- ਗੁਰਦੀਪ ਗੋਸ਼ਾ ਦਾ ਹਲਕਾ ਆਤਮ ਨਗਰ ਵਿਖੇ ਹੋਇਆ ਸਨਮਾਨ
ਲੁਧਿਆਣਾ,(ਸੰਜੇ ਮਿੰਕਾ)- ਯੂਥ ਅਕਾਲੀ ਦਲ ਦੇ ਲੁਧਿਆਣਾ ਜ਼ਿਲ੍ਹੇ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦਾ ਮੁੜ ਪ੍ਰਧਾਨ ਨਿਯੁਕਤ ਹੋਣ ਤੇ ਹਲਕਾ ਆਤਮ ਨਗਰ ਵਿਖੇ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦੇ ਹੋਏ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਹਲਕਾ ਆਤਮ ਨਗਰ ਤੇ ਦੱਖਣੀ ਤੋਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੁਮਾਇੰਦਗੀ ਕਰਦੇ ਹਨ ਪਰ ਕਈ ਸਾਲਾਂ ਤੋਂ ਹਲਕੇ ਦਾ ਵਿਕਾਸ ਨਹੀਂ ਕਰਵਾਇਆ। ਬੈਂਸ ਭਰਾ ਵੱਡੇ ਵੱਡੇ ਮੁੱਦੇ ਚੁੱਕਦੇ ਨੇ ਪਰ ਆਪਣੇ ਹਲਕੇ ਦੇ ਵਿਕਾਸ ਲਈ ਕੋਈ ਆਵਾਜ਼ ਨਹੀਂ ਚੁੱਕੀ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਹਲਕਾ ਆਤਮ ਨਗਰ ਤੇ ਦੱਖਣੀ ਦਾ ਵਿਕਾਸ ਪਹਿਲ ਦੇ ਅਧਾਰ ਤੇ ਕੀਤਾ ਜਾਏਗਾ। ਇਸ ਮੌਕੇ ਬੀਬੀ ਮਨਜੀਤ ਕੌਰ ਨੇ ਕਿਹਾ ਕਿ ਆਉਣ ਵਾਲਿਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ। ਇਸ ਦੌਰਾਨ ਬੀਬੀ ਮਨਜੀਤ ਕੌਰ , ਬੀਬੀ ਬਲਵੀਰ ਕੌਰ , ਸੀਮਾ ਰਾਣੀ, ਦਲਜੀਤ ਕੌਰ , ਅਮਨਦੀਪ ਕੌਰ, ਗੁਰਜੀਤ ਕੌਰ, ਕੁਲਵਿੰਦਰ ਕੌਰ, ਗਗਨਦੀਪ ਸਿੰਘ ਗਿਆਸਪੁਰਾ, ਅਮਰਜੋਤ ਸਿੰਘ, ਮਨਜੀਤ ਸਿੰਘ ਸੋਢੀ, ਰਾਜੂ ਅਰੋੜਾ ,ਸਰਬਜੀਤ ਸਿੰਘ, ਸੇਵਾ ਸਿੰਘ , ਮੁਖਤਿਆਰ ਸਿੰਘ ਤੇ ਕਈ ਹੋਰ ਮੌਜੂਦ ਸੀ।