯੋਜਕ ਉਦਯੋਗਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਖੇਡਾਂ ਨੂੰ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ ਇਕ ਮਹਾਨ ਲਹਿਰ ਦੀ ਨੀਂਹ ਰੱਖੀ ਹੈ।