Friday, July 31

ਜੋਨਲ ਕਮਿਸ਼ਨਰ ਵੱਲੋਂ ਗਿੱਲੇ ਅਤੇ ਸੁੱਕੇ ਕੂੜੇ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਲੁਧਿਆਣਾ, (ਸੰਜੇ ਮਿੰਕਾ) – ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ ਵੱਲੋਂ ਅੱਜ ਚੀਫ਼ ਸੈਨੇਟਰੀ ਇੰਸਪੈਕਟਰਾਂ (ਸੀ.ਐਸ.ਆਈਜ਼) ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਕਰਮਚਾਰੀਆਂ ਰਾਹੀਂ ਘਰ-ਘਰ ਜਾ ਕੇ ਕੂੜੇ ਨੂੰ ਚੁੱਕਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖਰਾ ਕਰਨ ਦੇ ਨਾਲ-ਨਾਲ ਉਸਦੇ ਢੁੱਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਨਗਰ ਨਿਗਮ ਲੁਧਿਆਣਾ (ਐਮ.ਸੀ.ਐਲ) ਦੇ ਜ਼ੋਨ-ਬੀ ਦਫਤਰ ਵਿਖੇ ਹੋਈ ਮੀਟਿੰਗ ਵਿੱਚ ਸ੍ਰੀਮਤੀ ਟਿਵਾਣਾ ਨੇ ਉਨ੍ਹਾਂ ਵਸਨੀਕਾਂ ਦੇ ਚਲਾਨ ਕੱਟਣ ਲਈ ਕਿਹਾ ਜਿਹੜੇ ਗਿੱਲਾ ਅਤੇ ਸੁੱਕਾ ਕੂੜਾ ਰੱਖਣ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ. ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ‘ਸੋਲਿਡ ਵੇਸਟ ਮੈਨੇਜਮੈਂਟ ਐਂਡ ਸੈਨੀਟੇਸ਼ਨ ਬਾਈਲਾਅਜ਼ 2020’ ਨੂੰ ਲਾਗੂ ਕਰ ਦਿੱਤਾ ਗਿਆ ਹੈ ਅਤੇ ਵਸਨੀਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਲੁਧਿਆਣਾ ਸ਼ਹਿਰ ਨੂੰ ਸਾਫ਼ ਅਤੇ ਹਰਿਆ ਭਰਿਆ ਰੱਖਣ ਦੇ ਨਾਲ-ਨਾਲ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖਰਾ ਰੱਖਣ ਵਿਚ ਵੀ ਨਿਗਮ ਦਾ ਸਹਿਯੋਗ ਕਰਨ।
ਜ਼ੋਨਲ ਕਮਿਸ਼ਨਰ ਨੇ ਕਿਹਾ ਕਿ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਡਸਟਬਿਨ ਵਿੱਚ ਰੱਖਣਾ ਚਾਹੀਦਾ ਹੈ ਜੋ ਕਿ ਨਗਰ ਨਿਗਮ ਲੁਧਿਆਣਾ ਨੂੰ ਕੂੜਾ ਪ੍ਰਬੰਧਨ ਵਿੱਚ ਸਹਿਯੋਗ ਕਰੇਗਾ।

About Author

Leave A Reply

WP2Social Auto Publish Powered By : XYZScripts.com