Tuesday, May 13

ਪੀ.ਵਾਈ.ਡੀ.ਬੀ. ਵੱਲੋਂ ਵਸਨੀਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸੂਬੇ ਭਰ ਵਿੱਚ ਕੋਵਿਡ ਕੈਂਪ ਲਗਾਏ ਜਾਣਗੇ – ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

  • ਪੀ.ਵਾਈ.ਡੀ.ਬੀ. ਵੱਲੋਂ ਹੁਣ ਤੱਕ ਜ਼ਿਲੇ ਵਿਚ 19 ਸਫਲ ਕੋਵਿਡ ਟੀਕਾਕਰਨ ਕੈਂਪ ਲਗਾਏ ਜਾ ਚੁੱਕੇ ਹਨ
  • ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਵੀ 2 ਕੈਂਪਾਂ ਦੀ ਕੀਤੀ ਸੁਰੂਆਤ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਜਾਣਕਾਰੀ ਦਿੰਦਿਆਂ ਅੱਜ ਦੱਸਿਆ ਕਿ ਵਸਨੀਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੀ.ਵਾਈ.ਡੀ.ਬੀ. ਵੱਲੋਂ ਜਲਦ ਹੀ ਸੂਬੇ ਭਰ ਵਿੱਚ ਕੋਵਿਡ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪੀ.ਵਾਈ.ਡੀ.ਬੀ. ਮੈਂਬਰਾਂ ਅਤੇ ਯੂਥ ਕਲੱਬਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਅਸੀਂ ਆਪਣੇ ਸਮਾਜ ਵਿੱਚੋਂ ਕੋਵਿਡ-19 ਮਹਾਂਮਾਰੀ ਦਾ ਖਾਤਮਾ ਕਰ ਸਕੀਏ। ਟੀਕਾਕਰਨ ਮੁਹਿੰਮ ਨੂੰ ਤੇਜ਼ ਕਰ ਕੇ ਕੋਵਿਡ-19 ਮਹਾਂਮਾਰੀ ਦੇ ਵਿਰੁੱਧ ਜੰਗ ਵਿਚ ਸੂਬਾ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦਿਆਂ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਪੀ.ਵਾਈ.ਡੀ.ਬੀ. ਵੱਲੋਂ ਹੁਣ ਤੱਕ ਜ਼ਿਲੇ ਵਿਚ ਕੁੱਲ 19 ਕੋਵਿਡ-19 ਟੀਕਾਕਰਨ ਕੈਂਪ ਲਗਾਏ ਜਾ ਚੁੱਕੇ ਹਨ। ਸ੍ਰੀ ਬਿੰਦਰਾ ਵੱਲੋਂ ਅੱਜ ਵੀ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਅਤੇ ਆਤਮ ਵਿਦਿਆ ਮੰਦਿਰ ਸਕੂਲ ਸਾਹਨੇਵਾਲ ਵਿਖੇ ਅਜਿਹੇ 2 ਕੈਂਪਾਂ ਦਾ ਉਦਘਾਟਨ ਕੀਤਾ। ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੀ.ਵਾਈ.ਡੀ.ਬੀ. ਸਾਰੇ ਯੋਗ ਲੋਕਾਂ ਨੂੰ ਕੋਵਿਡ-19 ਵੈਕਸੀਨੇਸ਼ਨ ਮੁਹੱਈਆ ਕਰਵਾਉਣ ਲਈ ਠੋਸ ਯਤਨ ਕਰ ਰਿਹਾ ਹੈ ਅਤੇ ਪੀ.ਵਾਈ.ਡੀ.ਬੀ. ਜਲਦ ਤੋਂ ਜਲਦ ਯੋਗ ਲੋਕਾਂ ਦੀ ਕਵਰੇਜ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਚੇਅਰਮੈਨ ਨੇ ਕਿਹਾ ਕਿ ਸਿਰਫ ਤੇਜ਼ ਟੀਕਾਕਰਨ ਮੁਹਿੰਮ ਇਸ ਵਾਇਰਸ ਦੇ ਪਸਾਰ ਨੂੰ ਰੋਕ ਸਕਦੀ ਹੈ, ਨਤੀਜੇ ਵਜੋਂ ਇਸ ਬਿਮਾਰੀ ਦੀ ਲੜੀ ਨੂੰ ਤੋੜਿਆ ਜਾ ਸਕਦਾ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਹਮੇਸ਼ਾਂ ਪੀ.ਵਾਈ.ਡੀ.ਬੀ. ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਈ ਭਲਾਈ ਸਕੀਮਾਂ ਵਿੱਚ ਪੰਜਾਬ ਸਰਕਾਰ ਦੀ ਅਗਵਾਈ ਕੀਤੀ। ਇਸ ਮੌਕੇ ਸੁਰਿੰਦਰਪਾਲ ਸਿੰਘ ਬਿੰਦਰਾ, ਬਾਬਾ ਅਜੀਤ ਸਿੰਘ, ਸੁਖਵਿੰਦਰ ਸਿੰਘ ਲਾਲੀ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਹਰਪ੍ਰੀਤ ਰਾਜਸਥਾਨੀ, ਨੀਟੂ ਬਿੰਦਰਾ, ਬੰਟੀ, ਨਰੇਸ਼ ਧੀਮਾਨ, ਬਿੱਟੂ, ਗੁਰਚਰਨ ਸਰਪੰਚ, ਮਨਜਿੰਦਰ ਸਿੰਘ ਭੋਲਾ (ਕੌਂਸਲਰ), ਮਨਦੀਪ ਸਿੰਘ ਸਾਹਨੇਵਾਲ, ਸਰਪੰਚ ਪਲਵਿੰਦਰ ਸਿੰਘ ਕਨੇਚ, ਪਰਸ਼ੋਤਮ ਸਿੰਘ ਕਨੇਚ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com