
- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ, ਚੇਅਰਮੈਨ ਅਮਰਜੀਤ ਸਿੰਘ ਟਿੱਕਾ ਵੱਲੋਂ ਮ੍ਰਿਤਕ ਦੇਹ ਨੂੰ ਨਮਨ ਕਰਦਿਆਂ ਕੀਤੀ ਸ਼ਾਲ ਅਰਪਿਤ
ਲੁਧਿਆਣਾ, (ਸੰਜੇ ਮਿੰਕਾ) – ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ (76) ਦਾ ਬੀਤੇ ਕੱਲ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ, ਦਾ ਅੱਜ ਸਥਾਨਕ ਮਾਡਲ ਟਾਊਨ ਐਕਸਟੈਂਸ਼ਨ ਸ਼ਮਸ਼ਾਨ ਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ ਨੇ ਇਸ ਮਹਾਨ ਅਦਾਕਾਰ ਦੀ ਮ੍ਰਿਤਕ ਦੇਹ ਨੂੰ ਨਮਨ ਕਰਦਿਆਂ ਸ਼ਾਲ ਅਰਪਿਤ ਕੀਤੀ। ਸ.ਟਿੱਕਾ ਨੇ ਸਤੀਸ਼ ਕੌਲ ਨੂੰ ਇਕ ਬਹੁਪੱਖੀ ਅਦਾਕਾਰ ਦੱਸਿਆ, ਜਿਸਨੇ ਪੰਜਾਬੀ ਸਿਨੇਮਾ, ਕਲਾ ਅਤੇ ਸਭਿਆਚਾਰ ਦੇ ਪ੍ਰਚਾਰ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਸਤੀਸ਼ ਕੌਲ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਝੰਡਾਬਰਦਾਰ ਹੋਣ ਦੇ ਨਾਤੇ ਪੰਜਾਬੀ ਸਿਨੇਮਾ ਨੂੰ ਲੋਕਾਂ ਵਿੱਚ ਮਸ਼ਹੂਰ ਬਣਾਉਣ ਲਈ ਉਨ੍ਹਾਂ ਵੱਲੋਂ ਪਾਏ ਵਿਸ਼ਾਲ ਯੋਗਦਾਨ ਲਈ ਹਮੇਸ਼ਾਂ ਯਾਦ ਕੀਤਾ ਜਾਵੇਗਾ।