ਲੁਧਿਆਣਾ(ਵਿਸ਼ਾਲ,अरुण जैन)-ਐਸਜੀਪੀਸੀ ਧਰਮ ਪ੍ਰਚਾਰਕ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਨੇ ਅੱਜ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਰਿਸ਼ੀ ਨਗਰ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਰਾਜ਼ੀ ਨੂੰ ਬਿਲਡਿੰਗ ਨਿਰਮਾਣ ਲਈ 75 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ। ਐਸਜੀਪੀਸੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪਿ੍ਰਤਪਾਲ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਲੈ ਕੇ ਮੁਹਿੰਮ ਤੇਜ਼ ਕੀਤਾ ਜਾ ਰਿਹਾ ਹੈ । ਉਨਾਂ ਦੱਸਿਆ ਕਿ ਗੁਰਮਤਿ ਸਮਾਗਮ ਦੇ ਆਯੋਜਨ ਰਾਹੀਂ ਬੱਚਿਆਂ ਨੂੰ ਸਿੱਖ ਇਤਿਹਾਸ ਤੇ ਵਿਰਾਸਤ ਨਾਲ ਜੋੜਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਰਿਸ਼ੀ ਨਗਰ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਰਾਜੀ ਨੇ ਐਸਜੀਪੀਸੀ ਧਰਮ ਪ੍ਰਚਾਰਕ ਕਮੇਟੀ ਦੇ ਪ੍ਰਤੀ ਸਤਿਕਾਰ ਅਤੇ ਧੰਨਵਾਦ ਭੇਟ ਕੀਤਾ। ਇਸ ਮੌਕੇ ਤੇ ਮੁਹੰਮਦ ਉਸਮਾਨ ਲੁਧਿਆਣਵੀ,ਅਮਰਜੀਤ ਸਿੰਘ ਹੈਪੀ,ਨੂਰਜੋਤ ਸਿੰਘ ਮੱਕੜ, ਸੰਤੋਖ ਸਿੰਘ, ਗੁਰਵਿੰਦਰਪਾਲ ਸਿੰਘ, ਗੁਰਸਾਹਿਬ ਸਿੰਘ, ਕੁਲਦੀਪ ਸਿੰਘ, ਕੰਵਰਜੋਤ ਸਿੰਘ,ਰਵਿੰਦਰਪਾਲ ਸਿੰਘ ਪਿ੍ਰੰਸ ਅਤੇ ਕੰਵਲਪ੍ਰੀਤ ਸਿੰਘ ਆਦਿ ਮੌਜੂਦ ਸਨ। ਫੋਟੋ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਰਿਸ਼ੀ ਨਗਰ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਰਾਜੀ ਨੂੰ ਐੱਸ ਜੀ ਪੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪਿ੍ਰਤਪਾਲ ਸਿੰਘ ਚੈੱਕ ਭੇਟ ਕਰਦੇ ਹੋਏ
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ