Friday, May 9

ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੈ ਵਚਨਬੱਧ – ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

  • ਪੰਜਾਬ ਯੁਵਾ ਵਿਕਾਸ ਬੋਰਡ ਵੱਲੋਂ ਅੱਜ ਤੱਕ ਜ਼ਿਲ੍ਹੇ ਵਿੱਚ ਸਫਲਤਾਪੂਰਵਕ 16 ਕੋਵਿਡ ਕੈਂਪਾਂ ਦਾ ਆਯੋਜਨ
  • ਚੇਅਰਮੈਨ ਬਿੰਦਰਾ ਵੱਲੋਂ ਅੱਜ ਵੀ 4 ਕੈਂਪਾਂ ਦਾ ਕੀਤਾ ਉਦਘਾਟਨ
  • ਆਉਣ ਵਾਲੇ ਦਿਨਾਂ ‘ਚ ਅਜਿਹੇ ਹੋਰ ਕੈਂਪ ਵੀ ਲਗਾਏ ਜਾਣਗੇ – ਬਿੰਦਰਾ

ਲੁਧਿਆਣਾ, (ਸੰਜੇ ਮਿੰਕਾ) – ਟੀਕਾਕਰਣ ਮੁਹਿੰਮ ਨੂੰ ਹੋਰ ਤੇਜ਼ ਕਰ ਕੇ ਕੋਵਿਡ-19 ਮਹਾਂਮਾਰੀ ਦੇ ਵਿਰੁੱਧ ਜੰਗ ਵਿਚ ਸੂਬਾ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜਦਿਆਂ, ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ) ਨੇ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 16 ਕੋਵਿਡ-19 ਟੀਕਾਕਰਨ ਕੈਂਪ ਲਗਾਏ ਹਨ। ਸ੍ਰੀ ਬਿੰਦਰਾ ਵੱਲੋਂ ਅੱਜ ਵੀ ਅਜਿਹੇ 4 ਕੈਂਪਾਂ ਦਾ ਉਦਘਾਟਨ ਕੀਤਾ ਜਿਸ ਵਿੱਚ ਗੁਰੂ ਕ੍ਰਿਪਾ ਵੈਲਫੇਅਰ ਸੁਸਾਇਟੀ (ਜੀ.ਕੇ.ਵਿਹਾਰ – ਧਾਂਦਰਾ ਰੋਡ), ਮਹਾਰਾਣਾ ਪ੍ਰਤਾਪ ਰਾਜਪੂਤ ਸਭਾ, ਮਾਤਾ ਰਾਣੀ ਮੰਦਿਰ, ਕਰਤਾਰ ਚੌਕ, ਗਿਆਨ ਨਿਕੇਤਨ ਸਕੂਲ ਦੀਪ ਕਲੋਨੀ ਅਤੇ ਆਸਰਾ ਚੈਰੀਟੇਬਲ ਸੁਸਾਇਟੀ ਸ਼ਾਮਲ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅਜਿਹੇ ਟੀਕਾਕਰਨ ਕੈਂਪ ਲਗਾਉਣ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੀ.ਵਾਈ.ਡੀ.ਬੀ. ਸਾਰੇ ਯੋਗ ਲੋਕਾਂ ਨੂੰ ਕੋਵਿਡ-19 ਵੈਕਸੀਨ ਦਿਵਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਯੋਗ ਲੋਕਾਂ ਕੀ ਕਵਰੇਜ ਨੂੰ ਯਕੀਨੀ ਬਣਾਇਆ ਜਾ ਸਕੇ। ਚੇਅਰਮੈਨ ਬਿੰਦਰਾ ਨੇ ਕਿਹਾ ਕਿ ਸਿਰਫ ਤੇਜ਼ ਟੀਕਾਕਰਨ ਮੁਹਿੰਮ ਰਾਹੀਂ ਇਸ ਵਾਇਰਸ ‘ਤੇ ਕਾਬੂ ਪਾਇਆ ਜਾ ਸਕਦਾ ਹੈ, ਜਿਸ ਨਾਲ ਇਸ ਬਿਮਾਰੀ ਦੀ ਪਸਾਰ ਲੜੀ ਤੋੜੀ ਜਾ ਸਕਦੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਹਮੇਸ਼ਾ ਪੀ.ਵਾਈ.ਡੀ.ਬੀ. ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਵੱਖ-ਵੱਖ ਭਲਾਈ ਸਕੀਮਾਂ ਵਿੱਚ ਪੰਜਾਬ ਸਰਕਾਰ ਦੀ ਅਗੁਵਾਈ ਕੀਤ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਪੀ.ਵਾਈ.ਡੀ.ਬੀ. ਨੂੰ ਹਜ਼ਾਰਾਂ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਜੋ ਨੌਜਵਾਨਾਂ ਲਈ ਮੱਦਦਗਾਰ ਸਾਬਤ ਹੋਈਆਂ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬੇ ਵਿੱਚ ਟੀਕਾਕਰਨ ਦੀ ਮੁਹਿੰਮ ਚੱਲ ਰਹੀ ਹੈ, ਉਹ ਚਾਹੁੰਦੇ ਹਨ ਕਿ ਉਦਯੋਗਪਤੀ ਆਪਣੀਆਂ ਇਕਾਈਆਂ ਵਿੱਚ ਵਿਸ਼ੇਸ਼ ਕੈਂਪ ਲਗਾਉਣ ਤਾਂ ਜੋ ਉਨ੍ਹਾਂ ਦੇ ਸਾਰੇ ਕਰਮਚਾਰੀ ਟੀਕੇ ਲਗਾ ਸਕਣ ਅਤੇ ਸੁਰੱਖਿਅਤ ਰਹਿਣ। ਸ੍ਰੀ ਬਿੰਦਰਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਟੀਕਾਕਰਨ ਦੀ ਮੁਹਿੰਮ ਨੂੰ ਜੰਗੀ ਪੱਧਰ ‘ਤੇ ਚਲਾ ਰਹੀ ਹੈ ਅਤੇ ਹੁਣ ਲੋਕਾਂ ਦੀ ਵੀ ਸਮਾਜਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਅੱਗੇ ਆ ਕੇ ਆਪਣਾ ਟੀਕਾਕਰਨ ਕਰਾਉਣ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

About Author

Leave A Reply

WP2Social Auto Publish Powered By : XYZScripts.com