Thursday, May 15

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੀ ਮੌਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ , (ਸੰਜੇ ਮਿੰਕਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ (76) ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਦੁਪਹਿਰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸਤੀਸ਼ ਕੌਲ ਨੂੰ ਇਕ ਬਹੁਪੱਖੀ ਅਦਾਕਾਰ ਦੱਸਿਆ ਜਿਸਨੇ ਪੰਜਾਬੀ ਸਿਨੇਮਾ, ਕਲਾ ਅਤੇ ਸੱਭਿਆਚਾਰ ਦੇ ਪ੍ਰਚਾਰ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸਤੀਸ਼ ਕੌਲ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਝੰਡਾਬਰਦਾਰ ਹੋਣ ਦੇ ਨਾਤੇ ਪੰਜਾਬੀ ਸਿਨੇਮਾ ਨੂੰ ਲੋਕਾਂ ਵਿੱਚ ਮਸ਼ਹੂਰ ਬਣਾਉਣ ਲਈ ਉਨ੍ਹਾਂ ਵੱਲੋਂ ਪਾਏ ਵਿਸ਼ਾਲ ਯੋਗਦਾਨ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।
ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀਂ ਹਮਦਰਦੀ ਸਾਂਝੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।

About Author

Leave A Reply

WP2Social Auto Publish Powered By : XYZScripts.com