ਲੁਧਿਆਣਾ,(ਸੰਜੇ ਮਿੰਕਾ)- ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਤੇ ਗੋਲੀਕਾਂਡ ਮਾਮਲੇ ਵਿੱਚ ਗ਼ਲਤ ਰਿਪੋਰਟ ਤਿਆਰ ਕਰਵਾ ਕੇ ਬਾਦਲ ਪਰਿਵਾਰ ਨੂੰ ਬਦਨਾਮ ਕਰਨਾ ਚਾਹੁੰਦੇ ਸਨ ਪਰ ਉਹਨਾਂ ਦੇ ਸੁਪਨੇ ਚਕਨਾਚੂਰ ਹੋ ਗਏ ਜਦੋਂ ਹਾਈ ਕੋਰਟ ਨੇ ਰਿਪੋਰਟ ਨੂੰ ਪੱਖਪਾਤੀ ਦੱਸਦੇ ਹੋਏ ਰਿਪੋਰਟ ਨੂੰ ਖਾਰਿਜ ਕਰ ਦਿੱਤਾ। ਗੁਰਦੀਪ ਸਿੰਘ ਗੋਸ਼ਾ ਨੇ ਇਹ ਸ਼ਬਦ ਲੁਧਿਆਣਾ ਪੱਛਮੀ ਹਲਕੇ ਵਿੱਚ ਇੱਕ ਸਮਾਗਮ ਦੋਰਾਨ ਬੋਲਦੇ ਹੋਏ ਕਹੇ। ਇਸ ਮੌਕੇ ਉਹਨਾਂ ਦਾ ਕੰਵਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਨਮਾਨ ਵੀ ਕੀਤਾ ਗਿਆ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਾਦਲ ਪਰਿਵਾਰ ਨੂੰ ਬਦਨਾਮ ਕਰਨ ਲਈ ਪੁਲਿਸ ਅਫ਼ਸਰ ਕੁੰਵਰ ਵਿਜੈ ਪ੍ਰਤਾਪ ਦੀ ਡਿਊਟੀ ਲਗਾਈ ਸੀ ਪਰ ਅਦਾਲਤ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਰਿਪੋਰਟ ਨਿਰਪੱਖ ਨਹੀਂ ਹੈ ਅਤੇ ਅਗਲੀ ਜਾਂਚ ਕਮੇਟੀ ਵਿੱਚ ਕੁੰਵਰ ਵਿਜੈ ਪ੍ਰਤਾਪ ਨਹੀਂ ਹੋਣਗੇ। ਗੁਟਦੀਪ ਗੋਸ਼ਾ ਨੇ ਕਿਹਾ ਕਿ ਹੁਣ ਇਹ ਸ਼ੀਸ਼ੇ ਵਾਂਗ ਸਾਫ਼ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁੰਵਰ ਵਿਜੈ ਪ੍ਰਤਾਪ ਨੂੰ ਵਰਤ ਕੇ ਗ਼ਲਤ ਰਿਪੋਰਟ ਬਣਵਾਈ ਸੀ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਮੇਸ਼ਾ ਕਹਿੰਦੇ ਆਏ ਹਨ ਕਿ ਜਿੰਨ੍ਹੇ ਬੇਅਦਬੀ ਕੀਤੀ ਹੈ ਉਸਦਾ ਕੱਖ ਨਾ ਰਹੇ। ਇਸ ਮੌਕੇ ਪਰਮਵੀਰ ਸਨੀ, ਕੰਵਲਜੀਤ ਸਿੰਘ, ਮਨਪ੍ਰੀਤ ਸਿੰਘ ਢਿੱਲੋਂ, ਪਵਨਪਾਲ ਸਿੰਘ, ਅਮਨ ਬੱਸੀ, ਸੋਨੂ ਡਿਪਲ, ਬੌਬੀ, ਲੱਕੀ ਸਿੰਘ, ਅਮਰਜੀਤ ਸਿੰਘ ਕਲਸੀ, ਕਾਕਾ ਮਾਛੀਵਾੜਾ, ਟਿੰਕੂ ਦਿਲਾਵਰ, ਗੁਰਮੀਤ ਸਿੰਘ ਸਿੱਧੂ ਸਮੇਤ ਕਈ ਹੋਰ ਹਾਜ਼ਿਰ ਸਨ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ