Friday, May 9

ਖ਼ਾਲਸੇ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਚੌਥਾ ਨੈਸ਼ਨਲ ਗੱਤਕਾ ਕੱਪ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ

ਲੁਧਿਆਣਾ,(ਸੰਜੇ ਮਿੰਕਾ, ਵਿਸ਼ਾਲ) -ਐਸ ਜੀ ਪੀ ਸੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਅਤੇ ਜਨਰਲ ਸਕੱਤਰ ਅਵਤਾਰ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖ਼ਾਲਸੇ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਚੌਥਾ ਨੈਸ਼ਨਲ ਗੱਤਕਾ ਕੱਪ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ 11ਅਪ੍ਰੈਲ ਤੋਂ ਸੰਗਤਾਂ ਦੇ ਭਰਪੂਰ ਸਹਿਯੋਗ ਸਦਕਾ ਸ਼ਰਧਾ ਤੇ ਸਤਿਕਾਰ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ । ਉਨਾਂ ਦੱਸਿਆ ਕਿ 11 ਅਪ੍ਰੈਲ ਨੂੰ ਅਖੰਡ ਕੀਰਤਨ ਸਮਾਗਮ ਹੋਵੇਗਾ, 12 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਕੈਂਪਸ ਵਿਖੇ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਗੱਤਕੇ ਦੀਆਂ ਟੀਮਾਂ ਸ਼ਸਤਰ ਵਿੱਦਿਆ ਦੇ ਜੌਹਰ ਦਿਖਾਉਣਗੀਆਂ । 13 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਵਿਖੇ ਭਾਰੀ ਅੰਮਿ੍ਰਤ ਸੰਚਾਰ ਹੋਵੇਗਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਨੇ ਦੱਸਿਆ ਕਿ 28 ਅਪ੍ਰੈਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਕਵੀ ਦਰਬਾਰ ਹੋਵੇਗਾ। ਉਨਾਂ ਦੱਸਿਆ ਕਿ 29 ਅਪ੍ਰੈਲ ਨੂੰ ਢਾਡੀ ਅਤੇ 30 ਅਪ੍ਰੈਲ ਨੂੰ ਕਥਾ ਦਰਬਾਰ ਹੋਵੇਗਾ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ । ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇੱਕ ਮਈ ਨੂੰ ਗੁਰਦੁਆਰਾ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ ।ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਕਥਾਵਾਚਕ ਜਥੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨ ਦਾ ਉਪਰਾਲਾ ਕਰਨਗੇ । ਇਸ ਮੌਕੇ ਅਮਰਜੀਤ ਸਿੰਘ ਹੈਪੀ ,ਰਵਿੰਦਰ ਸਿੰਘ ਪਿ੍ਰੰਸ, ਸਤਨਾਮ ਸਿੰਘ, ਬਾਬਾ ਦੀਪ ਸਿੰਘ ਜੀ ਮਿਸਲ ਸ਼ਹੀਦਾਂ ਗੱਤਕਾ ਅਖਾੜਾ ਦੇ ਉਸਤਾਦ ਦਵਿੰਦਰ ਸਿੰਘ, ਕੈਪਟਨ ਸਿਮਰਨਜੀਤ ਸਿੰਘ, ਹਰਮਿੰਦਰ ਸਿੰਘ ਸੰਨੀ ਬੇਦੀ, ਦਮਨਪ੍ਰੀਤ ਸਿੰਘ, ਪਰਮਜੀਤ ਸਿੰਘ ਹੈਪੀ, ਇਸ਼ਪ੍ਰੀਤ ਸਿੰਘ, ਸਤਨਾਮ ਸਿੰਘ ,ਕੰਵਲਪ੍ਰੀਤ ਸਿੰਘ ਆਦਿ ਮੌਜੂਦ ਸਨ ।    

About Author

Leave A Reply

WP2Social Auto Publish Powered By : XYZScripts.com