- ਸਪੈਸ਼ਲ ਲੋਕ ਅਦਾਲਤ ਰਾਹੀਂ ਚਾਲਾਨਾਂ ਦਾ ਨਿਪਟਾਰਾ ਕਰਵਾ ਕੇ, ਆਪਣੇ ਕੀਮਤੀ ਸਮੇਂ ਤੇ ਧਨ ਦੀ ਕੀਤੀ ਜਾਵੇ ਬੱਚਤ
- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ
ਲੁਧਿਆਣਾ, (ਸੰਜੇ ਮਿੰਕਾ) – ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਸ੍ਰੀ ਮੁਨੀਸ਼ ਸਿੰਘਲ ਦੇ ਦਿਸ਼ਾ-ਨਿਰਦੇਸ਼ ਅਤੇ ਦੇਖ-ਰੇਖ ਹੇਠ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿਖੇ ਕੱਲ 17 ਅਪ੍ਰੈਲ, 2021 ਨੂੰ ਆਮ ਲੋਕਾਂ ਦੀ ਮੰਗ ‘ਤੇ ਟ੍ਰੈਫਿਕ ਚਾਲਾਨਾਂ ਦੇ ਨਿਪਟਾਰੇ ਲਈ ਲੋਕ ਅਦਾਲਤ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੋਕ ਅਦਾਲਤ ਵਿੱਚ ਟ੍ਰੈਫਿਕ ਚਲਾਨਾਂ ਦੇ ਨਿਪਟਾਰੇ ਲਈ 9 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਜਾ ਰਿਹਾ ਹੈ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ ਸ.ਪ੍ਰਭਜੋਤ ਸਿੰਘ ਕਾਲੇਕਾ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਆਪੋ-ਆਪਣੇ ਟ੍ਰੈਫਿਕ ਚਲਾਨਾਂ ਦਾ ਨਿਪਟਾਰਾ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿਖੇ ਮਿਤੀ 17 ਅਪ੍ਰੈਲ, 2021 ਨੂੰ ਆਯੋਜਿਤ ਕੀਤੀ ਜਾ ਰਹੀ ਸਪੈਸ਼ਲ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਆਪਣੇ ਕੀਮਤੀ ਸਮੇਂ ਅਤੇ ਧਨ ਦੀ ਬੱਚਤ ਕੀਤੀ ਜਾਵੇ ।