Sunday, April 28

ਡੀ.ਸੀ. ਅਤੇ ਸੀ.ਪੀ. ਵੱਲੋਂ ਸਾਹਨੇਵਾਲ ਤੇ ਗਿੱਲ ਰੋਡ ਦਾਣਾ ਮੰਡੀਆਂ ਦੇ ਖਰੀਦ ਪ੍ਰੰਬਧਾਂ ਦੀ ਕੀਤੀ ਸਮੀਖਿਆ

  • ਐਸ.ਡੀ.ਐਮ. ਅਤੇ ਸਹਾਇਕ ਪੁਲਿਸ ਕਮਿਸ਼ਨਰ ਨੂੰ ਦਿੱਤੇ ਨਿਰਦੇਸ਼, ਕਣਕ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਆਪਣੇ ਅਧਿਕਾਰ ਖੇਤਰ ਅਧੀਨ ਦਾਣਾ ਮੰਡੀਆਂ ਦਾ ਕਰਨ ਦੌਰਾ
  • ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਹੋਰ ਪ੍ਰੋਟੋਕੋਲ ਦੀ ਵੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਅੱਜ ਐਸ.ਡੀ.ਐਮ. ਅਤੇ ਸਹਾਇਕ ਪੁਲਿਸ ਕਮਿਸ਼ਨਰ ਸਹਿਬਾਨ ਦੇ ਨਾਲ  ਖੁਰਾਕ ਸਪਲਾਈ ਅਤੇ ਮੰਡੀ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਕਣਕ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਆਪਣੇ ਅਧਿਕਾਰ ਖੇਤਰ ਅਧੀਨ ਦਾਣਾ ਮੰਡੀਆਂ ਦਾ ਦੌਰਾ ਕਰਨ। ਇਸ ਤੋਂ ਇਲਾਵਾ ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਹੋਰ ਪ੍ਰੋਟੋਕੋਲ ਦੀ ਵੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਸਾਹਨੇਵਾਲ ਅਤੇ ਗਿੱਲ ਰੋਡ ਦੀ ਅਨਾਜ ਮੰਡੀ ਦੇ ਦੌਰੇ ਦੌਰਾਨ, ਸ੍ਰੀ ਸ਼ਰਮਾ ਅਤੇ ਸ੍ਰੀ ਅਗਰਵਾਲ ਨੇ ਖਰੀਦ ਕਾਰਜਾਂ ‘ਤੇ ਤਸੱਲੀ ਪ੍ਰਗਟਾਉਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਦੇ ਪੀਲੇ ਸੋਨੇ ਦਾ ਇਕ-ਇਕ ਦਾਣਾ ਬਿਨਾਂ ਕਿਸੇ ਦੇਰੀ ਕੀਤੇ ਚੁੱਕਿਆ ਜਾਵੇ ਅਤੇ ਨਾਲ ਹੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਅਨਾਜ ਮੰਡੀਆਂ ਵਿਚ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰਾਂ ਨੂੰ ਹੱਥ ਧੋਣ ਲਈ ਪਾਣੀ, ਸਾਬਣ, ਮਾਸਕ ਦੀ ਸਹੂਲਤ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਵੱਲੋਂ ਕਣਕ ਸਹੀ ਤਰੀਕੇ ਨਾਲ ਸੁਕਾਉਣ ਤੋਂ ਬਾਅਦ ਹੀ ਮੰਡੀਆਂ ਵਿਚ ਦਾਖਲ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਅਨਾਜ ਦੀ ਢੱਕਵੀਂ ਲਿਫਟਿੰਗ ਲਈ ਵੀ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਖਰੀਦ ਦੇ 72 ਘੰਟਿਆਂ ਦੇ ਅੰਦਰ-ਅੰਦਰ ਅਨਾਜ ਚੁੱਕਣ ਲਈ ਇੱਕ ਪ੍ਰਭਾਵਸ਼ਾਲੀ ਵਿਧੀ ਤਿਆਰ ਕੀਤੀ ਹੈ। ਇਸ ਦੌਰਾਨ, ਉਨ੍ਹਾਂ ਇਹ ਵੀ ਦੱਸਿਆ ਕਿ ਇਹ ਵੀ ਯਕੀਨੀ ਬਣਾਇਆ ਗਿਆ ਹੈ ਕਿ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਨਾਜ ਦੀ ਅਦਾਇਗੀ ਵੀ ਕਿਸਾਨਾਂ ਨੂੰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਚੁੱਕੇ ਗਏ ਕਦਮਾਂ ਰਾਹੀਂ ਨਿਰਵਿਘਨ, ਸੁਚਾਰੂ ਅਤੇ ਤੁਰੰਤ ਖਰੀਦ ਅਤੇ ਅਨਾਜ ਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਵੀ ਕੀਤੀ ਜਾ ਰਹੀ ਹੈ। ਕਿਸਾਨਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਸਮੁੱਚੇ ਖਰੀਦ ਕਾਰਜਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਅਤੇ ਕਿਸਾਨਾ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

About Author

Leave A Reply

WP2Social Auto Publish Powered By : XYZScripts.com