Thursday, May 15

ਡਾ. ਅਮਰ ਸਿੰਘ ਨੇ ਅਨਾਜ ਮੰਡੀ ‘ਚ 83 ਲੱਖ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡ ਦਾ ਰੱਖਿਆ ਨੀਂਹ ਪੱਥਰ

ਰਾਏਕੋਟ, (ਸੰਜੇ ਮਿੰਕਾ) – ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਡੀ ਬੋਰਡ ਵਲੋਂ ਰਾਏਕੋਟ ਅਨਾਜ ਮੰਡੀ ਵਿੱਚ 83.12 ਲੱਖ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਸਟੀਲ ਕਵਰ ਸ਼ੈੱਡ ਦੀ ਉਸਾਰੀ ਦਾ ਨੀਂਹ ਪੱਥਰ ਅੱਜ ਲੋਕਸਭਾ ਮੈਂਬਰ ਡਾ. ਅਮਰ ਸਿੰਘ ਵਲੋਂ ਮਾਰਕੀਟ ਕਮੇਟੀ ਅਧਿਕਾਰੀਆਂ, ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਪਤਵੰਤਿਆਂ ਦੀ ਮੌਜ਼ੂਦਗੀ ਵਿੱਚ ਰੱਖਿਆ ਗਿਆ। ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੱਡੇ ਪੱਧਰ ‘ਤੇ ਸੂਬੇ ਵਿੱਚ ਵਿਕਾਸ ਕੰਮ ਕਰਵਾ ਰਹੀ ਹੈ, ਜਿਸ ਦੇ ਤਹਿਤ ਪੰਜਾਬ ਮੰਡੀ ਵਲੋਂ ਰਾਏਕੋਟ ਅਨਾਜ ਮੰਡੀ ਦੇ ਫੜ੍ਹ ਵਿੱਚ ਸਟੀਲ ਕਵਰ ਸ਼ੈੱਡ ਦੀ ਉਸਾਰੀ ਨੂੰ ਮੰਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਸ਼ੈੱਡ ਨਾ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਫਸਲ ਦੇ ਸੀਜ਼ਨ ਮੌਕੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਰਕੇ ਕਈ ਵਾਰ ਬਰਸਾਤ ਹੋਣ ਨਾਲ ਫਸਲ ਭਿੱਜ ਜਾਂਦੀ ਸੀ ਅਤੇ ਗਰਮੀਆਂ ਦੇ ਮੌਸਮ ਦੌਰਾਨ ਕਿਸਾਨਾਂ ਨੂੰ ਧੁੱਪ ‘ਚ ਮੰਡੀ ਵਿੱਚ ਬੈਠਣ ਲਈ ਮਜ਼ਬੂਰ ਹੋਣਾ ਪੈਂਦਾ ਸੀ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਡੀ ਬੋਰਡ ਵਲੋਂ ਇਸ ਸ਼ੈੱਡ ਦੀ ਉਸਾਰੀ ਨੂੰ ਮੰਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ੈੱਡ ਦੇ ਬਣਨ ਨਾਲ ਮੰਡੀ ਵਿੱਚ ਫਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਾਫੀ ਸਹੂਲਤ ਮਿਲੇਗੀ ਉੱਥੇ ਇਲਾਕੇ ਦੀ ਚਿਰੋਕਣੀ ਮੰਗ ਵੀ ਪੂਰੀ ਹੋਵੇਗੀ। ਇਸ ਮੌਕੇ ਵਿਭਾਗ ਦੇ ਐਸ.ਡੀ.ਓ. ਸ੍ਰੀ ਜਤਿਨ ਸਿੰਗਲਾ ਨੇ ਦੱਸਿਆ ਕਿ 15 ਹਜ਼ਾਰ ਵਰਗ ਫੁੱਟ ਦੇ ਇਸ ਸਟੀਲ ਕਵਰ ਸ਼ੈੱਡ ਦੀ ਉਸਾਰੀ ‘ਤੇ ਲਗਪਗ 83.12 ਲੱਖ ਦੀ ਲਾਗਤ ਆਵੇਗੀ ਅਤੇ ਇਹ ਕੰਮ ਨੂੰ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਆਗੂ ਕਾਮਿਲ ਬੋਪਾਰਾਏ, ਐਸ.ਡੀ.ਐਮ. ਡਾ.ਹਿਮਾਂਸ਼ੂ ਗੁਪਤਾ,  ਮਾਰਕੀਟ ਕਮੇਟੀ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਸ, ਵਾਈਸ ਚੇਅਰਮੈਨ ਸੁਦਰਸ਼ਨ ਜੋਸ਼ੀ, ਮਾਰਕੀਟ ਕਮੇਟੀ ਸਕੱਤਰ ਜਸਮੀਤ ਸਿੰਘ ਬਰਾੜ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਨੋਦ ਕਤਿਆਲ, ਸੁਰੇਸ਼ ਗਰਗ, ਸਾਬਕਾ ਪ੍ਰਧਾਨ ਯਸ਼ਪਾਲ ਬਾਂਸਲ, ਸੁਰਿੰਦਰ ਸਿੰਘ ਧਨੇਰ, ਬਲਜੀਤ ਸਿੰਘ ਹਲਵਾਰਾ, ਨਰੈਣ ਦੱਤ ਕੌਸ਼ਿਕ, ਵਰਿੰਦਰ ਕੁਮਾਰ, ਸੰਜੀਵ ਕੁਮਾਰ ਬਰਨਾਲਾ, ਕੀਮਤੀ ਲਾਲ ਜੈਨ, ਵਿਨੋਦ ਜੈਨ, ਰਾਜ ਕੁਮਾਰ ਛਾਪਾ, ਪ੍ਰਦੀਪ ਜੈਨ, ਮੇਜਰ ਸਿੰਘ ਗਿੱਲ, ਸਤਪਾਲ ਬਾਂਸਲ, ਰਜਿੰਦਰ ਬਾਂਸਲ, ਰਜਿੰਦਰ ਗੋਇਲ ਟਿੰਕਾ, ਹੇਮਰਾਜ ਬਾਂਸਲ, ਰਾਜੂ ਨਿਹਾਲੂਵਾਲ, ਸੱਤਪਾਲ ਬਾਂਸਲ,  ਕੌਂਸਲਰ ਕਮਲਜੀਤ ਵਰਮਾਂ, ਕੌਂਸਲਰ ਰਜਿੰਦਰ ਸਿੰਘ ਰਾਜੂ, ਕੌਂਸਲਰ ਬਲਜਿੰਦਰ ਰਿੰਪਾ, ਕੌਂਸਲਰ ਗੁਰਜੰਟ ਸਿੰਘ, ਕੌਂਸਲਰ ਮੁਹੰਮਦ ਇਮਰਾਨ ਖਾਨ, ਚੇਅਰਮੈਨ ਕਿਰਪਾਲ ਸਿੰਘ ਨੱਥੋਵਾਲ, ਚਮਕੌਰ ਸਿੰਘ ਬੋਪਾਰਾਏ, ਸਰਪੰਚ ਜਸਪ੍ਰੀਤ ਸਿੰਘ, ਸਰਪੰਚ ਮੇਜਰ ਸਿੰਘ ਧੂਰਕੋਟ, ਸਰਪੰਚ ਬੀਰਦਵਿੰਦਰ ਸਿੰਘ, ਜਰਨੈਲ ਸਿੰਘ, ਪ੍ਰਦੀਪ ਜੋਸ਼ੀ, ਸੁਰਜੀਤ ਸਿੰਘ, ਗਿਆਨੀ ਗੁਰਦਿਆਲ ਸਿੰਘ, ਸੁਖਵੀਰ ਸਿੰਘ ਰਾਏ, ਚੇਅਰਮੈਨ ਸੋਹਣ ਸਿੰਘ ਬੁਰਜ, ਵਿੱਕਾ ਗੋਇਲ, ਪ੍ਰਦੀਪ ਜੈਨ, ਪ੍ਰਿੰਸ ਜੈਨ, ਸੁਰਿੰਦਰ ਅੱਗਰਵਾਲ, ਅਮਰੀਕ ਸਿੰਘ, ਵਰਿੰਦਰ ਸ਼ਰਮਾਂ, ਪਰਮਜੀਤ ਸਿੰਘ ਤੋਂ ਇਲਾਵਾ ਹੋਰ ਕਈ ਪਤਵੰਤੇ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com