- ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ
ਲੁਧਿਆਣਾ, (ਸੰਜੇ ਮਿੰਕਾ) – ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਨੇ ਜ਼ਾਬਤਾ ਫੌਜਦਾਰੀ ਸੰਘਤਾ 1973(1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰਾਤ ਸਮੇ ਕਾਫੀ ਦੇਰ ਤੱਕ ਹੋਟਲ, ਰੈਸਟੋਰੈਟਂ/ਢਾਬੇ, ਸ਼ਰਾਬ ਦੀਆ ਦੁਕਾਨਾ ਆਦਿ ਖੁਲੇ ਰਹਿੰਦੇ ਹਨ ਅਤੇ ਸਮਾਜ ਵਿਰੋਧੀ ਅਨਸਰਾ ਵੱਲੋੋ ਗੈਰ ਕਾਨੂੰਨੀ ਧੰਦੇ ਕੀਤੇ ਜਾਦੇ ਹਨ, ਕਈ ਵਾਰੀ ਸਰਾਰਤੀ ਅਨਸਰਾਂ ਵਲੋੋ ਇਨ੍ਹਾਂ ਹੋਟਲ/ਢਾਬਿਆਂ, ਸ਼ਰਾਬ ਦੀਆ ਦੁਕਾਨਾ ਤੇ ਹੁਲੜਬਾਜੀ ਕੀਤੀ ਜਾਦੀ ਹੈ। ਜਿਸ ਨਾਲ ਆਮ ਜਨਤਾ ਵਿਚ ਡਰ ਦੀ ਭਾਵਨਾਂ ਪੈਦਾ ਹੁੰਦੀ ਹੈ ਅਤੇ ਅਮਨ ਕਾਨੂੰਨ ਵਿਵਸਥਾ ਨੂੰ ਵੀ ਠੇਸ ਪਹੁੰਚਦੀ ਹੈ। ਇਸ ਲਈ ਰਾਤ ਦੇ ਸਮੇ ਹੋਟਲ/ਢਾਬਿਆ ਅਤੇ ਸ਼ਰਾਬ ਦੀਆ ਦੁਕਾਨਾ ਤੇ ਅਜਿਹੀਆਂ ਗੈਰ ਕਾਨੂੰਨੀ ਘਟਨਾਵਾ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਵਿਸ਼ੇਸ ਕਦਮ ਚੁੱਕਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਰਾਤ ਸਮੇ ਹੋਟਲ, ਰੈਸਟੋਰੈਟਂ/ਢਾਬੇ 11.30 ਪੀ.ਐਮ ਅਤੇ ਸ਼ਰਾਬ ਦੀਆ ਦੁਕਾਨਾ ਰਾਤ 11:00 ਪੀ.ਐਮ ਤੋ ਬਾਅਦ ਖੁਲੇ ਰਹਿਣ ਤੇ ਪਬਲਿਕ ਹਿੱਤ ਵਿਚ ਪਾਬੰਦੀ ਲਗਾਈ ਹੈ। ਉਨ੍ਹਾਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਆਮ ਪਬਲਿਕ ਵੱਲੋ ਲਾਈਵ ਸ਼ੋਅ ਕਰਵਾਏ ਜਾਦੇ ਹਨ। ਇੰਨ੍ਹਾਂ ਲਾਈਵ ਸ਼ੋਆ ਦੋਰਾਨ ਉਚੀ ਅਵਾਜ ਵਿੱਚ ਸਾਊਡ ਸਿਸਟਮ ਲਗਾ ਕੇ ਗਾਇਕਾ ਵੱਲੋ ਗਾਏ ਗਏ ਗਾਣਿਆ ਰਾਹੀ ਸ਼ਰਾਬ, ਨਸ਼ਿਆ ਆਦਿ ਦਾ ਪ੍ਰਚਾਰ ਕੀਤਾ ਜਾਦਾ ਹੈ। ਜਿਸ ਕਾਰਨ ਲੜਾਈ ਝਗੜਾਂ ਹੋਣ ਅਤੇ ਜਾਨੀ ਮਾਲੀ ਨੁਕਸ਼ਾਨ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਤੋ ਇਲਾਵਾ ਗਾਣਿਆ ਰਾਹੀ ਨਸ਼ਿਆ ਦੇ ਪ੍ਰਚਾਰ ਕਾਰਨ ਨਵੀ ਪੀਹੜੀ ਦੇ ਨੋਜਵਾਨਾ ਵਿੱਚ ਨਸ਼ੇ ਦੇ ਸੇਵਨ ਵਿੱਚ ਵਾਧਾ ਹੁੰਦਾ ਹੈ। ਇਸ ਲਈ ਇਸ ਪ੍ਰਕਿਰਿਆ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਅਤੇ ਆਂਮ ਜਨਤਾ ਦੀ ਜਾਨ ਮਾਲ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਲਾਈਵ ਸ਼ੋ਼ਆ ਦੋਰਾਨ ਉਚੀ ਅਵਾਜ ਵਿੱਚ ਸਾਊਡ ਸਿਸਟਮ ਲਗਾਕੇ ਗਾਇਕਾ ਵੱਲੋ ਗਾਏ ਗਏ ਗਾਣਿਆ ਰਾਹੀ ਸ਼ਰਾਬ, ਨਸ਼ੇ ਆਦਿ ਦੇ ਪ੍ਰਚਾਰ ਕਰਨ ਵਾਲੇ ਗਾਣਿਆ ਨੂੰ ਸਾਊਡ ਸਿਸਟਮ ਰਾਹੀ ਉਚੀ ਅਵਾਜ ਵਿੱਚ ਚਲਾਉਣ ‘ਤੇ ਤੁਰੰਤ ਪਾਬੰਦੀ ਲਗਾਈ ਜਾਂਦੀ ਹੈ। ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਲੁਧਿਆਣਾ ਸ਼ਹਿਰ ਵਿਚ ਵੱਖ ਵੱਖ ਥਾਂਵਾਂ ‘ਤੇ ਬੀਅਰ ਬਾਰ ਖੁੱਲੇ ਹੋਏ ਹਨ। ਇੰਨ੍ਹਾਂ ਬੀਅਰ ਬਾਰਾ ਵਿੱਚ ਬਾਰ ਦੇ ਮਾਲਕ ਵੱਲੋ ਦੇਰ ਰਾਤ ਤੱਕ ਆਮ ਲੋਕਾ ਨੂੰ ਬੀਅਰ ਆਦਿ ਪਿਲਾਈ ਜਾਦੀ ਹੈ। ਜਿਥੇ ਕਈ ਵਾਰ ਨਸ਼ੇ ਦੀ ਹਾਲਤ ਵਿੱਚ ਆਮ ਲੋਕਾ ਵੱਲੋ ਆਪਸ ਵਿੱਚ ਲੜਾਈ ਝਗੜਾ ਵੀ ਕੀਤਾ ਜਾਦਾ ਹੈ। ਜਿਸ ਨਾਲ ਆਂਮ ਜਨਤਾ ਦੀ ਜਾਨ ਮਾਲ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਕਮਿਸ਼ਨਰੇਟ ਲੁਧਿਆਣਾ ਸ਼ਹਿਰ ਦੇ ਏਰੀਆ ਵਿੱਚ ਬੀਅਰ ਬਾਰ ਦੇ ਮਾਲਕ ਵੱਲੋ ਠੋਸ ਕਦਮ ਚੁੱਕਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਆਮ ਜਨਤਾ ਦੀ ਜਾਨ ਮਾਲ ਨੂੰ ਸੁਰਖਿਅਤ ਬਣਾਇਆ ਜਾ ਸਕੇ ਅਤੇ ਅਮਨ ਸ਼ਾਤੀ ਦੀ ਸਥਿਤੀ ਕਾਇਮ ਰਹਿ ਸਕੇ ਅਤੇ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ। ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਏਰੀਆ ਵਿਚ ਪੈਦੇ ਸਮੂਹ ਬੀਅਰ ਬਾਰ ਦੇ ਮਾਲਕ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਬੀਅਰ ਬਾਰ ਅੰਦਰ ਦਾਖਲ ਹੋਣ ਵਾਲੇ ਹਰ ਇੱਕ ਵਿਅਕਤੀ ਦਾ ਪਹਿਚਾਨ ਪੱਤਰ (ਆਈ.ਡੀ. ਕਾਰਡ, ਅਧਾਰ ਕਾਰਡ, ਡਰਾਇਵਿੰਗ ਲਾਇਸੰਸ ਆਦਿ) ਦੀ ਫੋਟੋ ਕਾਪੀ ਆਪਣੇ ਰਿਕਾਰਡ ਵਿੱਚ ਰੱਖੀਆ ਜਾਣ ਤੇ ਰਜਿਸਟਰ ਵਿੱਚ ਉਸਦਾ ਇੰਦਰਾਜ ਕੀਤਾ ਜਾਵੇ। ਹਰ ਇੱਕ ਬੀਅਰ ਬਾਰ ਅੰਦਰ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਜਾਣ ਅਤੇ ਇਸ ਦੇ ਨਾਲ ਨਾਲ ਬੀਅਰ ਬਾਰ ਅੰਦਰ ਕਿਸੇ ਵੀ ਤਰ੍ਹਾਂ ਹੁੱਕਾ ਪਿਲਾਏ/ਸਪਲਾਈ ਨਾਂ ਕੀਤਾ ਜਾਵੇ। ਅਗਰ ਬੀਅਰ ਬਾਰ ਦਾ ਮਾਲਕ/ਮੈਨੇਜਰ/ਕੇਅਰ ਟੇਕਰ ਇੰਨਾ ਦੀ ਉਲੰਘਣਾ ਕਰਦਾ ਹੈ ਤਾ ਬੀਅਰ ਬਾਰ ਦੇ ਮਾਲਕ/ਮੈਨੇਜਰ/ਕੇਅਰ ਟੇਕਰ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਦੀ ਜਾਵੇਗੀ। ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਤੋ ਕੀਮਤੀ ਸਮਾਨ, ਕੈਸ਼ ਅਤੇ ਸੋਨਾ ਆਦਿ ਖੋਹਿਆ ਜਾਂਦਾ ਹੈ ਅਤੇ ਕਈ ਵਾਰ ਇਥੇ ਕੰਮ ਕਰਦੇ ਵਰਕਰਾਂ ਨੂੰ ਵੀ ਬੁਰੀ ਤਰਾਂ ਜਖਮੀ ਕਰ ਦਿੱਤਾ ਜਾਂਦਾ ਹੈ। ਇਸ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਪੈਟਰੋਲ ਪੰਪ, ਐਲ.ਪੀ.ਜੀ ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਪਬਲਿਕ ਹਿੱਤ ਵਿਚ ਵਿਸੇਸ ਕਦਮ ਚੁੱਕਣ ਦੀ ਜਰੂਰਤ ਹੈ। ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਹੁਕਮ ਜਾਰੀ ਹੋਣ ਦੀ ਮਿਤੀ ਤੋ 30 ਦਿਨਾਂ ਦੇ ਅੰਦਰ-2 ਲਗਾਏ ਜਾਣ ਤਾਂ ਜੋ ਕਿਸੇ ਮੰਦਭਾਗੀ ਘਟਨਾਂ ਤੋ ਬਚਿਆ ਜਾ ਸਕੇ। ਕਮਿਸ਼ਨਰੇਟ ਲੁਧਿਆਣਾ ਦੀਆ ਵੱਖ-2 ਸੜਕਾਂ ‘ਤੇ ਜੋ ਮੈਰਿਜ ਪੈਲੇਸ ਸਥਿਤ ਹਨ ਉਨਾ ਵਿਚ ਆਮ ਜਨਤਾ ਵੱਲੋ ਵਿਆਹ ਸ਼ਾਦੀਆ ਅਤੇ ਹੋਰ ਖੁਸੀ ਦੇ ਸਮਾਗਮਾ ਦੇ ਮੌਕੇ ਤੇ ਸੜਕਾਂ ਤੇ ਸ਼ਰੇਆਮ ਪਟਾਕੇ ਆਦਿ ਚਲਾਏ ਜਾਂਦੇ ਹਨ, ਬੈਂਡ ਵਾਜੇ ਵਜਾ ਕੇ ਨੱਚਦੇ ਹਨ, ਪਾਲਕੀ, ਹਾਥੀ, ਘੋੜੇ ਜਿੰਨਾ ਪਰ ਵਿਆਹ ਵਾਲਾ ਮੁੰਡਾ ਬੈਠਾ ਹੁੰਦਾ ਹੈ, ਸੜਕ ਦੇ ਵਿਚਕਾਰ ਹੁੰਦੇ ਹਨ ਅਤੇ ਗੱਡੀਆ ਦੀ ਪਾਰਕਿੰਗ ਮੈਰਿਜ ਪੈਲੇਸ ਦੇ ਨਾਲ ਲੱਗਦੀ ਸੜਕ ਉਤੇ ਕਰ ਦਿੱਤੀ ਜਾਂਦੀ ਹੈ, ਜਿਸ ਨਾਲ ਸੜਕ ਦਾ ਕਾਫੀ ਹਿੱਸਾ ਰੁੱਕ ਜਾਂਦਾ ਹੈ ਅਤੇ ਆਮ ਆਵਾਜਾਈ ਵਿਚ ਵਿਘਨ ਪੈਦਾ ਹੈ, ਜਿਆਦਾ ਆਵਾਜਾਈ ਹੋਣ ਕਾਰਨ ਟਰੈਫਿਕ ਜਾਮ ਹੋ ਜਾਦਾ ਹੈ। ਜਿਸ ਨਾਲ ਆਮ ਜਨਤਾ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਦਾ ਹੈ। ਇਸ ਲਈ ਆਮ ਲੋਕਾਂ ਦੀ ਸੁਰੱਖਿਆ, ਸਹੂਲੀਅਤ ਅਤੇ ਸੁੱਖ ਨੂੰ ਮੁੱਖ ਰਖਦੇ ਹੋਏ ਇਸ ਪ੍ਰੀਕ੍ਰਿਆ ਨੂੰ ਰੋਕਣ ਲਈ ਵਿਸੇਸ ਉਪਰਾਲੇ ਕਰਦਿਆਂ ਕਮਿਸ਼ਨਰੇਟ ਲੁਧਿਆਣਾਂ ਦੇ ਇਲਾਕਾ ਵਿਚ ਆਮ ਜਨਤਾ ਦੀ ਭਾਵਨਾਵਾ ਨੂੰ ਮੁੱਖ ਰਖਦੇ ਹੋਏ ਵਿਆਹ ਸਾਦੀਆ ਅਤੇ ਖੁਸੀ ਤੇ ਸਮਾਗਮਾਂ ਦੋਰਾਨ ਸ਼ਰੇਆਮ ਸੜਕ ਉਤੇ ਪਟਾਕੇ ਚਲਾਉਣ ਅਤੇ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਿਸ ਨਾਲ ਸੜਕ ‘ਤੇ ਆਵਾਜਾਈ ਵਿਚ ਵਿਘਨ ਪੈਦਾ ਹੋਵੇ ਅਤੇ ਆਮ ਜੰਨਤਾ ਨੂੰ ਮੁਸ਼ਕਲ ਪੇਸ ਆਉਦੀ ਹੋਵੇ ‘ਤੇ ਪਾਬੰਦੀ ਲਗਾਈ ਜਾਂਦੀ ਹੈ। ਇਸ ਤੋਂ ਇਲਾਵਾ ਕੁਝ ਗੈਰ ਕਾਨੂੰਨੀ ਅਨਸਰਾਂ ਵਲੋ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਏ.ਟੀ.ਐਮ ਨੂੰ ਲੁੱਟਣ ਜਾਂ ਭੰਨ ਤੋੜ ਕਰਨ ਦੀ ਕੋਸਿਸ ਕੀਤੀ ਗਈ ਹੈ। ਜਿਸ ਨਾਲ ਆਂਮ ਜੰਨਤਾ ਦੇ ਮਨਾਂ ਵਿਚ ਸਹਿਮ ਅਤੇ ਡਰ ਦੀ ਭਾਵਨਾਂ ਪੈਦਾ ਹੁੰਦੀ ਹੈ, ਇਸ ਲਈ ਏ.ਟੀ.ਐਮਜ ਦੀ ਲੁੱਟ ਅਤੇ ਭੰਨ ਤੋੜ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਠੋਸ ਕਦਮ ਚੁੱਕਣ ਦੀ ਜਰੂਰਤ ਹੈ ਤਾਂ ਜੋ ਪਬਲਿਕ ਵਿਚ ਵਿਸਵਾਸ਼ ਦੀ ਭਾਵਨਾਂ ਨੂੰ ਬਰਕਰਾਰ ਰੱਖਦਿਆਂ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਸਥਿਤ ਸਮੂਹ ਏੇ.ਟੀ.ਐਮਜ ਤੇ ਸ਼ਾਮ 8.00 ਵਜੇ ਤੋ ਸਵੇਰ 6.00 ਵਜੇ ਤੱਕ ਘੱਟੋ ਘੱਟ ਇੱਕ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦਾ ਹੁਕਮ ਜਾਰੀ ਕੀਤੇ ਹਨ, ਉਕਤ ਸਮੇ ਦੌਰਾਂਨ ਬਿਨਾਂ ਸੁਰੱਖਿਆ ਕਰਮਚਾਰੀ ਦੇ ਕੋਈ ਵੀ ਏ.ਟੀ.ਐਮਜ ਨੂੰ ਚਲਾਉਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ। ਇਹ ਹੁੱਕਮ ਤਰੁੰਤ ਲਾਗੂ ਹੋਣਗੇ। ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਡੀ ਮਾਤਰਾ ਵਿਚ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਮੱਦਦ ਨਾਲ ਵੀਡੀਓ ਰਿਕਾਰਡਿੰਗ ਅਤੇ ਕਵਰੇਜ ਕੀਤੀ ਜਾਦੀ ਹੈ। ਮੋਜੂਦਾ ਹਲਾਤਾ ਨੂੰ ਮੁੱਖ ਰੱਖਦੇ ਹੋਏ ਇਹ ਡਰ ਪ੍ਰਗਟ ਕੀਤਾ ਗਿਆ ਹੈ ਕਿ ਇਸ ਡਰੋਨ ਦੀ ਵਰਤੋ ਸਮਾਜ ਵਿਰੋਧੀ ਤੱਤਾ ਵੱਲੋ ਕਿਸੇ ਕਿਸਮ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਲਈ ਵੀ ਕੀਤੀ ਜਾ ਸਕਦੀ ਹੈ। ਇਸ ਲਈ ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ, ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਵਰਤੋ ‘ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁੱਕਮ ਤੁਰੰਤ ਲਾਗੂ ਹੋਣਗੇ। ਜੇਕਰ ਕਿਸੇ ਨੇ ਡਰੋਨ ਦੀ ਵਰਤੋ ਕਰਨੀ ਹੈ ਤਾ ਉਹ ਨਿਯਮਾ ਅਨੁਸਾਰ ਮਨਜੂਰੀ ਹਾਸਲ ਕਰਕੇ ਹੀ ਉਸਦੀ ਵਰਤੋ ਕਰ ਸਕਦਾ ਹੈ। ਉਨ੍ਹਾਂ ਭਾਰੀ ਵਾਹਨਾਂ ਦੀ ਸ਼ਹਿਰ ਵਿੱਚ ਦਾਖਲੇ ਨਾਲ ਆਮ ਜਨਤਾ ਦੇ ਜਾਨੀ ਅਤੇ ਮਾਲੀ ਨੁਕਸਾਨ ਦੇ ਖਦਸ਼ੇ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਦੇ ਖੇਤਰ ਵਿੱਚ ਸਵੇਰੇ 8:00 ਵਜੇ ਤੋਂ ਲੈ ਕੇ ਰਾਤ 10:30 ਵਜੇ ਤੱਕ ਭਾਰੀ ਵਾਹਨਾਂ (ਹੈਵੀ ਕਮਰਸ਼ੀਅਲ ਵਹੀਕਲਜ਼) ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੁਲਿਸ ਕਮਿਸ਼ਨਰ ਵੱਲੋਂ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿੱਚ ਬਿਨ੍ਹਾਂ ਇਜਾਜਤ ਲਏ ਮੈਰਿਜ ਪੈਲੇਸ, ਧਾਰਮਿਕ ਸਥਾਨ, ਧਰਨੇ, ਜਲੂਸ, ਧਾਰਮਿਕ ਪ੍ਰੋਗਰਾਮ ਦੌਰਾਨ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਲਗਾਉਣ ‘ਤੇ ਨੋਇਸ ਪੋਲਿਊਸ਼ਨ(ਰੈਗੁਲੇਸ਼ਨ ਅਤੇ ਕੰਟਰੋਲ ਰੂਲ 2002) ਦੀ ਉਲੰਘਣਾਂ ਕਰਨ ਅਤੇ ਪੈਰਾਮੀਟਰ ਤੋਂ ਵੱਧ ਆਵਾਜ਼ ਕਰਨ ‘ਤੇ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਨੋਇਸ ਪੋਲਿਊਸ਼ਨ(ਰੈਗੂਲੇਸ਼ਨ ਅਤੇ ਕੰਟਰੋਲ ਰੂਲ 2002) ਤਹਿਤ ਹਸਪਤਾਲ, ਵਿਦਿਅਕ ਸੰਸਥਾਵਾਂ, ਮਾਨਯੋਗ ਅਦਾਲਤਾਂ ਦੇ 100 ਮੀਟਰ ਦੇ ਏਰੀਆ ਨੂੰ ਸਾਇਲੈਂਸ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਇਸ ਏਰੀਏ ਵਿੱਚ ਕਿਸੇ ਵੀ ਤਰ੍ਹਾਂ ਦੇ ਸ਼ੋਰ ਸ਼ਰਾਬਾ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।