Friday, March 21

ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਡਿਪਟੀ ਡੀ.ਸੀ. ਵੱਲੋਂ ਨਿਆਂਇਕ ਕੰਪਲੈਕਸ ‘ਚ ਕੋਵਿਡ ਟੀਕਾਕਰਣ ਕੈਂਪ ਦੀ ਸ਼ੁਰੂਆਤ

ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਘਲ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਨਿਆਂਇਕ ਕੰਪਲੈਕਸ ਵਿੱਚ ਕੋਵਿਡ ਟੀਕਾਕਰਣ ਕੈਂਪ ਦੀ ਸ਼ੁਰੂਆਤ ਕੀਤੀ। ਇਹ ਕੈਂਪ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਲਾਇਬ੍ਰੇਰੀ ਵਿੱਚ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ (ਡੀ.ਐਮ.ਸੀ.ਐਚ.), ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਗਿਆ। ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਕੈਂਪ ਲਗਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਘਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਟੀਕੇ ਨੂੰ ਮਹਾਂਮਾਰੀ ਦੇ ਵਿਰੁੱਧ ਵੱਡੀ ਉਮੀਦ ਕਰਾਰ ਦਿੰਦਿਆਂ ਕਿਹਾ ਇਸ ਤਾਜ਼ੀ ਲਹਿਰ ਵਿੱਚ ਹਮਲਾਵਰ ਤੌਰ ‘ਤੇ ਫੈਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਦੇਸ਼ਾਂ ਵਿੱਚ ਟੀਕਾਕਰਨ ਦੀ ਮੁਹਿੰਮ ਭਾਰਤ ਤੋਂ ਪਹਿਲਾਂ ਆਰੰਭੀ ਗਈ ਸੀ, ਉੱਥੇ ਭਾਰਤ ਦੇ ਮੁਕਾਬਲੇ ਪੋਜਟਿਵ ਕੇਸਾਂ ਦੀ ਗਿਣਤੀ ਬਹੁਤ ਘੱਟ ਸੀ।
ਉਨ੍ਹਾਂ ਕਿਹਾ ਕਿ ਵਿਗਿਆਨੀਆਂ ਦੁਆਰਾ ਕਈ ਪੜਾਵਾਂ ਦੀ ਜਾਂਚ ਤੋਂ ਬਾਅਦ ਵੈਕਸੀਨ ਵਿਕਸਤ ਕੀਤੀ ਹੈ ਅਤੇ ਉਨ੍ਹਾਂ ਸਾਡੀ ਸੁਰੱਖਿਆ ਲਈ ਦਿਨ-ਰਾਤ ਮਿਹਨਤੀ ਕੀਤੀ ਹੈ। ਇਸ ਲਈ ਹੁਣ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਨ੍ਹਾਂ ‘ਤੇ ਵਿਸ਼ਵਾਸ ਰੱਖ ਕੇ ਟੀਕਾਕਰਨ ਕਰਵਾਇਆ ਜਾਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੇਝਿੱਜਕ ਹੋ ਕੇ ਵੈਕਸੀਨੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਯੋਗ ਸ੍ਰੇਣੀ ਦੇ ਲੋਕ ਕੋਵਿਡ ਮਾਮਲਿਆਂ ਵਿੱਚ ਵਾਧੇ ਦੇ ਬਾਵਜੂਦ ਵੀ ਵੱਡੀ ਗਿਣਤੀ ਵਿੱਚ ਟੀਕਾਕਰਨ ਨਹੀਂ ਕਰਵਾ ਰਹੇ।
ਉਨ੍ਹਾਂ ਕਿਹਾ ਕਿ ਟੀਕੇ ਨੂੰ ਸਵੀਕਾਰਦਿਆਂ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ, ਅਸੀਂ ਬਿਮਾਰੀ ਦੇ ਰੂਪ ਵਿਚ ਅਦਿੱਖ ਦੁਸ਼ਮਣ ਵਿਰੁੱਧ ਲੜਾਈ ਜਿੱਤ ਸਕਦੇ ਹਾਂ।
ਉਨ੍ਹਾਂ ਦੱਸਿਆ ਕਿ ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਸਾਡੇ ਕੋਲ ਦੋ ਤਰ੍ਹਾਂ ਦੀ ਵੈਕਸੀਨ ਮੌਜੂਦ ਹੈ, ਕਿਉਂਕਿ ਇਸ ਸੰਸਾਰ ਦੇ ਕਈ ਦੇਸ਼ ਅਜੇ ਵੀ ਟੀਕਾ ਵਿਕਸਿਤ ਕਰਨ ਦੀ ਪ੍ਰਕਿਰਿਆ ਵਿਚ ਹਨ।
ਇਸ ਮੌਕੇ ਡਾ. ਬਿਸ਼ਵ ਮੋਹਨ ਅਤੇ ਹੋਰ ਵੀ ਸ਼ਾਮਲ ਹੋਏ।

About Author

Leave A Reply

WP2Social Auto Publish Powered By : XYZScripts.com