Tuesday, March 19

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦਾਣਾ ਮੰਡੀਆਂ ‘ਚ ਕੋਵਿਡ ਸੇਫਟੀ ਪ੍ਰੋਟੋਕਾਲ ਤੇ ਟੀਕਾਕਰਨ ਸਬੰਧੀ ਲਾਊਡ ਸਪੀਕਰ ਰਾਹੀਂ ਕੀਤਾ ਜਾ ਰਿਹਾ ਜਾਗਰੂਕ

ਲੁਧਿਆਣਾ, (ਸੰਜੇ ਮਿੰਕਾ) – ਇਹ ਸੁਨਿਸ਼ਚਿਤ ਕਰਨ ਲਈ ਕਿ ਕਿਸਾਨ, ਮਜ਼ਦੂਰ ਅਤੇ ਹੋਰ ਲੋਕ  ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸਮਾਜਿਕ ਦੂਰੀ, ਮਾਸਕ ਪਹਿਨਣਾਂ, ਹੱਥ ਧੋਣ ਅਤੇ ਹੋਰ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰੰਤਰ ਸੰਵੇਦਨਸ਼ੀਲਤਾ ਮੁਹਿੰਮ ਚਲਾਈ ਗਈ ਹੈ ਜਿਸਦੇ ਤਹਿਤ ਲਾਊਡ ਸਪੀਕਰ ਰਾਹੀਂ ਲੋਕਾਂ ਕੋਵਿਡ ਸੇਫਟੀ ਪ੍ਰੋਟੋਕਾਲ ਅਤੇ ਟੀਕਾਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਵੇਰਵੇ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਲਾਊਡ ਸਪੀਕਰ ਇਕ ਪ੍ਰਭਾਵਸ਼ਾਲੀ ਤਰੀਕਾ ਹੈ ਜਿਸ ਨਾਲ ਕਿਸਾਨਾਂ, ਮਜ਼ਦੂਰਾਂ, ਕਮਿਸ਼ਨ ਏਜੰਟਾਂ ਅਤੇ ਖਰੀਦ ਏਜੰਸੀਆਂ ਦੇ ਹੋਰ ਅਮਲੇ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਟੀਕਾਕਰਨ ਦੀ ਮਹੱਤਤਾ ਬਾਰੇ ਵੀ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕਣਕ ਦੀ ਖਰੀਦ ਦੇ ਕੰਮ ਵਿਚ ਸ਼ਾਮਲ ਸਾਰੇ ਲੋਕ ਅਨਾਜ ਮੰਡੀਆਂ ਵਿਚ ਸਮਾਜਕ ਦੂਰੀ, ਮਾਸਕ ਪਾਉਣਾ ਅਤੇ ਹੱਥਾਂ ਦੀ ਸਫਾਈ ਅਤੇ ਹੋਰ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਨ੍ਹਾਂ ਵੱਲੋਂ ਇਹ ਸਿਸਟਮ ਜਾਂ ਤਾਂ ਅਨਾਜ ਮੰਡੀਆਂ ਵਿਚ ਸਥਾਪਤ ਕੀਤਾ ਜਾਵੇ ਜਾਂ ਰਿਕਸ਼ਾ/ਤਿੰਨ ਪਹੀਆ ਵਾਹਨ ‘ਤੇ ਸਥਾਪਤ ਕਰਕੇ ਰਿਕਾਰਡ ਕੀਤੀ ਘੋਸ਼ਣਾ/ਸੰਦੇਸ਼ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਨੂੰ ਇੱਕ ਡੈਸਕ ਸਥਾਪਤ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਯੋਗ ਵਿਅਕਤੀਆਂ ਨੂੰ ਬਿਨ੍ਹਾਂ ਕਿਸੇ ਝਿਜਕ ਜਾਂ ਡਰ ਤੋਂ ਟੀਕਾ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਸ੍ਰੀ ਸ਼ਰਮਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਇਹ ਸੁਨਿਸ਼ਿਚਤ ਕਰਨ ਲਈ ਕਿ ਮੰਡੀਆਂ ਵਿੱਚ ਭੀੜ ਇਕੱਠੀ ਨਾ ਹੋਵੇ ਤੇ ਕਣਕ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਪ੍ਰਸ਼ਾਸਨ ਵੱਲੋਂ ਮੌਜੂਦਾ 108 ਅਨਾਜ ਮੰਡੀਆਂ ਦੇ ਨਾਲ 100 ਤੋਂ ਵੱਧ ਖਰੀਦ ਕੇਂਦਰ ਵੀ ਬਣਾਏ ਗਏ ਹਨ। ਡਿਪਟੀ ਡੀ.ਐਮ.ਓ ਸ.ਬੀਰ ਇੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਆਡੀਓ ਸੰਦੇਸ਼ ਸਾਰੀਆਂ ਮੰਡੀਆਂ ਵਿੱਚ ਭੇਜੇ   ਜਾ ਰਹੇ ਹਨ ਅਤੇ ਸਟਾਫ ਨੇ ਇਨ੍ਹਾਂ ਸੰਦੇਸ਼ਾਂ ਨੂੰ ਅਨਾਜ ਮੰਡੀਆਂ ਵਿੱਚ ਨਿਰੰਤਰ ਚਲਾਉਣ ਲਈ ਵੀ ਕਿਹਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਆਡੀਓ ਸੰਦੇਸ਼ ਅਨਾਜ ਮੰਡੀਆਂ ਨੂੰ ਕੋਰੋਨਾ ਮੁਕਤ ਰੱਖਣ ਅਤੇ ਮਹਾਂਮਾਰੀ ਦਾ ਮੁਕਾਬਲਾ ਕਰਨ ਵਿੱਚ ਮਹੱਤਵਪੂਰਣ ਸਿੱਧ ਹੋਣਗੇ ਅਤੇ ਸਾਰੇ ਕਿਸਾਨਾਂ, ਮਜ਼ਦੂਰਾਂ, ਕਮਿਸ਼ਨ ਏਜੰਟਾਂ ਅਤੇ ਹੋਰਾਂ ਨੂੰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕਰਨਗੇ।

About Author

Leave A Reply

WP2Social Auto Publish Powered By : XYZScripts.com