
ਲੁਧਿਆਣਾ,(ਸੰਜੇ ਮਿੰਕਾ) – ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਬਾਗਬਾਨੀ ਪੰਜਾਬ, ਮੋਹਾਲੀ ਵੱਲੋਂ ਉਚੇਚੇ ਤੌਰ ‘ਤੇ ਸ਼ਹਿਦ ਅਤੇ ਸ਼ਹਿਦ ਦੇ ਪ੍ਰੋਡਕਟ ਨੂੰ ਉਤਸਾਹਿਤ ਕਰਨ ਲਈ ਸ਼ਹਿਦ ਦੇ ਹੈਂਪਰ ਤਿਆਰ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਮੇਂ ਦੀ ਮੁੱਖ ਲੋੜ ਹੈ, ਕਿ ਸ਼ਹਿਦ ਅਤੇ ਸ਼ਹਿਦ ਤੋਂ ਬਣੀਆਂ ਚੀਜਾਂ ਨੂੰ ਤਿਉਹਾਰਾਂ ਵਿੱਚ ਤੋਹਫੇ ਦੇ ਤੌਰ ‘ਤੇ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿੰਮੀਦਾਰਾਂ ਦੀ ਆਮਦਣ ਵਿੱਚ ਵਾਧਾ ਹੋਵੇਗਾ ਅਤੇ ਸ਼ਹਿਦ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਵੀ ਉਤਸਾਹਿਤ ਕੀਤਾ ਜਾ ਸਕੇਗਾ।