Sunday, May 11

ਚੇਅਰਮੈਨ ਟਿੱਕਾ ਵੱਲੋ ਪ੍ਰਸ਼ਾਂਤ ਕਿਸ਼ੋਰ ਦਾ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਵਜੋਂ ਨਿਯੁਕਤੀ ‘ਤੇ ਭਰਵਾਂ ਸੁਆਗਤ

ਲੁਧਿਆਣਾ, (ਸੰਜੇ ਮਿੰਕਾ,ਅਰੁਣ ਜੈਨ) – ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ ਵੱਲੋ ਉੱਘੇ ਰਾਜਨੀਤਿਕ ਰਣਨੀਤੀਕਾਰ ਸ੍ਰੀ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਦਾ ਭਰਵਾਂ ਸੁਆਗਤ ਕੀਤਾ ਹੈ। ਸ. ਟਿੱਕਾ ਨੇ ਕਿਹਾ ਕਿ ਸ੍ਰੀ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਸਰਕਾਰ ਨਿਯੁਕਤ ਕਰਨਾ ਪੰਜਾਬ ਦੇ ਹਿੱਤ ਵਿੱਚ ਹੈ ਕਿਉਂਕਿ ਸ੍ਰੀ ਪ੍ਰਸ਼ਾਂਤ ਕਿਸ਼ੋਰ ਦੇਸ਼ ਦੇ ਨਾਮਵਰ ਰਾਜਨੀਤਿਕ ਰਣਨੀਤੀਕਾਰ ਹਨ। ਸ. ਟਿੱਕਾ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਪੰਜਾਬ ਨੂੰ ਖੁਸ਼ਹਾਲੀ ਅਤੇ ਤਰੱਕੀ ਵੱਲ ਲਿਜਾ ਸਕਦੀ ਹੈ। ਪ੍ਰਸ਼ਾਂਤ ਕਿਸ਼ੋਰ ਦੀਆਂ ਸੇਵਾਂਵਾਂ ਦੇਸ਼ ਦੇ ਕਈ ਸੂਬਿਆਂ ਵਿੱਚ ਸਫਲਤਾਪੂਰਵਕ ਚੱਲ ਰਹੀਆਂ ਹਨ। ਪੰਜਾਬ ਵਿੱਚ ਵੀ ਕਿਸਾਨਾਂ ਦਾ ਕਰਜ਼ਾ ਮੁਆਫੀ ਅਤੋ ਨੌਜਵਾਨਾਂ/ਬੱਚਿਆਂ ਨੂੰ ਸਮਾਰਟ ਫੋਨ ਦੇਣਾ ਸ੍ਰੀ ਪ੍ਰਸ਼ਾਂਤ ਕਿਸ਼ੋਰ ਦੀ ਨੀਤੀ ਸੀ ਜੋ ਸਫ਼ਲਤਾ ਪੂਰਵਕ ਚੱਲ ਰਹੀ ਹੈ।
ਚੇਅਰਮੈਨ ਸ. ਟਿੱਕਾ ਵੱਲੋਂ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਉਣ ਵਾਲੇ ਸਮੇਂ ਅੰਦਰ ਪੰਜਾਬ ਸਰਕਾਰ 2017 ਵਿੱਚ ਕੀਤੇ ਵਾਅਦੇ ਪੂਰੇ ਕਰੇਗੀ। ਸ. ਟਿੱਕਾ ਨੇ ਅਕਾਲੀਦਲ, ਭਾਜਪਾ ਅਤੇ ਆਪ ਨੇਤਾਵਾਂ ਦੀ ਨਿੰਦਾ ਕੀਤੀ ਜੋ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਝੁੱਠੀ ਬਿਆਨਵਾਜ਼ੀ ਕਰ ਰਹੇ ਹਨ। ਸ. ਟਿੱਕਾ ਨੇ ਦਾਅਵਾ ਕੀਤਾ ਕਿ ਕਾਂਗਰਸ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਦੁਬਾਰਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਾਏਗੀ।

About Author

Leave A Reply

WP2Social Auto Publish Powered By : XYZScripts.com