Saturday, May 10

ਕੌਸਲਰ ਮਮਤਾ ਆਸ਼ੂ ਵੱਲੋਂ 3 ਕੋਵਿਡ-19 ਵੈਕਸੀਨੇਸ਼ਨ ਕੈਂਪਾਂ ਦੀ ਸੁਰੂਆਤ

ਲੁਧਿਆਣਾ, (ਸੰਜੇ ਮਿੰਕਾ) – ਨਗਰ ਨਿਗਮ ਕੌਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋਂ ‘ਵੈਕਸੀਨੇਸ਼ਨ ਐਟ ਡੋਰਸਟੈਪਸ’ ਮੁਹਿੰਮ ਦੀ ਅਗਵਾਈ ਕਰਦਿਆਂ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਦੇ ਵੱਖ-ਵੱਖ ਹਿੱਸਿਆਂ ਵਿਚ ਤਿੰਨ ਕੋਵਿਡ-19 ਟੀਕਾਕਰਨ ਕੈਂਪਾਂ ਦਾ ਉਦਘਾਟਨ ਕੀਤਾ। ਇਹ ਕੈਂਪ ਹੰਬੜਾ ਰੋਡ ‘ਤੇ ਡੇਰਾ ਰਾਧਾ ਸਵਾਮੀ ਸਤਸੰਗ ਬਿਆਸ, ਮੁੰਡੀਆਂ ਕਲਾਂ ਅਤੇ ਸੀ.ਆਈ.ਸੀ.ਯੂ. ਫੋਕਲ ਪੁਆਇੰਟ ਵਿਖੇ ਲਗਾਏ ਗਏ। ਕੈਂਪਾਂ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਮਮਤਾ ਆਸ਼ੂ ਨੇ ਕਿਹਾ ਕਿ ਇਹ ਟੀਕਾਕਰਨ ਹੁਣ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਖੁੱਲ੍ਹ ਗਿਆ ਹੈ ਅਤੇ ਕਿਸੇ ਵੀ ਕਿਸਮ ਦੀ ਆਈ.ਡੀ. ਰਾਹੀਂ ਵੈਕਸੀਨੇਸ਼ਨ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜੰਗੀ ਪੱਧਰ ‘ਤੇ ਟੀਕਾਕਰਣ ਦੀ ਮੁਹਿੰਮ ਚਲਾ ਰਿਹਾ ਹੈ ਅਤੇ ਹੁਣ ਲੋਕਾਂ ਦੀ ਵੀ ਸਮਾਜਿਕ ਜ਼ਿੰਮੇਵਾਰੀ ਬਣਦੀ ਹੈ ਉਹ ਆਪਣੀ ਵੈਕਸੀਨੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਵੈਕਸੀਨੇਸ਼ਨ ਸਬੰਧੀ ਫੈਲੀਆਂ ਝੁੱਠੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ, ਕਿਉਂਕਿ ਸਾਡੇ ਵਿਗਿਆਨੀਆਂ ਵੱਲੋਂ ਸਖ਼ਤ ਮਿਹਨਤ ਕਰਕੇ ਇਹ ਕੋਵਿਡ-19 ਟੀਕਾ ਵਿਕਸਤ ਕੀਤਾ ਗਿਆ ਹੈ। ਉਨ੍ਹਾਂ ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਅਤੇ ਸੀ.ਆਈ.ਸੀ.ਯੂ. ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਇਸ ਮਹਾਮਾਰੀ ‘ਤੇ ਫਤਿਹ ਪਾਉਣ ਲਈ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ।

About Author

Leave A Reply

WP2Social Auto Publish Powered By : XYZScripts.com