Saturday, May 24

ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ

ਲੁਧਿਆਣਾ (ਸੰਜੇ ਮਿੰਕਾ,ਰਾਜੀਵ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾ ਮਾਰਚ ਅਤੇ ਅਪ੍ਰੈਲ 2021 ਦੌਰਾਨ ਬੱਚਿਆਂ ਦੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ (ਸ.ਪ੍ਰਾ.ਸ.) ਮੱਲੇਵਾਲ ਵਿਖੇ ਜਮਾਤ ਪਹਿਲੀ ਤੋਂ ਪੰਜਵੀ ਦੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਇਸ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼੍ਰੀਮਤੀ ਰਾਜਿੰਦਰ ਕੌਰ ਨੇ ਦੱਸਿਆ ਕਿ ਸ਼੍ਰੀ ਗੁਰੁ ਤੇਗ ਬਹਾਦਰ ਜੀ ਆਪਸੀ ਪ੍ਰੇਮ, ਦਇਆ, ਧਾਰਮਿਕ ਸਹਿਣਸ਼ੀਲਤਾ ਅਤੇ ਲਾਸਾਨੀ ਕੁਰਬਾਨੀ ਦੀਆਂ ਸਦੀਵੀ ਸਿੱਖਿਆਵਾਂ ਦੇ ਪ੍ਰਸਾਰ ਹਿੱਤ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ। ਸ.ਪ੍ਰਾ.ਸ. ਮੱਲੇਵਾਲ ਦੇ ਸਕੂਲ ਮੁਖੀ ਸ਼੍ਰੀ ਸੰਜੀਤ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਲਿਖਣ ਮੁਕਾਬਲਿਆਂ ਵਿੱਚ ਜਮਾਤ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਚੌਥੀ ਜਮਾਤ ਦੀ ਨਵਦੀਪ ਕੌਰ ਨੇ ਪਹਿਲਾ ਸਥਾਨ, ਜਮਾਤ ਚੌਥੀ ਦੇ ਗੁਰਮੁਖ ਸਿੰਘ ਨੇ ਦੂਸਰਾ ਅਤੇ ਜਮਾਤ ਤੀਸਰੀ ਦੇ ਬਲਵੀਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਹਨਾਂ ਦੱਸਿਆ ਕਿ ਬੱਚਿਆਂ ਦੀ ਹੌਂਸਲਾ ਅਫਜਾਈ ਲਈ ਉਹਨਾਂ ਨੂੰ ਸਰਟੀਫਿਕੇਟ ਅਤੇ ਇਨਾਮ ਦੇਕੇ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਵੀ ਕੀਤਾ ਗਿਆ।

About Author

Leave A Reply

WP2Social Auto Publish Powered By : XYZScripts.com