
- ਪਿੰਡ ਪਾਮਲ ਵਿਖੇ ਫੁੱਟਬਾਲ ਟੂਰਨਾਮੈਟ ਦੇ ਜੇਤੂਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ
ਲੁਧਿਆਣਾ, (ਸੰਜੇ ਮਿੰਕਾ)- ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਦੱਸਿਆ ਕਿ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਵੰਡੀਆਂ ਜਾ ਰਹੀਆਂ ਸਪੋਰਟਸ ਕਿੱਟਾਂ ਮੁੱਖ ਤੌਰ ‘ਤੇ ਰਾਜ ਦੇ ਪੇਂਡੂ ਖੇਤਰਾਂ ਵਿੱਚ ਵਸਦੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਫਾਇਦਾ ਦੇਣਗੀਆਂ। ਇਹ ਗੱਲ ਅੱਜ ਉਨ੍ਹਾਂ ਨੇੜਲੇ ਪਿੰਡ ਪਮਾਲ ਵਿਖੇ ਮੁੱਖ ਮਹਿਮਾਨ ਵਜੋਂ ਇੱਕ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਾਮਲ ਹੁੰਦੇ ਹੋਏ ਕਹੀ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ਼੍ਰੀ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਵੱਲੋਂ ਇਸ ਟੂਰਨਾਮੈਂਟ ਦੇ ਜੇਤੂਆਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਤਰ੍ਹਾਂ ਦੇ ਟੂਰਨਾਮੈਂਟ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਇਸ ਵਿਸ਼ੇਸ਼ ਟੂਰਨਾਮੈਂਟ ਵਿੱਚ 32 ਪਿੰਡਾਂ ਦੀਆਂ ਟੀਮਾਂ ਨੇ ਭਾਗ ਲਿਆ। ਉਨ੍ਹਾਂ ਇਸ ਸਮਾਗਮ ਦੇ ਆਯੋਜਨ ਲਈ ਯੁਵਕ ਸੇਵਾਵਾਂ ਕਲੱਬ, ਪਿੰਡ ਪਮਾਲ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।