Sunday, May 11

ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ ਨੂੰ ਕੀਤਾ ਸਨਮਾਨਤ

  • ਕਿਹਾ! ਉੱਭਰਦੇ ਖਿਡਾਰੀਆਂ ਦੇ ਸਹਿਯੋਗ ਲਈ ਸੂਬਾ ਸਰਕਾਰ ਵਚਨਬੱਧ

ਲੁਧਿਆਣਾ, (ਸੰਜੇ ਮਿੰਕਾ) – ਸੂਬਾ ਸਰਕਾਰ ਦੀ ਂਯੂਥ ਆਫ਼ ਪੰਜਾਬਂ ਮੁਹਿੰਮ ਤਹਿਤ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਦਾ ਦੌਰਾ ਕੀਤਾ ਅਤੇ 4×400 ਮੀਟਰ ਰੀਲੇਅ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾ ਸਿਰਫ ਖਿਡਾਰੀਆਂ ਨਾਲ ਗੱਲਬਾਤ ਕੀਤੀ ਬਲਕਿ ਇਹ ਵੀ ਐਲਾਨ ਕੀਤਾ ਕਿ ਇਸ ਟੂਰਨਾਮੈਂਟ ਵਿਚ ਹਿੱਸਾ ਲੈਣ ਵਾਲੀਆਂ ਸਾਰੀਆਂ ਸ਼੍ਰੇਣੀਆਂ ਦੇ ਪਹਿਲੇ 3 ਜੇਤੂਆਂ ਨੂੰ ਵਿਸ਼ੇਸ਼ ਖੇਡ ਕਿੱਟ ਨਾਲ ਸਨਮਾਨਤ ਵੀ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਪ੍ਰਮੁੱਖ ਲੋਕਾਂ ਵਿੱਚ ਜ਼ਿਲ੍ਹਾ ਖੇਡ ਅਫਸਰ ਸ.ਰਵਿੰਦਰ ਸਿੰਘ ਅਤੇ ਸ੍ਰੀ ਨਿਤਿਨ ਟੰਡਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਇੱਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਰਾਜ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਹਮੇਸ਼ਾਂ ਪੱਬਾਂ ਭਾਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰੇਗਾ ਅਤੇ ਕਿੱਟਾਂ ਦੀ ਵੰਡੇ ਹੇਠਲੇ ਪੱਧਰ ‘ਤੇ ਖੇਡਾਂ ਵਿੱਚ ਕ੍ਰਾਂਤੀ ਲਿਆਉਣ ਲਈ ਉਤਪ੍ਰੇਰਕ ਸਾਬਤ ਹੋਵੇਗੀ। ਬਿੰਦਰਾ ਨੇ ਦੱਸਿਆ ਕਿ ਉੁਨ੍ਹਾਂ ਦੇ ਮੁੱਖ ਉਦੇਸ਼ ਸੂੁਬੇ ਦੀ ਜਵਾਨੀ ਅਸੀਮ ਊਰਜ਼ਾ ਨੂੰ ਸਹੀ ਦਿਸ਼ਾ ਵੱਲ ਲਿਜਾ ਕੇ ਖੇਡਾਂ ਵਿੱਚ ਸ਼ਾਮਲ ਕਰਨਾ ਹੈ ਕਿਉਂਕਿ ਉਨ੍ਹਾਂ ਵਿੱਚ ਭਾਰੀ ਪ੍ਰਤਿਭਾ ਅਤੇ ਸੰਭਾਵਨਾ ਹੈ। ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿੱਟਾਂ ਦੇ ਸਪਾਂਸਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖੇਡਾਂ ਨੂੰ ਮੁੜ ਸੁਰਜੀਤ ਕਰਨ ਦੇ ਮਕਸਦ ਨਾਲ ਇੱਕ ਮਹਾਨ ਲਹਿਰ ਦੀ ਨੀਂਹ ਰੱਖੀ ਹੈ।

About Author

Leave A Reply

WP2Social Auto Publish Powered By : XYZScripts.com