लुधियाना,(संजय मिका)-ਜ਼ਿਲ੍ਹਾ ਕੋਵਿਡ 19 ਦੇ ਮਾਮਲਿਆਂ ਵਿੱਚ ਨਿਰੰਤਰ ਵਾਧਾ ਵੇਖ ਜਾਂ ਰਿਹਾ ਹੈ, ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਵਿਸਾਖੀ ਪੰਜਾਬੀ ਦੇ ਸਭ ਤੋਂ ਵੱਡੇ ਤਿਉਹਾਰਾਂ ਵਿਚੋਂ ਇਕ ਹੈ ਅਤੇ ਇਹ ਤਿਉਹਾਰ ਇਸ ਲਈ ਮਨਾਇਆ ਜਾਂਦਾ ਹੈ ਕੀ ਇਸ ਦਿਨ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੁਆਰਾ ਖਾਲਸੇ ਪੰਥ ਦੇ ਸਥਾਪਨਾ ਕੀਤੀ ਗਈ ਸੀ ਅੱਜ, ਮਾਸ ਮੀਡੀਆ ਮੀਡੀਆ ਟੀਮਾਂ ਨੇ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਗੁਰੂਦਵਾਰਿਆਂ ਦਾ ਦੌਰਾ ਕੀਤਾ। ਉਨ੍ਹਾਂ ਹਰੇਕ ਗੁਰੂਦੁਆਰਾ ਕਮੇਟੀ ਦੇ ਮੁਖੀ ਨਾਲ ਮੀਟਿੰਗਾਂ ਕੀਤੀਆਂ ਅਤੇ ਵਿਸਾਖੀ ਦੇ ਜਸ਼ਨ ਦੌਰਾਨ covid-19 ਦੇ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਸਿਵਲ ਸਰਜਨ ਲੁਧਿਆਣਾ ਡਾ ਸੁਖਜੀਵਨ ਕੱਕੜ ਨੇ ਕਿਹਾ ਕਿ ਸੰਗਤ ਨੂੰ ਰੋਕਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਬੈਰੀਕੇਡ ਲਗਾਏ ਜਾਣ । ਉਨ੍ਹਾਂ ਇਹ ਵੀ ਕਿਹਾ ਕਿ ਗੁਰੂਦੁਆਰਾ ਸਾਹਿਬ ਦੇ ਹਰ ਕੋਨੇ ‘ਤੇ ਸੈਨੀਟੇਜ਼ਰ ਅਤੇ ਮਾਸਕ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਕਿਸੇ ਵੀ ਵਿਅਕਤੀ ਨੂੰ ਬਿਨਾ ਮਾਸਕ ਦੇ ਗੁਰੂਦੁਆਰਾ ਸਾਹਿਬ ਵਿਚ ਦਾਖਲ ਹੋਣ ਦੀ ਆਗਿਆ ਨਹੀਂ ਹੋਣੀ ਚਾਹੀਦੀ. ਸੀਮਿਤ ਗਿਣਤੀ ਵਿੱਚ ਲੋਕ ਇੱਕ ਸਮੇਂ ਉਥੇ ਹੋਣੇ ਚਾਹੀਦੇ ਹਨ । ਨਾਈਟ ਕਰਫਿਊ ਦੀਆਂ ਹਦਾਇਤਾਂ ਦੀ ਪਾਲਣਾ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਨੂੰ ਸਾਰਿਆਂ ਨੂੰ ਕੋਵਿਡ 19 ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ