- ਪੁਲਿਸ ਕਮਿਸ਼ਨਰ ਵੱਲੋਂ ਪਾਬੰਦੀ ਹੁਕਮ ਜਾਰੀ
ਲੁਧਿਆਣਾ, (ਸੰਜੇ ਮਿੰਕਾ) – ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਪਾਬੰਦੀ ਹੁਕਮ ਜਾਰੀ ਕੀਤੇ ਹਨ। ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਆਇਆ ਹੈ ਕਿ ਮੈਰਿਜ ਪੈਲਸਾਂ ਵਿਚ ਵਿਆਹ/ਸ਼ਾਦੀਆਂ ਸਮੇ ਆਮ ਵਿਅਕਤੀਆਂ ਵੱਲੋ ਲਾਇੰਸਸੀ ਅਸਲਾ ਲੈ ਕੇ ਵਿਆਹ ਸ਼ਾਦੀਆਂ ਵਿਚ ਖੁਲੇਆਮ ਘੁ਼ੰਮਿਆ ਜਾਂਦਾ ਹੈ ਅਤੇ ਕਈ ਵਾਰੀ ਆਪਸੀ ਮਾਮੂਲੀ ਤਕਰਾਰਬਾਜੀ ਹੋਣ ਕਾਰਨ ਅਤੇ ਨਸ਼ੇ ਦੀ ਹਾਲਤ ਵਿੱਚ ਲਾਇੰਸਸੀ ਅਸਲੇ ਦੀ ਨਜਾਇਜ ਵਰਤੋ ਕੀਤੀ ਜਾਂਦੀ ਹੈ। ਜਿਸ ਨਾਲ ਆਮ ਜਨਤਾ ਦੀ ਜਾਨ ਮਾਲ ਦਾ ਖਤਰਾ ਬਣ ਸਕਦਾ ਹੈ। ਇਸ ਲਈ ਮੈਰਿਜ ਪੈਲਸਾਂ ਅੰਦਰ ਅਸਲਾ ਲੈ ਕੇ ਜਾਣ ਸਬੰਧੀ ਕਮਿਸ਼ਨਰੇਟ ਲੁਧਿਆਣਾਂ ਦੇ ਅੰਦਰ ਠੋਸ ਕਦਮ ਚੁੱਕਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਆਮ ਜੰਨਤਾ ਦੀ ਜਾਨ ਮਾਲ ਨੂੰ ਸੁਰਖਿਅਤ ਬਣਾਇਆ ਜਾ ਸਕੇ ਅਤੇ ਅਮਨ ਸ਼ਾਤੀ ਦੀ ਸਥਿਤੀ ਕਾਇਮ ਰਹੇ ਅਤੇ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ। ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿੱਚ ਸਮੂਹ ਮੈਰਿਜ ਪੈਲੇਸਾਂ ਦੇ ਅੰਦਰ ਲਾਇਸੰਸੀ ਅਸਲਾ ਅਤੇ ਐਮੂਨੀਸ਼ਨ ਲੈ ਕੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਕੋਈ ਵਿਅਕਤੀ ਲਾਇਸੰਸ/ਐਮੂਨੀਸ਼ਨ ਅਸਲਾ ਐਮੂਨੀਸ਼ਨ ਲੈ ਕੇ ਮੈਰਿਜ ਪੈਲੇਸ ਵਿੱਚ ਦਾਖ਼ਲ ਹੁੰਦਾ ਹੈ ਤਾਂ ਮੈਰਿਜ ਪੈਲੇਸ ਦਾ ਮਾਲਕ ਸੰਬੰਧਤ ਥਾਣੇ ਨੂੰ ਤੁਰੰਤ ਸੂਚਿਤ ਕਰਨ ਦਾ ਜਿੰਮੇਵਾਰ ਹੋਵੇਗਾ। ਜੇਕਰ ਕਿਸੇ ਵਿਅਕਤੀ ਵੱਲੋਂ ਲਾਇਸੰਸੀ ਅਸਲੇ ਦੀ ਵਿਆਹ ਸ਼ਾਦੀ ਦੌਰਾਨ ਨਜਾਇਜ਼ ਵਰਤੋਂ ਕੀਤੀ ਜਾਂਦੀ ਹੈ ਤਾਂ ਸੰਬੰਧਤ ਵਿਅਕਤੀ ਅਤੇ ਮੈਰਿਜ ਪੈਲੇਸ ਦੇ ਮਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।